Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਸਿਹਤ ਮੰਤਰੀ ਵੱਲੋਂ ਤੜਕਸਾਰ ਡੇਂਗੂ 'ਤੇ ਵਾਰ, ਵਿੱਦਿਆ ਅਦਾਰਿਆਂ 'ਚ ਡੇਂਗੂ ਲਾਰਵਾ ਲੱਭਣ ਲਈ ਰਾਜ ਪੱਧਰੀ ਮੁਹਿੰਮ ਦੀ ਖ਼ੁਦ ਕੀਤੀ ਅਗਵਾਈ

October 11, 2024 04:08 PM
SehajTimes

ਸਿਹਤ ਮੰਤਰੀ ਨੇ ਟੀਮਾਂ ਨਾਲ ਫਿਜ਼ੀਕਲ ਕਾਲਜ, ਸਰਕਾਰੀ ਮਲਟੀਪਰਪਜ਼, ਸਿਵਲ ਲਾਈਨਜ਼ ਸਕੂਲ ਸਮੇਤ ਘਰਾਂ 'ਚ ਜਾ ਕੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਕੀਤੀ ਚੈਕਿੰਗ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਵਚਨਬੱਧ

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਤੜਕਸਾਰ 'ਹਰ ਸ਼ੁਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਵਿੱਦਿਅਕ ਅਦਾਰਿਆਂ 'ਚ ਡੇਂਗੂ ਦਾ ਲਾਰਵਾ ਲੱਭਣ ਲਈ ਚਲਾਈ ਰਾਜ ਪੱਧਰੀ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਸਿਹਤ ਮੰਤਰੀ ਨਾਲ ਵੱਖ ਵੱਖ ਟੀਮਾਂ ਨੇ ਸਰਕਾਰੀ ਫਿਜ਼ੀਕਲ ਕਾਲਜ, ਸਰਕਾਰੀ ਸਕੂਲ ਸਿਵਲ ਲਾਈਨਜ ਤੇ ਸਰਕਾਰੀ ਮਲਟੀਪਰਪਜ਼ ਸਕੂਲ ਸਮੇਤ ਪੰਜਾਬੀ ਬਾਗ਼ ਵਿਖੇ ਘਰ-ਘਰ ਜਾ ਕੇ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਦਾ ਫੈਲਾਅ ਰੋਕਣ ਲਈ ਜਾਗਰੂਕ ਵੀ ਕੀਤਾ।  
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ 'ਹਰ ਸ਼ੁਕਰਵਾਰ, ਡੇਂਗੂ 'ਤੇ ਵਾਰ' ਤਹਿਤ ਇਸ ਵਾਰ ਸੂਬੇ ਦੇ ਵਿੱਦਿਅਕ ਅਦਾਰਿਆਂ ਰਾਹੀਂ ਕਰੀਬ 2 ਲੱਖ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਦੀ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਅੱਗੇ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਕੇ ਇਸ ਦੇ ਖ਼ਾਤਮੇ ਲਈ ਯੋਗਦਾਨ ਪਾਉਣਗੇ।  


ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਸਰਕਾਰੀ ਫਿਜ਼ੀਕਲ ਕਾਲਜ 'ਚ ਪਾਣੀ ਨਾਲ ਭਰੇ ਛੋਟੇ ਛੱਪੜ ਦੀ ਜਾਂਚ ਕਰਵਾਈ ਤੇ ਉਸ ਵਿੱਚ ਪਾਏ ਲਾਰਵਾ 'ਤੇ ਲਾਰਵੀਸਾਇਡ ਦਵਾਈ ਦੀ ਸਪਰੇਅ ਕਰਵਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਲਾਰਵੇ ਤੋਂ ਪੈਦਾ ਹੋਣ ਵਾਲਾ ਮੱਛਰ ਕਾਲਜ ਦੇ ਵਿਦਿਆਰਥੀਆਂ ਅਤੇ ਨਾਲ ਲਗਦੇ ਹੋਸਟਲ ਦੇ ਵਿਦਿਆਰਥੀਆਂ ਨੂੰ ਡੇਂਗੂ ਦੀ ਲਪੇਟ ਵਿੱਚ ਲੈ ਸਕਦਾ ਸੀ। ਉਨ੍ਹਾਂ ਕਿਹਾ ਕਿ ਡੇਂਗੂ 'ਤੇ ਕਾਬੂ ਪਾਉਣ ਲਈ ਹਰੇਕ ਨੂੰ ਸੁਚੇਤ ਹੋਣਾ ਜ਼ਰੂਰੀ ਹੈ ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਘਰਾਂ ਜਾ ਸਾਡੇ ਆਲੇ ਦੁਆਲੇ ਖੜੇ ਪਾਣੀ ਵਿੱਚ ਲਾਰਵਾ ਪੈਦਾ ਨਾ ਹੋਵੇ ਇਸ ਲਈ ਲੋਕ ਖੁਦ ਵੀ  ਸਬਜ਼ੀਆਂ ਬਣਾਉਣ ਲਈ ਵਰਤੇ ਜਾਣ ਵਾਲੇ ਬਚੇ ਹੋਏ ਤੇਲ ਨੂੰ ਵੀ ਖੜੇ ਪਾਣੀ ਵਿੱਚ ਪਾ ਕੇ ਲਾਰਵਾ ਨਸ਼ਟ ਕੀਤਾ ਜਾ ਸਕਦਾ ਹੈ।  


ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਡੇਂਗੂ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਦੇ ਵਿਦਿਆਰਥੀ ਬਰੈਡ ਅੰਬੈਸਡਰ ਹਨ, ਜੋ ਇੱਥੋਂ ਡੇਂਗੂ ਦੇ ਖ਼ਾਤਮੇ ਲਈ ਕੀਤੇ ਜਾਣ ਵਾਲੇ ਉਪਾਵਾਂ ਦੀ ਜਾਣਕਾਰੀ ਲੈ ਕੇ ਘਰ ਘਰ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਭਰ 'ਚ ਅੱਜ ਦੋ ਲੱਖ ਵਿਦਿਆਰਥੀ ਇਸ ਮੁਹਿੰਮ ਨਾਲ ਜੁੜੇ ਹਨ ਜੋ ਪੰਜਾਬ ਦੇ 60 ਲੱਖ ਘਰਾਂ ਤੱਕ ਡੇਂਗੂ ਦੇ ਖ਼ਾਤਮੇ ਦਾ ਸੁਨੇਹਾ ਪਹੁੰਚਾਉਣਗੇ। ਇਸ ਦੌਰਾਨ ਘਰਾਂ ਦੀ ਚੈਕਿੰਗ ਦੌਰਾਨ ਮੱਛਰਾਂ ਦੀ ਪੈਦਾਇਸ਼ ਦੇ ਸਰੋਤ ਜਿਵੇਂ ਕੂਲਰ, ਫਰਿੱਜਾਂ ਹੇਠ ਰੱਖੀਆਂ ਟਰੇਆਂ, ਖੁੱਲ੍ਹੇ ਵਿੱਚ ਪਏ ਬਰਤਨ, ਨਾਲਿਆਂ ਆਦਿ ਵਿੱਚ ਲਾਰਵਾ ਪਾਇਆ ਗਿਆ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਦੇ ਲਾਰਵੇ, ਜਿਸ ਨੂੰ ਮੱਛਰ ਬਣਨ ਲਈ ਇੱਕ ਹਫ਼ਤਾ ਲੱਗ ਜਾਂਦਾ ਹੈ, ਦੇ ਪ੍ਰਜਨਣ ਨੂੰ ਰੋਕਣ ਲਈ ਹਰੇਕ ਸ਼ੁੱਕਰਵਾਰ ਨੂੰ ਆਪਣੇ ਆਲੇ-ਦੁਆਲੇ ਖੜ੍ਹੇ ਹੋਏ ਪਾਣੀ ਦਾ ਨਿਕਾਸ ਕਰਨ। ਇਸ ਮੌਕੇ ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਡਾ. ਸੁਮੀਤ ਸਿੰਘ ਸਮੇਤ ਵੱਡੀ ਗਿਣਤੀ ਵਿਦਿਆਰਥੀ ਅਤੇ ਅਧਿਆਪਕ ਵੀ ਮੌਜੂਦ ਸਨ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ