Wednesday, September 17, 2025

Malwa

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਦਾ ਹਾਲ ਜਾਣਿਆ

October 10, 2024 08:27 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਬੀਤੇ ਦਿਨੀਂ ਸਿਹਤ ਠੀਕ ਨਾ ਹੋਣ ਕਾਰਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁਹਾਲੀ ਦੇ ਫੋਰਟੀਸ ਹਸਪਤਾਲ ਵਿਖੇ ਦਾਖਲ ਹੋਏ ਸਨ। ਮਾਲੇਰਕੋਟਲਾ ਤੋਂ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਰਿਹਾਇਸ਼ ਤੇ ਜਾ ਕੇ ਹਾਲ ਜਾਣਿਆ ਅਤੇ ਉਹਨਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਮਾਲੇਰਕੋਟਲਾ ਦੇ ਵਿਕਾਸ ਸਬੰਧੀ ਅਹਿਮ ਮੁਦਿੱਆਂ ਤੇ ਵਿਚਾਰ ਵਟਾਂਦਰਾ ਵੀ ਕੀਤਾ। ਡਾਕਟਰ ਜਮੀਲ ਉਰ ਰਹਿਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਹੁਣ ਉਹ ਸਿਹਤਯਾਬ ਹੋ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਵਧੇਰੇ ਚਿੰਤਿਤ ਹਨ । ਉਹ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਲਗਾਤਾਰ ਵੱਖੋ- ਵੱਖਰੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਕੰਮ ਨੇਪਰੇ ਚਾੜ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਚ ਝੋਨੇ ਦਾ ਸੀਜਨ ਹੋਣ ਕਾਰਨ ਬੀਤੇ ਦਿਨੀਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਚ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਵਾਰ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ। ਡਿਪਟੀ ਕਮਿਸ਼ਨਰ ਨਿੱਜੀ ਤੌਰ ਤੇ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਤੋਂ ਇਲਾਵਾ ਸ਼ਹਿਰ ਮਾਲੇਰਕੋਟਲਾ ਦੇ ਵਿਕਾਸ ਕਾਰਜਾਂ ਸਬੰਧੀ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰ ਸਾਂਝੇ ਕੀਤੇ ਅਤੇ ਮੁੱਖ ਮੰਤਰੀ ਸਾਹਿਬ ਨੇ ਯਕੀਨ ਦਵਾਇਆ ਕਿ ਮਾਲੇਰਕੋਟਲਾ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਂਣ ਦਿੱਤੀ ਜਾਵੇਗੀ ।    

    

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ