Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਹੁਣ ਤੋਂ ਖੇਤਾਂ ਚ ਹੋਰ ਅੱਗ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ, ਡੀ ਸੀ ਨੇ ਐਸ ਡੀ ਐਮਜ਼ ਅਤੇ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ 

October 14, 2024 02:07 PM
SehajTimes
ਐਸ.ਏ.ਐਸ.ਨਗਰ : ਲੰਘੇ ਕਲ੍ਹ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸੀਨੀਅਰ ਪੁਲੀਸ ਕਪਤਾਨ ਅਤੇ ਤਾਇਨਾਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ਸੱਦੀ। ਸਾਰੇ ਭਾਗੀਦਾਰਾਂ ਨੂੰ ਸਖ਼ਤ ਸੰਕੇਤ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਤੋਂ ਡਿਊਟੀ ਚ ਲਾਪ੍ਰਵਾਹੀ ਕਰਨ ਵਾਲੇ ਨੋਡਲ ਅਫਸਰਾਂ ਅਤੇ ਸਬੰਧਤ ਐਸ ਐਚ ਓ/ਬੀਟ ਅਫਸਰ ਖ਼ਿਲਾਫ਼ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਾਲੀਆ ਹਦਾਇਤਾਂ ਅਨੁਸਾਰ ਅਦਾਲਤ ਚ ਕੇਸ ਦਾਇਰ ਕੀਤੇ ਜਾਣਗੇ। ਕਮਿਸ਼ਨ ਨੇ 10 ਅਕਤੂਬਰ, 2024 ਦੇ ਆਪਣੇ ਆਦੇਸ਼ ਵਿੱਚ ਕਿਹਾ ਹੈ, “ਸੈਕਸ਼ਨ ਐਲ 4(2) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਕਮਿਸ਼ਨ, ਪੰਜਾਬ, ਹਰਿਆਣਾ, ਐਨ.ਸੀ.ਆਰ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਖੇਤਰ ਅਤੇ ਦਿੱਲੀ ਦੇ ਐਨ ਸੀ ਟੀ ਵਿੱਚ ਤਾਇਨਾਤ ਡਿਪਟੀ ਕਮਿਸ਼ਨਰ/ਜ਼ਿਲ੍ਹਾ ਕੁਲੈਕਟਰ/ਜ਼ਿਲ੍ਹਾ ਮੈਜਿਸਟ੍ਰੇਟ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਨੂੰ ਰੋਕਣ ਲਈ ਵੱਖ-ਵੱਖ ਪੱਧਰਾਂ ਅਤੇ ਸਟੇਸ਼ਨਾਂ 'ਤੇ ਤਾਇਨਾਤ ਨੋਡਲ ਅਫ਼ਸਰ, ਸੁਪਰਵਾਈਜ਼ਰੀ ਅਫ਼ਸਰ ਅਤੇ ਸਟੇਸ਼ਨ ਹਾਊਸ ਅਫਸਰ, ਜੋ ਕਿ ਇਨ੍ਹਾਂ ਰੋਕ ਦੇ ਹੁਕਮਾਂ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿੰਮੇਵਾਰ ਹਨ, ਦੀ ਅਯੋਗਤਾ ਦੇ ਸਬੰਧ ਵਿੱਚ ਇਲਾਕਾ ਜੁਡੀਸ਼ੀਅਲ ਮੈਜਿਸਟਰੇਟ ਕੋਲ ਸ਼ਿਕਾਇਤ / ਮੁਕੱਦਮਾ ਦਰਜ ਕਰਨ ਲਈ ਅਧਿਕਾਰਤ ਕੀਤਾ ਜਾਂਦਾ ਹੈ।” ਡਿਪਟੀ ਕਮਿਸ਼ਨਰ ਨੇ ਕੱਲ੍ਹ ਵਾਪਰੀਆਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਾ ਘਟਨਾਕ੍ਰਮ ਵਾਰ ਜਾਇਜ਼ਾ ਲੈਂਦਿਆਂ ਕਿਹਾ ਕਿ ਡਿਊਟੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਜ਼ਿੰਮੇਵਾਰ ਵਿਅਕਤੀਆਂ ਸਮੇਤ ਅਧਿਕਾਰੀਆਂ ਨੂੰ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਉਲੰਘਣਾ 'ਤੇ ਜਵਾਬ ਦਾਇਰ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਬਸਿਡੀ ਵਾਲੀ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਵੱਡੀ ਗਿਣਤੀ ਵਿੱਚ ਪ੍ਰਬੰਧ ਹੋਣ ਦੇ ਬਾਵਜੂਦ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਬਰਦਾਸ਼ਤ ਕਰਨ ਯੋਗ ਨਹੀਂ ਹਨ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਕਿਸਾਨਾਂ ਤੱਕ ਇਨ੍ਹਾਂ ਮਸ਼ੀਨਾਂ ਦੀ ਪਹੁੰਚ ਵਧਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਨੋਡਲ ਅਫ਼ਸਰਾਂ ਨੂੰ ਵਧੇਰੇ ਚੌਕਸ ਰਹਿਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਸੀਨੀਅਰ ਪੁਲਿਸ ਕਪਤਾਨ ਨੂੰ ਫੀਲਡ ਪੁਲਿਸ ਅਧਿਕਾਰੀਆਂ ਨੂੰ ਹੋਰ ਤਨਦੇਹੀ ਨਾਲ ਕੰਮ ਕਰਨ ਲਈ ਸਰਗਰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਐਸ ਐਸ ਪੀ ਨੂੰ ਇਹ ਵੀ ਬੇਨਤੀ ਕੀਤੀ ਕਿ ਖੇਤ ਮਾਲਕਾਂ ਦੇ ਵਿਰੋਧ ਨੂੰ ਰੋਕਣ ਲਈ, ਅੱਗ ਦੀਆਂ ਲਪਟਾਂ ਨੂੰ ਬੁਝਾਉਣ ਲਈ ਤਾਇਨਾਤ ਫਾਇਰ ਟੈਂਡਰਾਂ ਨਾਲ ਪੁਲਿਸ ਮੁਲਾਜ਼ਮਾਂ ਨੂੰ ਲਾਇਆ ਜਾਵੇ। ਐਸ.ਏ.ਐਸ.ਨਗਰ ਦੇ ਐਸ.ਐਸ.ਪੀ ਦੀਪਕ ਪਾਰੀਕ ਨੇ ਡਿਪਟੀ ਕਮਿਸ਼ਨਰ ਨੂੰ ਫੀਲਡ ਪੁਲਿਸ ਅਧਿਕਾਰੀਆਂ ਦੀ ਸਰਗਰਮ ਭਾਗੀਦਾਰੀ ਦਾ ਭਰੋਸਾ ਦਿੰਦਿਆਂ ਕਿਹਾ ਕਿ ਐਸ.ਐਚ.ਓਜ਼ ਅਤੇ ਬੀਟ ਅਧਿਕਾਰੀਆਂ ਨੂੰ ਤੁਰੰਤ ਹਦਾਇਤ ਕੀਤੀ ਜਾਵੇਗੀ ਕਿ ਉਹ ਪਰਾਲੀ ਨੂੰ ਅੱਗ ਲੱਗਣ ਦੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕੰਮ ਕਰਨ। ਮੀਟਿੰਗ ਵਿੱਚ ਏ ਡੀ ਸੀ (ਜਨਰਲ) ਵਿਰਾਜ ਐਸ ਤਿੜਕੇ, ਏ ਡੀ ਸੀ (ਵਿਕਾਸ) ਸੋਨਮ ਚੌਧਰੀ, ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਐਸ ਪੀ (ਸ਼ਹਿਰੀ) ਹਰਵੀਰ ਸਿੰਘ ਅਟਵਾਲ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਡਿਪਟੀ ਰਜਿਸਟਰਾਰ (ਸਹਿਕਾਰੀ ਸਭਾਵਾਂ) ਗੁਰਬੀਰ ਸਿੰਘ ਢਿੱਲੋਂ, ਕਾਰਜਕਾਰੀ ਇੰਜਨੀਅਰ ਪੀ.ਪੀ.ਸੀ.ਬੀ.ਰਣਤੇਜ ਸ਼ਰਮਾ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਫੋਟੋ ਕੈਪਸ਼ਨ: ਡੀ ਸੀ ਆਸ਼ਿਕਾ ਜੈਨ, ਐਸ ਐਸ ਪੀ ਦੀਪਕ ਪਾਰੀਕ ਨਾਲ ਮੁਹਾਲੀ ਵਿੱਚ ਐਤਵਾਰ ਨੂੰ ਖੇਤਾਂ ਵਿੱਚ ਪਰਾਲੀ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਦਾ ਜਾਇਜ਼ਾ ਲੈਂਦੇ ਹੋਏ। ਐਸ ਡੀ ਐਮ ਗੁਰਮੰਦਰ ਸਿੰਘ ਨੇ ਐਤਵਾਰ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਕੁਰਾਲੀ ਖੇਤਰ ਵਿੱਚ ਖੇਤ ਚ ਲਾਈ ਅੱਗ ਤੇ ਖੁਦ ਆਪਣੀ ਨਿਗਰਾਨੀ ਹੇਠ ਕਾਬੂ ਪੁਆਇਆ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ