Saturday, December 13, 2025

Chandigarh

ਪੰਚਾਇਤੀ ਚੋਣਾਂ ਵਿੱਚ 300 ਦੇ ਕਰੀਬ ਹਾਈਕੋਰਟ ਦੇ ਸਟੇਅ ਨੇ ਚੋਣਾਂ ਵਿੱਚ ਪੰਜਾਬ ਸਰਕਾਰ ਦੇ ਧੱਕੇ ਨੂੰ ਕੀਤਾ ਸਾਬਿਤ: ਕੁਲਜੀਤ ਸਿੰਘ ਬੇਦੀ

October 10, 2024 06:31 PM
ਅਮਰਜੀਤ ਰਤਨ
 
ਚੰਡੀਗੜ੍ਹ : ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਚਾਇਤੀ ਚੋਣਾਂ ਵਿੱਚ ਹੋ ਰਹੇ ਧੱਕੇ ਸਬੰਧੀ ਭਗਵੰਤ ਮਾਨ ਸਰਕਾਰ ਉੱਤੇ ਗੰਭੀਰ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ 300 ਦੇ ਲਗਭਗ ਪੰਚਾਇਤਾਂ ਦੇ ਹਾਈ ਕੋਰਟ ਵੱਲੋਂ ਚੋਣ ਸਟੇਅ ਹੋਣ ਨਾਲ ਇਹ ਗੱਲ ਸਾਬਤ ਹੁੰਦੀ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਚਾਇਤੀ ਚੋਣਾਂ ਵਿੱਚ ਜ਼ਬਰਦਸਤ ਧੱਕਾ ਕਰ ਰਹੀ ਹੈ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਚੋਣਾਂ ਵਿੱਚੋਂ ਹੁੰਦੇ ਧੱਕੇ ਦੇ ਖਿਲਾਫ ਇਕੱਲੇ ਇਕੱਲੇ ਵਿਅਕਤੀ ਨੂੰ ਜਾ ਕੇ ਕੋਰਟਾਂ ਵਿੱਚ ਕੇਸ ਕਰਨਾ ਪੈ ਰਿਹਾ ਹੈ ਅਤੇ ਇਸ ਵਾਸਤੇ ਲੱਖਾਂ ਰੁਪਏ ਖਰਚ ਹੋ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਦੇ ਇਸ ਧੱਕੇ ਦਾ ਇਨਸਾਫ ਲੋਕਾਂ ਨੂੰ ਹਾਈਕੋਰਟ ਵਿੱਚ ਜਾ ਕੇ ਹੀ ਮਿਲ ਰਿਹਾ ਹੈ ਪਰ ਇਸ ਨਾਲ ਉਹਨਾਂ ਦਾ ਪੈਸਾ ਅਤੇ ਸਮਾਂ ਦੋਨੇ ਬਹੁਤ ਜਿਆਦਾ ਖਰਾਬ ਹੋ ਰਹੇ ਹਨ। ਉਹਨਾਂ ਕਿਹਾ ਕਿ ਮਾਨਯੋਗ ਅਦਾਲਤਾਂ ਨੂੰ ਖੁਦ ਦਖਲ ਅੰਦਾਜੀ ਕਰਕੇ ਇਹ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਕਿਸੇ ਨਾਲ ਧੱਕਾ ਨਾ ਹੋਵੇ। ਉਹਨਾਂ ਕਿਹਾ ਕਿ ਮੋਹਾਲੀ ਵਿੱਚ ਵੀ ਸਰਕਾਰ ਪੰਚਾਇਤਾਂ ਦੀ ਸਰਬ ਸੰਮਤੀ ਕਰਾਉਣ ਲਈ ਧੱਕੇ ਕਰਵਾ ਰਹੀ ਹੈ ਸੋ ਬਹੁਤ ਮੰਦਭਾਗੀ ਗੱਲ ਹੈ ਅਤੇ ਲੋਕਤੰਤਰ ਦਾ ਘਾਣ ਹੈ।

ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਗਲਤ ਕਦਮ ਚੁੱਕਣ ਦੀ ਥਾਂ ਤੇ ਸਹੀ ਤਰੀਕੇ ਨਾਲ ਚੋਣ ਲੜੇ ਕਿਉਂਕਿ ਚੋਣਾਂ ਹੀ ਲੋਕਤਾਂਤਰਿਕ ਢੰਗ ਨਾਲ ਪੰਚਾਇਤ ਬਣਾਉਣ ਦਾ ਸਹੀ ਤਰੀਕਾ ਹੈ ਪਰ ਲੋਕਤੰਤਰ ਨੂੰ ਜਿਉਂਦਾ ਰੱਖਣ ਦੇ ਲਈ ਢੋਲ ਪਿੱਟਣ ਵਾਲੀ ਭਗਵੰਤ ਮਾਨ ਸਰਕਾਰ  ਲੋਕਤੰਤਰ ਦਾ ਘਾਣ ਕਰਨ ਤੋਂ ਬਾਜ ਨਹੀਂ ਆ ਰਹੀ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਹੀ ਢੰਗ ਨਾਲ ਚੋਣਾਂ ਕਰਵਾਏ।
 

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ