Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

”ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ

October 14, 2024 07:54 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਅਤੇ ਸਿਹਤ ਸੰਭਾਲ ਲਈ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦਾ ਆਗਾਜ਼ 23 ਅਕਤੂਬਰ ਨੂੰ ਜਿਲ੍ਹਾ ਪਟਿਆਲਾ ਤੋਂ ਕੀਤਾ ਜਾਵੇਗਾ। 1 ਅਕਤੂਬਰ ਨੂੰ ਮਨਾਏ ਗਏ ਬਜ਼ੁਰਗਾਂ ਦੇ ਅੰਤਰ-ਰਾਸ਼ਟਰੀ ਦਿਵਸ ਨੂੰ ਸਮਰਪਿਤ ਇਸ ਮੁਹਿੰਮ ਦੌਰਾਨ ਪੰਜਾਬ ਦੇ ਹਰ ਜਿਲ੍ਹੇ ਵਿੱਚ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆਂ ਕਰਨ ਲਈ ਵਿਸ਼ੇਸ਼ ਸਿਹਤ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਬਜ਼ੁਰਗਾਂ ਦੀ ਜੇਰੀਏਟ੍ਰਿਕ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ ਅਤੇ ਅੱਖਾਂ ਦੀ ਸਰਜਰੀ ਸਮੇਤ ਹੋਰ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸੀਨੀਅਰ ਸਿਟੀਜ਼ਨ ਕਾਰਡ ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ।

ਕੈਬਨਿਟ ਮੰਤਰੀ ਨੇ ਬਜ਼ੁਰਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੈਪਾਂ ਵਿੱਚ ਪਹੁੰਚਣਾ ਯਕੀਨੀ ਬਣਾਉਣ ਅਤੇ ਆਪਣੀ ਸਿਹਤ ਸੰਭਾਲ ਸੰਬੰਧੀ ਸਹਾਇਤਾ ਪ੍ਰਾਪਤ ਕਰਨ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕ੍ਰਮਵਾਰ ਪਟਿਆਲਾ ਵਿਖੇ 23 ਅਕਤੂਬਰ ਨੂੰ, ਬਠਿੰਡਾ 05 ਨਵੰਬਰ ਨੂੰ, ਫਰੀਦਕੋਟ 07 ਨਵੰਬਰ ਨੂੰ, ਸ੍ਰੀ ਮੁਕਤਸਰ ਸਾਹਿਬ 08 ਨਵੰਬਰ ਨੂੰ, ਲੁਧਿਆਣਾ 11 ਨਵੰਬਰ ਨੂੰ, ਜਲੰਧਰ 12 ਨਵੰਬਰ ਨੂੰ, ਕਪੂਰਥਲਾ 13 ਨਵੰਬਰ ਨੂੰ, ਐਸ.ਏ.ਐਸ ਨਗਰ (ਮੁਹਾਲੀ) 14 ਨਵੰਬਰ ਨੂੰ, ਫਿਰੋਜ਼ਪੁਰ 20 ਨਵੰਬਰ ਨੂੰ, ਫਾਜ਼ਿਲਕਾ 21 ਨਵੰਬਰ ਨੂੰ, ਪਠਾਨਕੋਟ 22 ਨਵੰਬਰ ਨੂੰ, ਗੁਰਦਾਸਪੁਰ 25 ਨਵੰਬਰ ਨੂੰ , ਅੰਮ੍ਰਿਤਸਰ 26 ਨਵੰਬਰ ਨੂੰ, ਤਰਨਤਾਰਨ 27 ਨਵੰਬਰ ਨੂੰ, ਐਸ.ਬੀ.ਐਸ ਨਗਰ 28 ਨਵੰਬਰ ਨੂੰ, ਹੁਸ਼ਿਆਰਪੁਰ 29 ਨਵੰਬਰ ਨੂੰ, ਰੂਪਨਗਰ 05 ਦਸੰਬਰ ਨੂੰ ਅਤੇ ਫਤਹਿਗੜ੍ਹ ਸਾਹਿਬ 09 ਦਸੰਬਰ ਨੂੰ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਬਜ਼ੁਰਗਾਂ ਦੀ ਸਿਹਤ ਅਤੇ ਹੋਰਨਾਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ