Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਚਾਇਤੀ ਚੋਣਾਂ ; ਪੰਜਾਬ ਸਰਕਾਰ ਨੇ ਲੋਕਤੰਤਰ ਦੀ ਬੁਨਿਆਦ ਨੂੰ ਹੀ ਤਹਿਸ਼-ਨਹਿਸ਼ ਕੀਤਾ : ਢਿੱਲੋਂ

October 10, 2024 06:35 PM
ਅਮਰਜੀਤ ਰਤਨ
ਚੰਡੀਗੜ੍ਹ : ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਪੰਜਾਬ ਸਰਕਾਰ ਨੇ ਲੋਕਤੰਤਰ ਦੀ ਬੁਨਿਆਦ ਮੰਨੇ ਜਾਂਦੇ ਪੰਚਾਇਤੀ ਢਾਂਚੇ ਨੂੰ ਤਹਿਸ਼ -ਨਹਿਸ਼ ਕਰ ਕੇ ਰੱਖ ਦਿੱਤਾ ਹੈ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਦੌਰਾਨ ਸਰਕਾਰੀ ਅਧਿਕਾਰੀਆਂ ਵੱਲੋਂ ਕੀਤੇ ਧੱਕੇ ਦੇ ਚੱਲਦਿਆਂ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੂੰ ਖੁਦ ਦਖਲ ਦੇਣਾ ਪਿਆ ਤੇ ਕੋਰਟ ਦੀ ਦਖਲਅੰਦਾਜ਼ੀ ਦੇ ਚੱਲਦਿਆਂ ਪੰਜਾਬ ਅੰਦਰ ਸੈਕੜੇ ਪਿੰਡਾਂ ਦੀਆਂ ਤਜਵੀਜ਼ਤ ਚੋਣਾਂ ਰੱਦ ਹੋਈਆਂ ਜਦਕਿ ਇਸ ਵਿੱਚ ਇਕੱਲੇ ਹਲਕਾ ਡੇਰਾਬੱਸੀ ਦੀਆਂ ਹੀ ਦਰਜਨਾਂ ਸੀਟਾਂ ਵੀ ਸ਼ਾਮਲ ਹਨ । ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਡੇਰਾਬੱਸੀ ਤੋਂ ਕਾਂਗਰਸ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੀਤਾ। ਕਾਂਗਰਸੀ ਆਗੂ ਨੇ ਕਿਹਾ ਕਿ ਪਹਿਲਾਂ ਤਾਂ ਇਹ ਸਰਕਾਰ ਪੰਚਾਇਤੀ ਚੋਣਾਂ ਕਰਵਾਉਣਾ ਹੀ ਨਹੀਂ ਚਾਹੁੰਦੀ ਸੀ ਪਰ ਭਲਾ ਹੋਵੇ ਪੰਜਾਬ ਐਂਡ ਹਰਿਆਣਾ ਕੋਰਟ ਦਾ ਕਿ ਉਸ ਨੇ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਹੱਦ ਤਾਂ ਇਸ ਗੱਲ ਦੀ ਹੈ ਕਿ ਸਰਕਾਰ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਚੁਣ-ਚੁਣ ਕੇ ਫਾਰਮ ਰੱਦ ਕੀਤੇ ਹਨ ਤੇ ਇਸ ਤਰ੍ਹਾਂ ਪੰਚਾਇਤੀ ਚੋਣਾਂ ਮਜਾਕ ਬਣ ਕੇ ਰਹਿ ਗਈਆਂ ਹਨ। ਸ੍ਰ. ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਸਾਜ਼ਿਸ਼ਾਂ ਨੂੰ ਵੇਖ ਰਹੇ ਹਨ ਤੇ ਸਮਾਂ ਆਉਂਣ ਉਤੇ ਉਹ ਇਸ ਦਾ ਡਟਵਾਂ ਜਵਾਬ ਜ਼ਰੂਰ ਦੇਣਗੇ। ਸ੍ਰ. ਢਿੱਲੋਂ ਨੇ ਕਿਹਾ ਕਿ ਲੋਕਤੰਤਰ ਵਿੱਚ ਚੋਣ ਲੜਨ ਦਾ ਅਧਿਕਾਰ ਸਭਨਾ ਨੂੰ ਮਿਲਣਾ ਚਾਹੀਦਾ ਹੈ ਤੇ ਇਹ ਲੋਕਾਂ ਉਪਰ ਹੁੰਦਾ ਹੈ ਕਿ ਉਹ ਕਿਸ ਦੀ ਚੋਣ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਦਬਾਅ ਹੇਠ ਅਧਿਕਾਰੀਆਂ ਵੱਲੋਂ ਗੈਰ ਜ਼ਰੂਰੀ ਬਹਾਨੇ ਬਣਾ ਕੇ ਫਾਰਮ ਰੱਦ ਕੀਤੇ ਗਏ ਹਨ ਤੇ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਡੇਰਾਬੱਸੀ 'ਚ ਬੀਡੀਪੀਓ ਦੇ ਦਫਤਰ ਮੂਹਰੇ ਧਰਨਾ ਵੀ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਲੋਕਤੰਤਰੀ ਸੰਸਥਾਵਾਂ ਨੂੰ ਬਚਾਉਣ ਲਈ ਲੋਕਾਂ ਦੀ ਆਵਾਜ਼ ਉਠਾਉਂਦੇ ਰਹਿਣਗੇ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ