Monday, June 16, 2025

Chandigarh

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

October 10, 2024 08:20 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਭਾਰਤੀ ਨਾਗਰਿਕ ਸੁਰਕੱਸ਼ਾ ਸੰਹਿਤਾ-2023 ਦੀ ਧਾਰਾ 163 ਦੇ ਅਧਿਆਇ 11 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ  ਹੁਕਮ 11 ਅਕਤੂਬਰ ਤੋਂ 10 ਦਸੰਬਰ, 2024 ਤੱਕ ਲਾਗੂ ਰਹਿਣਗੇ।    
                               
       ਇਥੇ ਇਹ ਵਰਨਣਯੋਗ ਹੈ ਕਿ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ  ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ