Wednesday, December 17, 2025

Chandigarh

ਡੇਰਾਬੱਸੀ ਮੰਡੀ ’ਚ ਡਿਪਟੀ ਕਮਿਸ਼ਨਰ ਵੱਲੋਂ ਖਰੀਦ ਦਾ ਜਾਇਜ਼ਾ

October 15, 2024 04:22 PM
SehajTimes
 
 
ਖਰੀਦ ਏਜੰਸੀਆਂ ਨੂੰ ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਆਦੇਸ਼
 
ਮੰਡੀਆਂ ’ਚ 40529 ਮੀਟ੍ਰਿਕ ਟਨ ਦੀ ਖਰੀਦ ਹੋਈ ਅਤੇ 84.03 ਕਰੋੜ ਦੀ ਅਦਾਇਗੀ
 
ਡੇਰਾਬੱਸੀ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਅੱਜ ਡੇਰਾਬੱਸੀ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਦੁਹਰਾਇਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ’ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਲ੍ਹ ਸ਼ਾਮ ਤੱਕ 42501 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 40259 ਮੀਟ੍ਰਿਕ ਟਨ ਉਪਜ ਖਰੀਦ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਨਿਰੰਤਰ ਜਾਰੀ ਹੈ ਅਤੇ ਇਸ ਵਿੱਚ ਕੋਈ ਛੁੱਟੀ ਨਹੀਂ ਕੀਤੀ ਜਾਂਦੀ। ਉਨ੍ਹਾਂ ਦੱਸਿਆ ਕਿ ਕਲ੍ਹ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 84.03 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਏਜੰਸੀਆਂ ਨੂੰ ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਮੰਡੀਆਂ ’ਚ ਭੀੜ-ਭੜੱਕੇ ਨੂੰ ਰੋਕਣ ਲਈ ਲਿਫ਼ਟਿੰਗ ’ਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਕੁੱਝ ਹੋਰ ਮੰਡੀਆਂ ਐਫ਼ ਸੀ ਆਈ ਨੂੰ ਖਰੀਦ ਕਾਰਜਾਂ ਲਈ ਸੌਂਪੀਆਂ ਗਈਆਂ ਹਨ ਤਾਂ ਉੱਥੋਂ ਨਾਲ ਦੀ ਨਾਲ ਲਿਫ਼ਟਿੰਗ ਹੋ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਖਰੀਦ ਨੂੰ ਨਿਰਵਿਘਨ ਚਲਾਉਣ ਲਈ ਰੋਜ਼ਾਨਾ ਸਵੇਰੇ ਖਰੀਦ ਕਾਰਜਾਂ ਦੀ ਸਮੀਖਿਆ ਕਰਦਾ ਹੈ ਅਤੇ ਮੀਟਿੰਗ ’ਚ ਹਾਜ਼ਰ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਮੰਡੀਆਂ ’ਚ ਦਰਪੇਸ਼ ਮੁਸ਼ਕਿਲਾਂ ਅਤੇ ਰੁਕਾਵਟਾਂ ਬਾਰੇ ਪੁੱਛ ਕੇ, ਉਨ੍ਹਾਂ ਨੂੰ ਦੂਰ ਕਰਦਾ ਹੈ। ਇਸ ਮੌਕੇ ਉਨ੍ਹਾਂ ਨੇ ਮੰਡੀ ’ਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਬਾਤ ਕਰਕੇ, ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਜਾਣੀਆਂ ਅਤੇ ਉਨ੍ਹਾਂ ਨੂੰ ਜਲਦ ਦੂਰ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਿਜੇ ਕੁਮਾਰ ਸਿੰਗਲਾ ਵੀ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ