Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਦਿਨ ਦਿਹਾੜੇ ਘਰ ਦੇ ਬਾਹਰ ਖੜੀ ਕਾਰ ਚੋਰੀ

October 16, 2024 11:38 AM
SehajTimes

ਜੀਰਕਪੁਰ : ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਚੋਰ ਅੱਜ ਦਿਨ ਦਿਹਾੜੇ ਕਰੀਬ ਸਾਢੇ 11 ਵਜੇ ਬਲਟਾਣਾ ਖੇਤਰ ਵਿੱਚ ਸਥਿਤ ਸੈਣੀ ਵਿਹਾਰ ਫੇਸ-1 ਕਲੋਨੀ ਵਿਖੇ ਘਰ ਦੇ ਬਾਹਰ ਖੜੀ ਸਵਿਫਟ ਕਾਰ ਚੋਰੀ ਕਰਕੇ ਲੈ ਗਏ। ਹੈਰਾਨੀ ਦੀ ਗੱਲ ਹੈ ਕੀ ਚੋਰ ਘਰ ਦੇ ਡਾਇਨਿੰਗ ਟੇਬਲ ਤੇ ਪਈ ਗੱਡੀ ਦੀ ਆਰਸੀ ਅਤੇ ਚਾਬੀ ਚੁੱਕ ਕੇ ਗੱਡੀ ਚੋਰੀ ਕਰਕੇ ਲੈ ਗਏ ਹਨ। ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਜਿਸ ਦੇ ਆਧਾਰ ਤੇ ਜੀਰਕਪੁਰ ਪੁਲਿਸ ਨੇ ਅਣਪਛਾਤੇ ਚੋਰਾਂ ਦੀ ਭਾਲ ਆਰੰਭ ਕਰ ਦਿੱਤੀ ਹੈ। ਹਾਸਲ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਰਾਜੇਸ਼ ਗੁਪਤਾ ਵਾਸੀ ਮਕਾਨ ਨੰਬਰ 35 ਸੈਣੀ ਵਿਹਾਰ ਫੇਸ-1 ਨੇ ਦੱਸਿਆ ਕਿ ਉਸ ਦੀ ਸਵਿਫਟ ਕਾਰ ਘਰ ਦੇ ਬਾਹਰ ਖੜੀ ਸੀ ਅੱਜ ਜਦੋਂ ਉਹ ਦੁਪਹਿਰ ਵੇਲੇ ਆਪਣੇ ਘਰ ਆਇਆ ਤਾਂ ਉਸਦੀ ਕਾਰ ਆਪਣੀ ਥਾਂ ਤੋਂ ਗਾਇਬ ਸੀ ਉਸ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਵਿੱਚ ਨਜ਼ਰ ਆ ਰਿਹਾ ਹੈ ਕਿ ਦੋ ਚੋਰ ਹਰਿਆਣਾ ਨੰਬਰ ਦੇ ਪਲੈਟੀਨਾ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਜਿਨਾਂ ਨੇ ਪਹਿਲਾਂ ਉਸ ਦੇ ਘਰ ਦਾ ਦਰਵਾਜ਼ਾ ਖੋਲ ਕੇ ਡਾਇਨਿੰਗ ਟੇਬਲ ਤੇ ਪਈ ਕਾਰ ਦੀ ਚਾਬੀ ਅਤੇ ਆਰਸੀ ਚੁੱਕੀ ਅਤੇ ਕਾਰ ਸਟਾਰਟ ਕਰਕੇ ਫਰਾਰ ਹੋ ਗਏ ਘਟਨਾ ਦੇ ਸਮੇਂ ਘਰ ਦੇ ਬਾਕੀ ਮੈਂਬਰ ਘਰ ਦੀ ਪਹਿਲੀ ਮੰਜ਼ਿਲ ਤੇ ਗਏ ਹੋਏ ਸਨ ਜਿਨਾਂ ਨੂੰ ਘਰ ਵਿੱਚ ਚੋਰਾਂ ਦੇ ਵੜਨ ਦਾ ਪਤਾ ਹੀ ਨਹੀਂ ਲੱਗਿਆ। ਰਜੇਸ਼ ਗੁਪਤਾ ਵੱਲੋਂ ਬਲਟਾਣਾ ਪੁਲਿਸ ਨੂੰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਮੁਹਈਆ ਕਰਵਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੀਰ ਬਾਬਾ ਸੜਕ ਤੇ ਸਥਿਤ ਅਗਰਵਾਲ ਕਰਿਆਨਾ ਸਟੋਰ ਦੇ ਮਾਲਕ ਨੇ ਦੱਸਿਆ ਕਿ ਬੀਤੇ ਦੋ ਦਿਨਾਂ ਤੋਂ ਲਗਾਤਾਰ ਚੋਰ ਉਸ ਦੀ ਦੁਕਾਨ ਦੇ ਤਾਲੇ ਤੋੜ ਰਹੇ ਹਨ ਪਰੰਤੂ ਤਾਲੇ ਤੋੜਨ ਦਾ ਸ਼ੋਰ ਹੋਣ ਤੇ ਉਹ ਕਾਲੇ ਤੋੜ ਕੇ ਬਿਨਾਂ ਚੋਰੀ ਕੀਤੇ ਫਰਾਰ ਹੋ ਰਹੇ ਹਨ। ਦੁਕਾਨਦਾਰ ਵੱਲੋਂ ਵੀ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ ਬਲਟਾਣਾ ਪੁਲਿਸ ਅਨੁਸਾਰ ਉਹਨਾਂ ਵੱਲੋਂ ਸੀਸੀ ਟੀਵੀ ਫੁਟੇਜ ਦੇ ਆਧਾਰ ਤੇ ਚੋਰਾਂ ਦੀ ਭਾਲ ਆਰੰਭ ਕਰ ਦਿੱਤੀ ਗਈ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ