Sunday, November 02, 2025

Malwa

ਏਡੀਸੀ ਨੇ ਸਮਾਣਾ ਮੰਡੀ ਦਾ ਕੀਤਾ ਦੌਰਾ, ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

October 14, 2024 01:05 PM
SehajTimes

ਕਿਸਾਨ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ

ਸਮਾਣਾ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਅੱਜ ਸਮਾਣਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਸਮਾਣਾ ਤਰਸੇਮ ਚੰਦ ਵੀ ਮੌਜੂਦ ਸਨ। ਇਸ ਮੌਕੇ ਏਡੀਸੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆ ਰਹੇ ਝੋਨੇ ਦੀ ਨਾਲੋਂ ਨਾਲ ਖ਼ਰੀਦ ਕੀਤੀ ਜਾ ਰਹੀ ਹੈ ਤੇ ਕਿਸਾਨਾਂ ਦੇ ਖਾਤਿਆਂ ਵਿੱਚ ਅਦਾਇਗੀ ਵੀ ਤੁਰੰਤ ਹੋ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਤਾਂ ਜੋ ਮੰਡੀ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਹੋ ਸਕੇ। ਉਨ੍ਹਾਂ ਅਧਿਕਾਰੀ ਨੂੰ ਖ਼ਰੀਦ ਕੀਤੇ ਝੋਨੇ ਦੀ ਨਾਲੋਂ ਨਾਲ ਲਿਫ਼ਟਿੰਗ ਕਰਨ ਦੇ ਵੀ ਨਿਰਦੇਸ਼ ਦਿੱਤੇ।


ਨਵਰੀਤ ਕੌਰ ਸੇਖੋਂ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਵਧਦੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਪਰਾਲੀ ਨੂੰ ਖੇਤਾਂ ਵਿੱਚ ਹੀ ਖਾਦ ਦੇ ਰੂਪ ਵਿੱਚ ਮਿਲਾਉਣ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਲਈ ਕਿਸਾਨ ਪੰਜਾਬ ਸਰਕਾਰ ਵੱਲੋਂ ਤਿਆਰ ’ਉੱਨਤ ਕਿਸਾਨ’ ਐਪ ਦੀ ਵਰਤੋਂ ਕਰਕੇ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਆਸਾਨੀ ਨੂੰ ਬੁਕਿੰਗ ਕਰਵਾ ਸਕਦੇ ਹਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ