Sunday, May 11, 2025

Malwa

ਨੌਦੀਪ ਕੌਰ ਲਈ ਰਾਹਤ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ (ਗ੍ਰਹਿ) ਦਖ਼ਲ ਦੇਵੇ : ਪੰਜਾਬ ਐਸ.ਸੀ. ਕਮਿਸ਼ਨ

February 08, 2021 08:11 PM
Surjeet Singh Talwandi
ਚੰਡੀਗੜ : ਕਿਰਤ ਅਧਿਕਾਰਾਂ ਦੀ ਕਾਰਕੰੁਨ ਨੌਦੀਪ ਕੌਰ ਦੇ ਮਾਮਲੇ ਨੂੰ ਮੀਡੀਆ ਦੇ ਇੱਕ ਹਿੱਸੇ ਵਲੋਂ  ਇੱਕ ਖਬਰ ਰਾਹੀਂ ਉਠਾਏ ਜਾਣ ਦਾ ‘ਸੂ ਮੋਟੋ’ ਨੋਟਿਸ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੋਮਵਾਰ ਨੂੰ ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਇਸ ਮਾਮਲੇ ਵਿੱਚ ਦਖਲ ਦੇਣ ਲਈ ਕਿਹਾ ਤਾਂ ਜੋ ਛੇਤੀ ਤੋਂ ਛੇਤੀ ਪੀੜਤਾਂ ਨੂੰ ਸਹਾਇਤਾ ਮਿਲਣ ਨੂੰ ਯਕੀਨੀ ਬਣਾਇਆ ਜਾ ਸਕੇ। ਕਮਿਸ਼ਨ ਨੇ ਇਸ ਸੰਬੰਧੀ ਤੁਰੰਤ ਬਣਦੀ ਕਾਰਵਾਈ ਆਰੰਭਣ ਉਪਰੰਤ 23 ਫਰਵਰੀ ਤੱਕ ਰਿਪੋਰਟ ਵੀ ਮੰਗੀ ਹੈ।
 
ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਕੀਤਾ। ਉਹਨਾਂ ਦੱਸਿਆ ਕਿ ਪੀੜਤ ਲੜਕੀ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੀ ਵਸਨੀਕ ਹੈ ਇਸ ਲਈ ਕਮਿਸ਼ਨ ਨੇ ‘ਸੂ ਮੋਟੋ’ ਨੋਟਿਸ ਲਿਆ ਹੈ । ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਨੂੰ ਭੇਜੇ ਇਕ ਬਿਆਨ ਵਿੱਚ ਕਮਿਸ਼ਨ ਨੇ ਪੀੜਤ ਲੜਕੀ ਨੂੰ ਰਾਹਤ ਦੇਣ ਤੋਂ ਇਲਾਵਾ ਸਿੱਧਾ ਦਖਲ ਦੇਣ  ਲਈ ਵੀ ਲਿਖਿਆ ਹੈ ਕਿਉਂਕਿ ਇਹ  ਅਨੁਸੂਚਿਤ ਜਾਤੀ ਨਾਲ ਸਬੰਧਤ ਇੱਕ ਮਹਿਲਾ ਉੱਤੇ ਹੋਏ ਤਸ਼ੱਦਦ ਨਾਲ ਜੁੜਿਆ ਬਹੁਤ ਗੰਭੀਰ ਮਾਮਲਾ ਹੈ ।
 
ਜ਼ਿਕਰਯੋਗ ਹੈ ਕਿ ਇੱਕ ਅੰਗ੍ਰੇਜ਼ੀ ਅਖ਼ਬਾਰ ਨੇ ਕਿਰਤ ਅਧਿਕਾਰਾਂ ਦੀ ਕਾਰਕੁਨ ਨੌਦੀਪ ਕੌਰ (23) ਦੇ ਮਾਮਲੇ ਸੰਬੰਧੀ ਇਕ ਖ਼ਬਰ ਪ੍ਰਕਾਸ਼ਤ ਕੀਤੀ ਸੀ, ਜੋ ਕਿ ਲਗਭਗ ਇੱਕ ਮਹੀਨੇ ਤੋਂ ਪੁਲਿਸ ਹਿਰਾਸਤ ਵਿਚ ਹੈ ਅਤੇ ਜਿਸਨੂੰ ਹਰਿਆਣਾ ਦੀ ਸੈਸ਼ਨ ਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।  

Have something to say? Post your comment

 

More in Malwa

ਲੋੜ ਪੈਣ ‘ਤੇ ਕੀਤਾ ਜਾਵੇਗਾ ਜ਼ਿਲ੍ਹਾ ਪਟਿਆਲਾ ਵਿੱਚ ਬਲੈਕਆਊਟ : ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ : ਡਾ. ਬਲਬੀਰ ਸਿੰਘ

ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਕਰਾਂਗੇ ਸੂਚਿਤ : ਡਿਪਟੀ ਕਮਿਸ਼ਨਰ  

ਜ਼ਿਲ੍ਹਾ ਨਿਵਾਸੀ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਖ਼ਬਰ ਜਾਂ ਅਫ਼ਵਾਹ ਉਪਰ ਬਿਨ੍ਹਾਂ ਪੜਤਾਲ ਕੀਤੇ ਯਕੀਨ ਨਾ ਕਰਨ ਤੇ ਨਾ ਹੀ ਅੱਗੇ ਫੈਲਾਉਣ-ਡਾ. ਪ੍ਰੀਤੀ ਯਾਦਵ

ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਸਖ਼ਤ ਹੁਕਮ ਜਾਰੀ ਕੀਤੇ

ਡਿਪਟੀ ਕਮਿਸ਼ਨਰ ਨੇ ਸਿਵਲ ਡਿਫੈਂਸ ਮੌਕ ਡ੍ਰਿਲ ਤੇ ਬਲੈਕ ਆਊਟ ਦੌਰਾਨ ਜ਼ਿਲ੍ਹਾ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ

ਆਰਸੇਟੀ ਵੱਲੋਂ ਫਾਸਟ ਫੂਡ ਸਟਾਲ ਕੋਰਸ ਦੀ ਸ਼ੁਰੂਆਤ

ਗ੍ਰਿਫਤਾਰ ਕਿਸਾਨਾਂ ਨੂੰ ਜੇਲ੍ਹ ਚੋਂ ਕੀਤਾ ਰਿਹਾਅ 

ਦਾਮਨ ਬਾਜਵਾ ਨੇ ਭੰਡਾਰੇ ਚ ਭਰੀ ਹਾਜ਼ਰੀ