Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

October 10, 2024 08:22 PM
SehajTimes

 ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰਕੱਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ।
     ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ’ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 11 ਅਕਤੂਬਰ ਤੋਂ 10 ਦਸੰਬਰ, 2024 ਤੱਕ ਲਾਗੂ ਰਹਿਣਗੇ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ