Saturday, November 01, 2025

Chandigarh

ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਵੱਲੋਂ ਜ਼ਿਲ੍ਹੇ ’ਚ ਪਰਾਲੀ ਸਾੜਨ ਤੋਂ ਰੋਕਣ ਦੇ ਮੰਤਵ ਨਾਲ ਡੇਰਾਬੱਸੀ ਇਲਾਕੇ ਦੇ ਪਿੰਡਾਂ ਦਾ ਦੌਰਾ

October 15, 2024 03:04 PM
SehajTimes
ਡੇਰਾਬੱਸੀ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰਿਕ ਨੇ ਅੱਜ ਸਾਂਝੇ ਤੌਰ ’ਤੇ ਡੇਰਾਬੱਸੀ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਅੱਗ ਲਾਇਆਂ ਸੰਭਾਲਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਪਿੰਡ ਚਡਿਆਲਾ ਵਿਖੇ ਬੇਲਰ ਰਾਹੀਂ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੇ ਕਿਸਾਨ ਪਰਵਿੰਦਰ ਸਿੰਘ ਨਾਲ ਗੱਲਬਾਤ ਕਰਦਿਆਂ ਉਸ ਨੂੰ ਹੋਰਨਾਂ ਵਾਸਤੇ ਵੀ ਮਿਸਾਲ ਦੱਸਿਆ। ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੇਲਰ ਦੀ ਮੱਦਦ ਨਾਲ ਲਗਪਗ 600 ਏਕੜ ਦੀ ਪਰਾਲੀ ਹਰ ਸਾਲ ਇਕੱਠੀ ਕਰਕੇ ਪਿਛਲੇ ਤਿੰਨ-ਚਾਰ ਸਾਲਾਂ ਤੋਂ ਸੜਨ ਤੋਂ ਬਚਾਅ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਡੇਰਬੱਸੀ ਇਲਾਕੇ ’ਚ ਪਰਾਲੀ ਦੀ ਵਰਤੋਂ ਵੱਖ-ਵੱਖ ਫੈਕਟਰੀਆਂ ਵੱਲੋਂ ਬਾਇਲਰ ’ਚ ਜੈਵਿਕ ਬਾਲਣ ਵਜੋਂ ਕਰਨੀ ਸ਼ੁਰੂ ਕਰ ਦੇਣ ਨਾਲ, ਪਰਾਲੀ ਦੇ ਨਿਪਟਾਰੇ ’ਚ ਸੌਖ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹੋਰਨਾਂ ਕਿਸਾਨਾਂ ਨੂੰ ਵੀ ਪਰਵਿੰਦਰ ਤੋਂ ਸੇਧ ਲੈਣ ਲਈ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ’ਚ ਲੋੜੀਂਦੀ ਮਾਤਰਾ ’ਚ ਪਰਾਲੀ ਦੀ ਸਾਂਭ-ਸੰਭਾਲ ਲਈ ਮਸ਼ੀਨਰੀ ਉਪਲਬਧ ਹੈ, ਜਿਸ ਦਾ ਕਿਸਾਨ ਵੱਧ ਤੋਂ ਵੱਧ ਫ਼ਾਇਦਾ ਲੈ ਕੇ ਪਰਾਲੀ ਨੂੰ ਬਿਨਾਂ ਅੱਗ ਲਾਇਆਂ ਇਸ ਦਾ ਨਿਪਟਾਰਾ ਕਰਨ।
 
 
ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਐਨ ਸੀ ਆਰ ਆਰ ਅਤੇ ਨੇੜਲੇ ਹੋਰ ਇਲਾਕੇ) ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦਿਆਂ, ਇਸ ’ਤੇ ਸਖ਼ਤੀ ਨਾਲ ਰੋਕ ਲਾਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਅਤੇ ਨੇੜਲੇ ਪਿੰਡਾਂ ’ਚੋਂ ਪਰਾਲੀ ਪ੍ਰਬੰਧਨ ਖੇਤੀ ਸੰਦ ਮੁਹੱਈਆ ਕਰਵਾਏ ਜਾਣ ਲਈ ਹਰੇਕ ਪਿੰਡ ਪਿੱਛੇ ਇੱਕ ਨੋਡਲ ਅਫ਼ਸਰ ਅਤੇ 10 ਪਿੰਡਾਂ ਪਿੱਛੇ ਇੱਕ-ਇੱਕ ਕਲੱਸਟਰ ਅਫ਼ਸਰ ਤਾਇਨਾਤ ਕੀਤਾ ਗਿਆ ਹੈ। ਐਸ ਐਸ ਪੀ ਦੀਪਕ ਪਾਰਿਕ ਨੇ ਇਸ ਮੌਕੇ ਆਖਿਆ ਕਿ ਪਰਾਲੀ ਸਾੜਨ ਨਾਲ ਉੱਠਦਾ ਧੂੰਆਂ ਜਿੱਥੇ ਹਾਦਸਿਆਂ ਦਾ ਕਾਰਨ ਬਣਦਾ ਹੈ, ਉੱਥੇ ਬਿਮਾਰ ਅਤੇ ਸਾਹ ਦੀ ਬਿਮਾਰੀ ਤੋਂ ਪੀੜਤ ਲੋਕਾਂ ਦੀ ਪ੍ਰੇਸ਼ਾਨੀ ਵੀ ਵਧਾ ਦਿੰਦਾ ਹੈ, ਇਸ ਲਈ ਸਾਨੂੰ ਵਾਤਾਵਰਣ ਅਤੇ ਇਨਸਾਨਾਂ ਦੋਵਾਂ ਦੀ ਸਿਹਤ ਦਾ ਧਿਆਨ ਰੱਖਣ ਲਈ ਇਸ ਆਦਤ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਕਿਸਾਨਾਂ ਦੀ ਪਰਾਲੀ ਦੇ ਨਿਪਟਾਰੇ ਦੀ ਮੁਸ਼ਕਿਲ ’ਚ ਹਰ ਤਰ੍ਹਾਂ ਦੀ ਮੱਦਦ ਲਈ ਵਚਨਬੱਧ ਹੈ, ਇਸ ਲਈ ਸਾਨੂੰ ਪਰਾਲੀ ਦਾ ਨਿਪਟਾਰਾ ਮਸ਼ੀਨਰੀ ਨਾਲ ਹੀ ਕਰਨਾ ਚਾਹੀਦਾ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਅਤੇ ਖੇਤੀਬਾੜੀ ਅਫ਼ਸਰ ਡੇਰਾਬੱਸੀ ਡਾ. ਦਾਨਿਸ਼ ਵੀ ਮੌਜੂਦ ਸਨ। 

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ