Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Education

ਪਿੰਡ ਰਾਮਪੁਰਾ ਦੇ 'ਬਿਊਟੀ ਐਂਡ ਵੈੱਲਨੈੱਸ' ਵਿਦਿਆਰਥੀਆਂ ਨੂੰ ਇੱਕ ਦਿਨਾ ਵਿੱਦਿਅਕ ਟੂਰ ਕਰਵਾਇਆ 

October 11, 2024 01:08 PM
SehajTimes
ਰਾਮਪੁਰਾ ਫੂਲ : ਪਿੰਡ ਰਾਮਪੁਰਾ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨਾਲ ਸਬੰਧਤ ਸਰਗਰਮੀਆਂ ਹੁੰਦੀਆਂ ਰਹਿੰਦੀਆਂ ਕਾਰਨ ਜਾਣਿਆ ਜਾਂਦਾ ਹੈ ਜਿਸਦੀ ਅਗਵਾਈ ਪ੍ਰਿੰਸੀਪਲ ਜਸਬੀਰ ਸਿੰਘ ਕਰਦੇ ਆ ਰਹੇ ਹਨ। ਇਸੇ ਸਿਲਸਿਲੇ ਵਿਚ ਸਕੂਲ ਦੇ ਕੌਮੀ ਕੌਸ਼ਲ ਯੋਗਤਾ ਫਰੇਮਵਰਕ (ਐੱਨ.ਐੱਸ.ਕਿਊ.ਐੱਫ.) ਨਾਲ ਸਬੰਧਤ ਵਿਦਿਆਰਥੀਆਂ ਦਾ ਇੱਕ ਦਿਨਾ ਵਿੱਦਿਅਕ ਟੂਰ ਲਗਾਇਆ ਗਿਆ। ਟੂਰ ਨੂੰ ਹਰੀ ਝੰਡੀ ਪ੍ਰਿੰਸੀਪਲ ਜਸਬੀਰ ਸਿੰਘ ਨੇ ਦਿੱਤੀ। ਉਹਨਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਤਰੋਤਾਜ਼ਾ ਕਰਨ ਲਈ ਅਤੇ ਉਹਨਾਂ ਦੇ ਗਿਆਨ ਦਾ ਘੇਰਾ ਵਿਸ਼ਾਲ ਕਰਨ ਲਈ  ਇਹ ਟੂਰ ਸਕੂਲ ਦੀ 'ਬਿਊਟੀ ਐਂਡ ਵੈੱਲਨੈੱਸ' ਟਰੇਡ ਵਲੋਂ ਵੋਕੇਸ਼ਨਲ ਟੀਚਰ ਮੈਡਮ ਲਖਵੀਰ ਕੌਰ ਵ ਦੀ ਦੇਖ ਰੇਖ ਹੇਠ ਲਗਵਾਇਆ ਗਿਆ। ਮੈਡਮ ਨੇ ਦੱਸਿਆ ਕਿ ਟੂਰ ਵਿਚ 100  ਬੱਚਿਆਂ ਨੇ ਸ਼ਮੂਲੀਅਤ ਕੀਤੀ। ਇਹ ਵੀ ਦੱਸਿਆ ਕਿ ਲੋੜੀਂਦੀ ਜਾਣਕਾਰੀ ਲੈਣ ਉਪਰੰਤ ਬੱਚੇ ਖੁਸ਼ ਅਤੇ ਸੰਤੁਸ਼ਟ ਨਜ਼ਰ ਆਏ। ਉਹਨਾਂ ਦਾ ਮਨੋਰੰਜਨ ਹੋਣ ਦੇ ਨਾਲ ਨਾਲ ਉਹ ਨਵੇਂ ਗਿਆਨ ਨਾਲ ਲੈਸ ਵੀ ਹੋਏ। ਮੈਡਮ ਲਖਵੀਰ ਕੌਰ ਦਾ ਇਹ ਵੀ ਕਹਿਣਾ ਸੀ ਕਿ ਐੱਨ.ਐੱਸ.ਕਿਊ.ਐੱਫ. ਅਧੀਨ ਵਿਭਾਗ ਵਲੋਂ ਸਮੇਂ ਸਮੇਂ ਆਈਆਂ ਹਦਾਇਤਾਂ ਦੀ ਪਾਲਣਾ ਕਰਨ ਹਿਤ ਹਰ ਸਰਗਰਮੀ ਕੀਤੀ ਜਾਂਦੀ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ, ਸਹਿਯੋਗੀ ਮੈਡਮ ਲੈਕਚਰਾਰ ਸੁਨੀਤਾ ਦੇਵੀ, ਮੈਡਮ ਗੁਰਮੀਤ ਕੌਰ ਅਤੇ ਵਿਸ਼ੂ ਮੈਡਮ ਆਦਿ ਵੀ ਹਾਜ਼ਰ ਸਨ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ