Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Malwa

ਸੁਨਾਮ ਵਿਖੇ ਰੇਲਵੇ ਅੰਡਰ ਬਰਿੱਜ ਦਾ ਨਿਰਮਾਣ ਕਾਰਜ ਸ਼ੁਰੂ 

October 16, 2024 05:01 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਰੇਲਵੇ ਵਿਭਾਗ ਵੱਲੋਂ ਸੁਨਾਮ ਵਿਖੇ ਬੱਸ ਸਟੈਂਡ ਨੇੜਲੇ ਰੇਲਵੇ ਫਾਟਕ ਤੇ ਕ਼ਰੀਬ ਦਸ ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਅੰਡਰ ਬਰਿੱਜ ਦਾ ਨਿਰਮਾਣ ਕਾਰਜ ਸ਼ੁਰੂ ਹੋ ਗਿਆ ਹੈ, ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੰਡਰ ਬਰਿੱਜ ਬਣਵਾਏ ਜਾਣ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਚੱਲਦਿਆਂ ਉਕਤ ਕੰਮ ਅਗਲੇ ਛੇ ਮਹੀਨਿਆਂ ਵਿੱਚ ਪੂਰਾ ਕੀਤੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਨਾਲ ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਬੁੱਧਵਾਰ ਨੂੰ ਰੇਲਵੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਦੇਖ-ਰੇਖ 'ਚ ਸੁਨਾਮ ਦੇ ਬੱਸ ਸਟੈਂਡ ਨੇੜਿਓਂ ਲੰਘਦੀਆਂ ਰੇਲਵੇ ਲਾਈਨਾਂ 'ਤੇ ਬਣਨ ਵਾਲੇ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਦਾ ਕੰਮ ਅੱਜ ਰਸਮੀ ਤੌਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਨਿਰਮਾਣ ਕਾਰਜ ਦਾ ਉਦਘਾਟਨ ਕਰਨ ਮੌਕੇ ਪੁੱਜੇ ਰੇਲਵੇ ਵਿਭਾਗ ਦੇ ਸੀਨੀਅਰ ਸੈਕਸ਼ਨ ਅਫ਼ਸਰ ਸੁਰੇਸ਼ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਰੇ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਇਹ ਕੰਮ ਪਹਿਲਾਂ ਹੀ ਯੋਜਨਾਬੱਧ ਤਰੀਕੇ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਅਗਲੇ 6 ਮਹੀਨਿਆਂ ਵਿੱਚ ਪੂਰਾ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਅੰਡਰ ਬ੍ਰਿਜ ਨੂੰ ਜਲਦੀ ਮੁਕੰਮਲ ਕਰਨ ਲਈ ਰੇਲਵੇ ਫਾਟਕ ਨੂੰ ਹੁਣ ਲੋਕਾਂ ਦੀ ਆਵਾਜਾਈ ਲਈ ਆਰਜ਼ੀ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ ਕਿਉਂਕਿ ਨਕਸ਼ੇ ਅਨੁਸਾਰ ਨਿਸ਼ਾਨਦੇਹੀ ਕਰਕੇ ਖੁਦਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਲੋਕਾਂ ਨੂੰ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਦਿਵਾਉਣ ਲਈ  ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿਵਾਉਣ ਵਿੱਚ ਰੇਲਵੇ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਅਹਿਮ ਭੂਮਿਕਾ ਨਿਭਾਈ ਸੀ ਅਤੇ ਸੂਬੇ ਨਾਲ ਸਬੰਧਿਤ ਪ੍ਰਵਾਨਗੀਆਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਿੱਸੇ ਆਈਆਂ ਹਨ। 

Have something to say? Post your comment

Readers' Comments

Sunam 10/16/2024 7:34:07 PM

Water logging problem under the bridge must be taken care of. Dependency on pumping motors is not sufficient. It must be problem free as the other under bridge remains infeasible for use during rains. Proper arrangement be made so that rain water must not enter under bridge.from both sides. It should be should be totally covered from both sides so that rain water does not enter the under bridge.

 

More in Malwa

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ 37 ਸਾਲ ਦੀ ਸ਼ਾਨਦਾਰ ਸੇਵਾ ਨਿਭਾਅ ਕੇ ਸੇਵਾ ਮੁਕਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਡੀ ਤੇ ਛੋਟੀ ਨਦੀ ਦੀ ਸਫ਼ਾਈ ਮਈ ਮਹੀਨੇ 'ਚ ਮੁਕੰਮਲ ਕਰਨ ਦੇ ਨਿਰਦੇਸ਼

ਗੁਰੂਆਂ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ : ਦਾਮਨ ਬਾਜਵਾ 

ਕੈਮਿਸਟਾਂ ਨੂੰ ਪਾਬੰਦੀ ਸ਼ੁਦਾ ਦਵਾਈਆਂ ਵੇਚਣ ਤੋਂ ਵਰਜਿਆ  

ਡਿਪਟੀ ਕਮਿਸ਼ਨਰ ਵੱਲੋਂ ਡੰਪ ਸਾਈਟ ਦਾ ਜਾਇਜ਼ਾ, ਨਗਰ ਨਿਗਮ ਨੂੰ ਪੁਰਾਣੇ ਕੂੜੇ ਦਾ ਹੋਰ ਤੇਜੀ ਨਾਲ ਨਿਪਟਾਰਾ ਕਰਨ ਦੀ ਹਦਾਇਤ

ਕਿਸਾਨ ਛੇ ਨੂੰ ਸ਼ੰਭੂ ਥਾਣੇ ਮੂਹਰੇ ਦੇਣਗੇ ਧਰਨਾ 

ਭਗਵਾਨ ਪਰਸ਼ੂਰਾਮ ਦੀ ਜੈਯੰਤੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ 

ਸੁਨਾਮ ਵਿਖੇ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮਨਾਈ 

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਪਹਿਲੀ ਨੂੰ 

ਸਿਹਤ ਕਾਮਿਆਂ ਦਾ ਚੰਡੀਗੜ੍ਹ 'ਚ ਧਰਨਾ 8 ਨੂੰ