Friday, August 01, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਜ਼ਿਲ੍ਹੇ 'ਚ ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ

October 11, 2024 05:04 PM
SehajTimes
ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਮਸ਼ੀਨਰੀ-ਡੀ.ਸੀ
 
ਪਰਾਲੀ ਸੜਨੋ ਰੋਕਣ ਲਈ ਸਿਵਲ ਪ੍ਰਸ਼ਾਸਨ ਤੇ ਅੱਗ ਬੁਝਾਊ ਟੀਮਾਂ ਨਾਲ ਪਟਿਆਲਾ ਪੁਲਿਸ ਵੀ ਸਰਗਰਮ-ਐਸ.ਐਸ.ਪੀ.
 
ਪਟਿਆਲਾ : ਪਟਿਆਲਾ ਜ਼ਿਲ੍ਹੇ 'ਚ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਸਮੂਹ ਐਸ.ਡੀ.ਐਮਜ ਤੇ ਡੀ.ਐਸ.ਪੀਜ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਕੇ ਰਣਨੀਤੀ ਉਲੀਕੀ। ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼ ਸਮੇਤ ਪੁਲਿਸ ਅਧਿਕਾਰੀਆਂ ਤੇ ਸਮੂਹ ਥਾਣਾ ਮੁਖੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ 'ਚ ਤਾਇਨਾਤ ਪਿੰਡ ਪੱਧਰ ਤੇ ਕਲਸਟਰ ਪੱਧਰ ਦੇ ਨੋਡਲ ਅਫ਼ਸਰਾਂ ਦੀ ਜੇਕਰ ਕੋਈ ਅਣਗਹਿਲੀ ਸਾਹਮਣੇ ਆਈ ਤਾਂ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ ਅਤੇ ਲੋਕਾਂ ਨੂੰ ਇਸ ਨਾਲ ਸਾਂਹ ਤੇ ਹੋਰ ਭਿਆਨਕ ਬਿਮਾਰੀਆਂ ਲੱਗਣ ਦਾ ਖ਼ਤਰਾ ਹੈ, ਇਸ ਲਈ ਕਿਸਾਨ ਪਰਾਲੀ ਸੰਭਾਲਣ ਲਈ ਬੇਲਰ, ਇਨ-ਸੀਟੂ ਤੇ ਐਕਸ-ਸੀਟੂ ਗਤੀਵਿਧੀਆਂ ਵੀ ਤੇਜ ਕੀਤੀਆਂ ਗਈਆਂ ਹਨ, ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550  'ਤੇ ਸੰਪਰਕ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਤੇ ਖਾਸ ਕਰਕੇ ਕਣਕ ਦੀ ਬਿਜਾਈ ਬਿਨ੍ਹਾਂ ਪਰਾਲੀ ਸਾੜੇ ਕਰਨ ਲਈ ਕਿਸਾਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸਾਨਾਂ ਨੂੰ ਪਰਾਲੀ ਬਿਨ੍ਹਾਂ ਸਾੜੇ ਇਸਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ।
 
 
 
ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਇਸਦੇ ਬਾਵਜੂਦ ਜੇਕਰ ਕਿਸੇ ਖੇਤ ਵਿੱਚ ਅੱਗ ਲੱਗਦੀ ਹੈ ਤਾਂ ਇਸ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਮੁਤਾਬਕ ਸਬੰਧਤ ਕਲਸੱਟਰ ਅਫ਼ਸਰ, ਨੋਡਲ ਅਫ਼ਸਰ ਤੇ ਸਬੰਧਤ ਇਲਾਕੇ ਦਾ ਥਾਣਾ ਮੁਖੀ ਜਿੰਮੇਵਾਰ ਹੋਵੇਗਾ, ਇਸ ਲਈ ਕੋਈ ਵੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਕਿਸਾਨਾਂ ਤੱਕ ਪਿੰਡ-ਪਿੰਡ ਪਹੁੰਚ ਬਣਾਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਵੀ ਕਰ ਰਹੀਆਂ ਹਨ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਵੀ ਕੰਬਾਇਨ ਬਿਨ੍ਹਾਂ ਸੁਪਰ ਐਸ.ਐਮ.ਐਸ. ਚਲਾਏ ਝੋਨੇ ਦੀ ਕਟਾਈ ਨਾ ਕਰੇ ਤੇ ਜੇਕਰ ਅਜਿਹਾ ਸਾਹਮਣੇ ਆਇਆ ਤਾਂ ਕਾਰਵਾਈ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਡੀ.ਐਮਜ਼, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਖੇਤੀਬਾੜੀ ਅਫ਼ਸਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਪਟਿਆਲਾ ਪੁਲਿਸ, ਪੰਜਾਬ ਫਾਇਰ ਸਰਵਿਸ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਵੱਲੋਂ ਕਮਰ ਕਸੀ ਗਈ ਹੈ ਅਤੇ ਕਿਸਾਨਾਂ ਤੱਕ ਲਗਾਤਾਰ ਪਹੁੰਚ ਬਣਾਈ ਜਾ ਰਹੀ ਹੈ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ 'ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।

Have something to say? Post your comment