Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਮਾਨ ਦੀ ਚੰਡੀਗੜ੍ਹ ਰਿਹਾਇਸ਼ ’ਤੇ ਪੱਕਾ ਧਰਨਾ ਲਾਉਣਗੇ ਕਿਸਾਨ

October 15, 2024 02:28 PM
ਅਮਰਜੀਤ ਰਤਨ

ਚੰਡੀਗੜ੍ਹ : Punjab: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ, ਆੜ੍ਹਤੀ ਐਸੋਸੀਏਸ਼ਨ ਤੇ ਸ਼ੈਲਰ ਮਾਲਕਾਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਗਿਆ। ਇਸ ਦੇ ਨਾਲ ਹੀ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ 18 ਅਕਤੂਬਰ ਤੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਪੱਕਾ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਪੰਜਾਬ ਦੀਆਂ ਮੰਡੀਆਂ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਅਤੇ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਘਿਰਾਓ ਕੀਤਾ ਜਾਵੇਗਾ ਅਤੇ ਕਾਲੇ ਝੰਡੇ ਦਿਖਾਏ ਜਾਣਗੇ। ਮੰਡੀਆਂ ਵਿੱਚ ਆੜ੍ਹਤੀਆਂ ਵੱਲੋਂ ਕਾਲੇ ਝੰਡੇ ਲਗਾਏ ਜਾਣਗੇ।
ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਹੀ ਢੰਗ ਨਾਲ ਖਰੀਦ ਸ਼ੁਰੂ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸੰਸਾਰ ਬੈਂਕ ਦੀ ਖੁੱਲ੍ਹੀ ਮੰਡੀ ਦੀ ਨੀਤੀ ਵੱਲ ਅੱਗੇ ਵਧਣ ਲਈ ਹੀ ਦੋਨਾਂ ਸਰਕਾਰਾਂ ਵੱਲੋਂ ਕਦਮਤਾਲ ਮਿਲਾ ਕੇ ਕਿਸਾਨਾਂ ਦੀ ਲਹੂ ਪਸੀਨੇ ਦੀ ਕਮਾਈ ਪੈਰਾਂ ਹੇਠ ਰੋਲ਼ੀ ਜਾ ਰਹੀ ਹੈ। ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਝੋਨੇ ਦੀ ਸਮੇਂ ਸਿਰ ਖਰੀਦ ਅਤੇ ਚੁਕਾਈ ਦੀ ਗੰਭੀਰ ਬਣ ਚੁੱਕੀ ਸਮੱਸਿਆ ਦੇ ਹੱਲ ਲਈ ਵਾਰ ਵਾਰ ਕੀਤੀ ਜਾ ਰਹੀ ਮੰਗ ਨੂੰ ਦੋਨਾਂ ਸਰਕਾਰਾਂ ਵੱਲੋਂ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਦੇਸ਼ ਦੇ ਅੰਨਦਾਤੇ ਨੂੰ ਮੰਡੀਆਂ ਵਿੱਚ ਖੱਜਲਖੁਆਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਅਗਲੀ ਫ਼ਸਲ ਦੀ ਬਿਜਾਈ ਵਿੱਚ ਪਛੇਤ ਪਾਈ ਜਾ ਰਹੀ ਹੈ। ਬੁਲਾਰਿਆਂ ਨੇ ਇੱਕਸੁਰ ਹੋ ਕੇ ਮੰਗ ਕੀਤੀ ਕਿ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਪੁਖਤਾ ਪ੍ਰਬੰਧ ਤੁਰੰਤ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਹ ਮੰਗ ਤੁਰੰਤ ਪੂਰੀ ਨਾ ਕਰਨ ਦੀ ਸੂਰਤ ਵਿੱਚ ਸਰਕਾਰਾਂ ਨੂੰ ਹੋਰ ਤਿੱਖੇ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ