Wednesday, September 17, 2025

Malwa

ਪੰਜਾਬ ਕਿਸਾਨ ਯੂਨੀਅਨ ਨੇ ਮਹੀਨਾਵਾਰ ਮੀਟਿੰਗ 'ਚ ਕਿਸਾਨੀ ਮਸਲੇ ਵਿਚਾਰੇ

October 11, 2024 01:19 PM
SehajTimes
ਰਾਮਪੁਰਾ ਫੂਲ : ਪੰਜਾਬ ਕਿਸਾਨ ਯੂਨੀਅਨ ਦੀ  ਮਹੀਨਾਵਾਰ ਜ਼ਿਲ੍ਹਾ ਮੀਟਿੰਗ ਕਲਗੀਧਰ ਗੁਰਦੁਆਰਾ ਸਾਹਿਬ ਰਾਮਪੁਰਾ ਵਿਖੇ ਹੋਈ ਜਿਸ ਵਿੱਚ ਕਿਸਾਨੀ ਦੀਆਂ ਸਮੱਸਿਆਂਵਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਉਸ ਵਿੱਚ ਮੁੱਖ ਤੌਰ ਤੇ ਪਰਾਲੀ ਸਬੰਧੀ ਵੱਖ ਵੱਖ ਬੁਲਾਰਿਆਂ ਨੇ ਆਪੋ ਆਪਣੇ ਵਿਚਾਰ ਸਾਂਝੇ ਕੀਤੇ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਰਾਈਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪੰਜਾਬ ਸਰਕਾਰ ਮਸ਼ੀਨਰੀ ਮੁਹੱਈਆ ਕਰਵਾਵੇ ਕਿਉਂਕਿ ਏਨੀ ਮਹਿੰਗੀ ਮਸ਼ੀਨਰੀ ਖਰੀਦਣੀ ਉਹਨਾਂ ਦੇ ਬੱਸ ਦੀ ਗੱਲ ਨਹੀਂ, ਛੋਟੀ ਕਿਸਾਨੀ ਪਹਿਲਾਂ ਤੋਂ ਹੀ ਕਰਜ਼ੇ ਦੀ ਦਲ ਦਲ ਵਿੱਚ ਬੁਰੀ ਤਰਾੰ ਫਸੀ ਹੋਈ ਹੈ। ਉਸ ਨੂੰ ਇਸ ਜੰਜਾਲ ਵਿਚੋਂ ਕੱਢਣ ਲਈ ਪੰਜਾਬ ਸਰਕਾਰ ਨੂੰ ਕੀਟਨਾਸ਼ਕ ,ਰੇਹਾਂ, ਸਪਰੇਹਾਂ, ਸੁਧਰੇ ਹੋਏ ਬੀਜ ਸਸਤੀਆਂ ਦਰਾਂ ਤੇ ਮੁਹੱਈਆ ਕਰਵਾਵੇ। ਯੂਨੀਅਨ ਦੇ  ਜ਼ਿਲ੍ਹਾ ਪ੍ਰੈਸ ਸਕੱਤਰ ਗੁਰਤੇਜ ਮਹਿਰਾਜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਨੂੰ ਰਹਿੰਦੇ ਸਮੇਂ ਬਚਾਉਣ ਲਈ ਪੰਜਾਬ ਤੇ ਕੇਂਦਰ ਸਰਕਾਰ ਕੋਸ਼ਿਸ਼ ਕਰਨ, ਘੱਟ ਪਾਣੀ ਖਪਤ ਵਾਲੀਆਂ ਫਸਲਾਂ ਤੇ ਐਮਐਸਪੀ ਦਿੱਤੀ ਜਾਵੇ ਕਣਕ ਅਤੇ ਝੋਨੇ ਦੇ ਚੱਕਰ ਦੇ ਵਿੱਚੋਂ ਪੰਜਾਬ ਦੀ ਕਿਸਾਨੀ ਨੂੰ ਕੱਢਿਆ ਜਾਵੇ,ਇਸ ਤੋਂ ਪਹਿਲਾਂ ਕਿ ਪੰਜਾਬ ਮਾਰੂਥਲ ਵਿੱਚ ਬਦਲ ਜਾਵੇ। ਜਥੇਬੰਦੀ ਨੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅਪੀਲ ਕੀਤੀ ਹੈ ਕਿ ਆਪਸੀ ਭਾਈਚਾਰਕ ਸਾਂਝ ਨੂੰ ਪ੍ਰਫੁੱਲਤ ਰੱਖਣਾ, ਧੜੇਬੰਦੀ ਤੋਂ ਉੱਪਰ ਉੱਠ ਕੇ ਪੜ੍ਹੇ ਲਿਖੇ ਇਮਾਨਦਾਰ ਸੂਝਵਾਨ ਆਗੂਆਂ ਦੀ ਚੋਣ ਕੀਤੀ ਜਾਵੇ।ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਰੰਧਾਵਾ ਬਲਿਆਂਵਾਲੀ, ਮੀਤ ਪ੍ਰਧਾਨ ਹਰਦਿਆਲ ਸਿੰਘ ਰਾਈਆ, ਗੁਰਜੀਤ ਸਿੰਘ ਫੂਲ, ਪਪਜੀਤ ਮਹਿਰਾਜ, ਸੰਦੀਪ ਮਹਿਰਾਜ, ਜੁਗਰਾਜ ਸਿੰਘ ਸਰਪੰਚ ਦੌਲਤਪੁਰਾ, ਕੁਲਦੀਪ ਸਿੰਘ ਢਪਾਲੀ, ਬਲਵੀਰ ਸਿੰਘ ਰਾਈਆ ਰਾਈਆ ਆਦਿ ਸ਼ਾਮਲ ਸਨ।

Have something to say? Post your comment

 

More in Malwa

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ