Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

International

ਵਿਦੇਸ਼ ’ਚ ਬੈਠਾ ਡਾਕਟਰ ਪਰਵਾਰ ਫ਼ੋਨ ਰਾਹੀਂ ਕਰ ਰਿਹਾ ਕੋਰੋਨਾ ਮਰੀਜ਼ਾਂ ਦੀ ਮੱਦਦ

May 15, 2021 04:07 PM
SehajTimes

ਵਾਸ਼ਿੰਗਟਨ: ਆਪਣੇ ਪੇਸ਼ੇ ਪ੍ਰਤੀ ਕੋਈ-ਕੋਈ ਇਨਸਾਨ ਪੂਰੀ ਤਰ੍ਹਾਂ ਸਮਰਪਤ ਹੁੰਦਾ ਹੈ। ਖਾਸ ਕਰ ਕੇ ਜੇਕਰ ਡਾਕਟਰ ਹੋਵੇ ਅਤੇ ਉਹ ਆਪਣਾ ਫ਼ਰਜ਼ ਪੂਰੀ ਇਮਾਨਦਾਰੀ ਨਾਲ ਨਿਭਾਵੇਂ ਤਾਂ ਲੋਕਾਂ ਨੂੰ ਕਾਫੀ ਸੌਖ ਹੋ ਜਾਂਦੀ ਹੈ। ਇਸੇ ਤਰ੍ਹਾਂ ਦੀ ਮਿਸਾਲ ਅਮਰੀਕਾ ਵਿਖੇ ਵੇਖਣ ਨੂੰ ਮਿਲੀ ਹੈ ਜਿਥੇ ਇਕ ਡਾਕਟਰ ਪਰਵਾਰ ਕੋਰੋਨਾ ਕਾਲ ਸਮੇਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਿਹਾ ਹੈ। ਜਾਣਕਾਰੀ ਮੁਤਾਬਕ ਅਮਰੀਕਾ ਦੇ ਇੰਡੀਆਨਾਪੋਲਿਸ ਸੂਬੇ ਰਹਿ ਰਹੇ ਇੱਕ ਪਰਿਵਾਰ ਦੇ 10 ਮੈਂਬਰ ਹਨ ਅਤੇ ਸਾਰੇ ਹੀ ਮੈਂਬਰ ਪੇਸ਼ੇ ਵਜੋਂ ਡਾਕਟਰ ਹਨ। ਇਹਨੀਂ ਦਿਨੀਂ ਇਸ ਪਰਿਵਾਰ ਦਾ ਜ਼ਿਆਦਾਤਰ ਸਮਾਂ ਵੀਡੀਓ ਚੈਟ, ਫੋਨ ਕਾਲ ਅਤੇ ਵਟਸਐਪ ਜ਼ਰੀਏ ਡਾਕਟਰੀ ਸਲਾਹ ਦੇਣ ਵਿਚ ਗੁਜ਼ਰਦਾ ਹੈ। ਪਰਿਵਾਰ ਦੀ ਮੈਂਬਰ ਡਾ. ਡੌਲੀ ਰਾਣੀ ਇਕ ਐਂਡੋਕਰੀਨੋਲੋਜਿਸਟ ਹੈ। ਉਹ ਭਾਰਤ ਤੋਂ ਆਉਣ ਵਾਲੇ ਹਰੇਕ ਫੋਨ ਜਾਂ ਮੈਸੇਜ ਦਾ ਤੁਰੰਤ ਜਵਾਬ ਦਿੰਦੀ ਹੈ ਅਤੇ ਲੋਕਾਂ ਨੂੰ ਕੋਰੋਨਾ ਨਾਲ ਨਜਿੱਠਣ ਲਈ ਪ੍ਰੇਰਿਤ ਕਰਦੀ ਹੈ। ਇਸ ਦੌਰਾਨ ਉਹ ਮਰੀਜ਼ਾਂ ਨੂੰ ਖਾਣ-ਪੀਣ ਤੋਂ ਇਲਾਵਾ ਹਸਪਤਾਲ ਜਾਣ ਸਬੰਧੀ ਸਲਾਹ ਦਿੰਦੀ ਹੈ। ਉਹਨਾਂ ਦਾ ਕਹਿਣਾ ਹੈ ਕਿ, ‘ਇਹ ਸਮਾਂ ਜੰਗ ਦਾ ਹੈ। ਸੇਵਾ ਭਾਵਨਾ ਪਰਿਵਾਰ ਤੋਂ ਪੈਦਾ ਹੁੰਦੀ ਹੈ, ਇਸ ਲਈ ਅਪਣਿਆਂ ਨੂੰ ਇਕੱਲਾ ਨਹੀਂ ਛੱਡ ਸਕਦੇ। ਹਾਰ ਨਾ ਮੰਨੋ, ਹਿੰਮਤ ਰੱਖੋ। ਤੁਸੀਂ ਜਲਦ ਸਿਹਤਯਾਬ ਹੋ ਜਾਓਗੇ’। ਇਸ ਦੌਰਾਨ ਦਿੱਲੀ ਵਿਚ ਰਹਿ ਰਹੀ ਉਹਨਾਂ ਦੀ ਭੈਣ ਵੀ ਲੋੜਵੰਦਾਂ ਦੀ ਮਦਦ ਕਰਨ ਲਈ ਉਹਨਾਂ ਨੂੰ ਸਹਿਯੋਗ ਦੇ ਰਹੀ ਹੈ। ਉਹਨਾਂ ਨੇ ਇੰਡੀਆਨਾਪੋਲਿਸ ਪ੍ਰਸ਼ਾਸਨ ਅਤੇ ਮੈਡੀਕਲ ਐਸੋਸੀਏਸ਼ਨ ਦੀ ਮਦਦ ਨਾਲ 600 ਤੋਂ ਜ਼ਿਆਦਾ ਆਕਸੀਜਨ ਕੰਸਟ੍ਰਟੇਰ ਭਾਰਤ ਪਹੁੰਚਾਏ। ਡਾ. ਡੌਲੀ ਦਾ ਕਹਿਣਾ ਹੈ ਕਿ ਉਹਨਾਂ ਦੀ ਮਾਂ ਨੇ ਉਹਨਾਂ ਨੂੰ ਬਹੁਤ ਪ੍ਰੇਰਿਤ ਕੀਤਾ ਤੇ ਕਿਹਾ, ‘ਤੁਸੀਂ ਜੋ ਕੰਮ ਕਰ ਰਹੇ ਹੋ ਉਸ ਨੂੰ ਛੱਡਣਾ ਨਹੀਂ। ਅੱਜ ਤੁਹਾਡੀ ਸਾਰਿਆਂ ਨੂੰ ਲੋੜ ਹੈ’।

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ