Saturday, November 01, 2025

Health

ਮਾਊਂਟ ਲਿਟਰਾ ਜ਼ੀ ਸਕੂਲ ਰਾਮਪੁਰਾ ਵਿਖੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

October 11, 2024 01:12 PM
SehajTimes
ਰਾਮਪੁਰਾ ਫੂਲ : ਮਾਊਂਟ ਲਿਟਰਾ ਜ਼ੀ ਸਕੂਲ, ਰਾਮਪੁਰਾ ਜੋ ਸੀਬੀਐਸਈ ਦਿੱਲੀ ਨਾਲ ਸਬੰਧਤ ਹੈ ਹਰ ਸਮੇਂ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਕਿਸੇ ਨਾ ਕਿਸੇ ਵਰਕਸ਼ਾਪ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦੇ ਚਲਦਿਆਂ ਸਕੂਲ  ਦੇ ਵਿਦਿਆਰਥੀਆਂ ਲਈ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸੈਸ਼ਨ ਦਾ ਸੰਚਾਲਨ ਰਾਮਪੁਰਾ ਦੇ ਪ੍ਰਸਿੱਧ ਦੰਦਾਂ ਦੇ ਡਾਕਟਰ ਸਾਕਸ਼ੀ ਨੇ ਕੀਤਾ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਮੂੰਹ ਦੀ ਸਫਾਈ ਦੀ ਮਹੱਤਤਾ ਅਤੇ ਦੰਦਾਂ ਦੀ ਸਹੀ ਦੇਖਭਾਲ ਬਾਰੇ  ਜਾਗਰੂਕ ਕੀਤਾ। ਡਾ. ਸਾਕਸ਼ੀ ਨੇ ਸਿਹਤਮੰਦ ਦੰਦਾਂ ਨੂੰ ਬਣਾਈ ਰੱਖਣ ਲਈ ਨਿਯਮਤ ਬੁਰਸ਼, ਫਲਾਸਿੰਗ ਅਤੇ ਦੰਦਾਂ ਦੀ ਨਿਯਮਤ ਜਾਂਚ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਵਿੱਚ ਦੰਦਾਂ ਦੀ ਸੰਭਾਲ ਸੰਬੰਧੀ ਚੰਗੀਆਂ ਆਦਤਾਂ ਪੈਦਾ ਕਰਨਾ ਸੀ ਤਾਂ ਜੋ ਉਹ ਛੋਟੀ ਉਮਰ ਤੋਂ ਹੀ ਮੂੰਹ ਦੀ ਸਿਹਤ ਦੀ ਮਹੱਤਤਾ ਨੂੰ ਸਮਝ ਸਕਣ। ਡਾ: ਸਾਕਸ਼ੀ ਦੀ ਜਾਣਕਾਰੀ ਦਾ ਉੱਥੇ ਮੌਜੂਦ ਸਾਰੇ ਬੱਚਿਆਂ ਨੇ ਬਹੁਤ ਲਾਭ ਉਠਾਇਆ। ਵਰਕਸ਼ਾਪ ਦੇ ਅੰਤ ਵਿੱਚ ਡਾ. ਸਾਕਸ਼ੀ ਨੇ ਵਿਦਿਆਰਥੀਆਂ ਦੇ ਸਵਾਲਾਂ ਦਾ ਨਿਪਟਾਰਾ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ  ਸ਼੍ਰੀ ਗਗਨ ਬਾਂਸਲ, ਜਨਰਲ ਸਕੱਤਰ ਸ਼੍ਰੀਮਤੀ ਨਮਿਤਾ ਬਾਂਸਲ ਅਤੇ ਪ੍ਰਿੰਸੀਪਲ ਸ਼੍ਰੀਮਤੀ ਗੀਤਾ ਪਿੱਲੇ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਯੋਜਨਾ ਉਲੀਕੀ ਜਾਵੇਗੀ।

Have something to say? Post your comment

 

More in Health

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ