Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

October 14, 2024 07:14 PM
SehajTimes

ਉਮੀਦਵਾਰਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਕਤੂਬਰ ਨੂੰ ਸੂਬੇ ਭਰ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ।


ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਬਿਨਾਂ ਕਿਸੇ ਭੈਅ ਦੇ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਵੋਟਾਂ ਦੌਰਾਨ ਪਿੰਡਾਂ ਵਿੱਚ ਆਪਸੀ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਪਿੰਡਾਂ ਵਿੱਚ ਯੋਗ ਨੁਮਾਇੰਦੇ ਚੁਣਨ ਅਤੇ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਨੇ ਚੋਣਾਂ ਵਿੱਚ ਭਾਗ ਲੈਣ ਵਾਲੇ ਸਾਰੇ ਉਮੀਦਵਾਰਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਸ ਪ੍ਰਗਟਾਉਂਦੇ ਹਾਂ ਕਿ ਜਿੱਤ ਉਪਰੰਤ ਉਹ ਆਪਣੇ-ਆਪਣੇ ਪਿੰਡਾਂ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣਗੇ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਹ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ