Wednesday, December 17, 2025

Malwa

ਡਿਪਟੀ ਕਮਿਸ਼ਨਰ ਨੇ ਸਥਾਨਕ ਅਨਾਜ ਮੰਡੀ ਦਾ ਕੀਤਾ ਦੌਰਾ, ਝੋਨੇ ਦੀ ਖਰੀਦ ਕਰਵਾਈ ਸ਼ੁਰੂ

October 11, 2024 08:14 PM
ਅਸ਼ਵਨੀ ਸੋਢੀ

ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ, ਸੂਬਾ ਸਰਕਾਰ ਵਲੋਂ ਸਾਰੀਆਂ ਧਿਰਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ

ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨ  ਕੀਤੀ ਅਪੀਲ ਕਿ ਸੁੱਕੀ ਫ਼ਸਲ ਹੀ ਮੰਡੀਆਂ 'ਚ ਲੈ ਕੇ ਆਉਣ

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਥਾਨਕ ਅਨਾਜ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਝੋਨੇ ਦੀ ਖਰੀਦ ਸ਼ੁਰੂ ਕਰਵਾਈ 'ਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖਰੀਦ ਪ੍ਰਬੰਧਾਂ ਦਾ ਰੋਜਾਨਾ ਖੁਦ ਜਾਇਜ਼ਾ ਲੈ ਰਹੇ ਹਨ ਇਸ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਤੁਰੰਤ ਖਰੀਦ ਅਤੇ ਨਾਲੋ-ਨਾਲ ਲਿਫਟਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦਾ ਇੱਕ ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਇਸ ਲਈ ਜਿੱਥੇ ਕਿਸਾਨਾਂ ਸਮੇਤ ਮਜ਼ਦੂਰਾਂ ਲਈ ਸਹੂਲਤਾਂ ਪੱਖੋਂ ਸਾਰੇ ਪ੍ਰਬੰਧਾਂ ਵਿੱਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਉਥੇ ਖਰੀਦ ਅਤੇ ਲਿਫਟਿੰਗ ਵਿੱਚ ਢਿੱਲਮੱਠ ਦੀ ਨੀਤੀ ਸਹਿਣ ਨਹੀਂ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ ਆੜ੍ਹਤੀਆਂ, ਕਿਸਾਨਾਂ, ਪੱਲੇਦਾਰਾਂ ਆਦਿ ਨਾਲ ਗੱਲ ਬਾਤ ਕਰਕੇ ਉਨ੍ਹਾਂ ਦੀਆਂ ਮੁਸਕਲਾਂ ਵੀ ਸੁਣੀਆਂ ਅਤੇ ਭਰੋਸਾ ਦਵਾਇਆ ਕਿ ਮੰਡੀਆਂ ਵਿੱਚ ਕਿਸੇ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾਂ ਖਰੀਦ ਏਜੰਸੀਆਂ, ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈਜ ਆਦਿ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਖਰੀਦ ਪ੍ਰੀਕਿਆਂ ਨੂੰ ਮੁਕੰਮਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਘੱਟ ਤੋਂ ਘੱਟ ਸਮੇ ਲਈ ਰੁਕਣਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਵੀ ਖਰੀਦ ਕੇਂਦਰ ਵਿੱਚ ਕੋਈ ਮੁਸ਼ਕਿਲ ਆ ਰਹੀ ਹੋਵੇ ਉਸਦਾ ਤੁਰੰਤ ਹੱਲ ਕੱਢਿਆ ਜਾਵੇ ਪਰੰਤੂ ਖਰੀਦੇ ਝੋਨੇ ਦੀ ਲਿਫ਼ਟਿੰਗ 'ਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ। ਡਾ. ਪੱਲਵੀ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਜੋ ਕਿ ਉਨ੍ਹਾਂ ਨੂੰ ਆਪਣੀ ਜਿਨਸ ਵੇਚਣ ਵਿੱਚ ਦਿੱਕਤ ਪੇਸ ਨਾ ਆਵੇ। 

 

Have something to say? Post your comment