Tuesday, September 16, 2025

Doaba

ਪੰਜ ਪਿਆਰਿਆਂ ਦੀ ਅਗਵਾਈ 'ਚ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ ਦੀ ਕਾਰ ਸੇਵਾ ਆਰੰਭ

October 16, 2024 02:26 PM
SehajTimes
ਹੁਸ਼ਿਆਰਪੁਰ : ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ ਬਰਨਾਲਾ ਜ਼ਿਲਾ ਹੁਸ਼ਿਆਰਪੁਰ ਵਿਖ਼ੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਐਜੂਕੇਸ਼ਨਲ ਕਮੇਟੀ ਰਜਿ. ਦੀ ਅਹਿਮ ਮੀਟਿੰਗ ਪ੍ਰਧਾਨ ਹਰਬੰਸ ਸਿੰਘ ਟਾਂਡਾ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਰਾਮਗੜੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੇ ਪ੍ਰਧਾਨ ਅਤੇ ਚੇਅਰਮੈਨ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ ਬਰਨਾਲਾ ਟਰੱਸਟ ਹਰਦੇਵ ਸਿੰਘ ਕੌਂਸਲ ਅਤੇ ਪ੍ਰਦੀਪ ਪਲਾਹਾ ਵਾਈਸ ਚੇਅਰਮੈਨ ਨੇ ਸ਼ਿਰਕਤ ਕੀਤੀ | ਇਸ ਮੌਕੇ ਆਪਣੇ ਸੰਬੋਧਨ ਕਰਦਿਆਂ ਪ੍ਰਧਾਨ ਹਰਬੰਸ ਸਿੰਘ ਟਾਂਡਾ ਨੇ ਕਿਹਾ ਕਿ ਸਿੰਗਪੁਰ ਬਰਨਾਲੇ ਦਾ ਇਹ ਕਿਲਾ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਵੱਲੋਂ ਆਪਣੇ ਰਾਜ ਦੌਰਾਨ ਸਥਾਪਿਤ ਕੀਤੇ ਗਏ 360 ਕਿਲਿਆਂ ਵਿੱਚੋਂ ਇੱਕ ਪ੍ਰਮੁੱਖ ਕਿਲਾ ਹੈ। ਜਿਸ ਨੂੰ ਇਤਿਹਾਸਿਕ ਤੇ ਵਿਰਾਸਤੀ ਦਿੱਖ ਦੇਣ ਲਈ ਇਸ ਕਿਲੇ ਦੇ ਨਵ ਨਿਰਮਾਣ ਲਈ ਚੇਅਰਮੈਨ ਹਰਦੇਵ ਸਿੰਘ ਕੌਂਸਲ ਦੀ ਅਗਵਾਈ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਕਾਰ ਸੇਵਾ ਆਰੰਭ ਕੀਤੀ ਜਾ ਰਹੀ ਹੈ | ਇਸ ਮੌਕੇ ਆਪਣੇ ਸੰਬੋਧਨ ਵਿੱਚ ਚੇਅਰਮੈਨ ਸਰਦਾਰ ਹਰਦੇਵ ਸਿੰਘ ਕੌਂਸਲ ਨੇ ਕਿਹਾ ਕਿ ਸੰਗਤ ਵੱਲੋਂ ਕਿਲਾ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੀ ਚੇਅਰਮੈਨ ਵਜੋਂ ਉਹ ਸਾਰੇ ਕਮੇਟੀ ਮੈਂਬਰਾਂ,ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਸਮੇਤ ਸਮੁੱਚੇ ਵਿਸ਼ਵ ਦੇ ਰਾਮਗੜ੍ਹੀਆ ਭਾਈਚਾਰੇ ਦੇ ਪੂਰਨ ਸਹਿਯੋਗ ਨਾਲ ਇਸ ਅਸਥਾਨ ਦੀ ਦਿੱਖ ਵਿਰਾਸਤੀ ਅਤੇ ਅਲੀਸ਼ਾਨ ਬਣਾਉਣ ਦਾ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਅਤੇ ਇਸ ਦੀ ਆਰੰਭਤਾ ਅਕਾਲਪੁਰਖ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕਰਕੇ ਕੀਤੀ ਜਾ ਰਹੀ ਹੈ| ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਤਿਹਾਸਿਕ ਅਸਥਾਨ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਕਾਰ ਸੇਵਾ ਦੀ ਆਰੰਭਤਾ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਕੀਤੀਆਂ ਨਵੀਆਂ ਨਿਯੁਕਤੀਆਂ ਵਿੱਚ ਜਗਸੀਰ ਸਿੰਘ ਧੀਮਾਨ ਬਰਨਾਲਾ ਨੂੰ ਟਰੱਸਟ ਦੇ ਜਨਰਲ ਸਕੱਤਰ, ਇੰਜ. ਗੁਰਦੇਵ ਸਿੰਘ ਐਕਸੀਅਨ ਰਿਟਾ. ਨੂੰ ਟਰੱਸਟ ਦੇ ਸਹਾਇਕ ਮੈਨੇਜਰ ਨਿਯੁਕਤ ਕੀਤਾ | ਇਸ ਮੌਕੇ ਅਰਕੀਟੈਕਟ ਹੀਰਾ ਸਿੰਘ ਹੰਡਿਆਇਆ ਨੂੰ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਮੀਲ ਪੱਥਰ ਅਤੇ ਮੁੱਖ ਗੇਟ ਡਿਜ਼ਾਈਨ ਕਰਨ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਬਲ ਸਿੰਘ ਦਸੂਹਾ ਜਨਰਲ ਮੈਨਜਰ,ਧਰਮਪਾਲ ਸਲਗੌਤਰਾ ਸਰਪ੍ਰਸਤ,ਲਖਵੀਰ ਸਿੰਘ ਸਿੰਘਪੁਰ ਖਜ਼ਾਨਚੀ, ਬਲਵੀਰ ਸਿੰਘ, ਡਾ. ਚੈਨ ਸਿੰਘ ਦਸੂਹਾ,ਅਮਰਜੀਤ ਸਿੰਘ ਆਸੀ ਜਨਰਲ ਸਕੱਤਰ,ਦਵਿੰਦਰ ਸਿੰਘ ਘੋਗਰਾ ਸੀਨੀਅਰ ਮੀਤ ਪ੍ਰਧਾਨ,ਮਨਜੀਤ ਸਿੰਘ,ਰਵਿੰਦਰ ਸਿੰਘ ਆਸੀ ਮੁਕੇਰੀਆਂ,ਪਰਮਜੀਤ ਸਿੰਘ ਸੱਗਰਾਂ, ਕਰਨੈਲ ਸਿੰਘ ਮਾਲਵਾ, ਪਰਮਜੀਤ ਕੌਰ, ਸੁਖਵਿੰਦਰ ਕੌਰ, ਰਾਜਵੰਤ ਕੌਰ, ਜਸਵਿੰਦਰ ਕੌਰ, ਸੰਤੋਸ਼ ਕੌਰ, ਰਜਿੰਦਰ ਕੌਰ, ਸ਼ਾਮ ਕੌਰ, ਮਹਿੰਦਰ ਸਿੰਘ, ਪਰਵਿੰਦਰ ਸਿੰਘ, ਸਰੂਪ ਸਿੰਘ ਭੱਟੀ, ਗੁਰਦੀਪ ਸਿੰਘ, ਤੀਰਥ ਸਿੰਘ, ਗੁਰਮੁਖ ਸਿੰਘ ਆਦਿ ਹਾਜ਼ਿਰ ਸਨ 

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ