Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਫ਼ਤ ਮੌਕੇ ਤਣਾਅ ਮੁਕਤ ਹੁੰਦਿਆਂ ਸਹਿਜਤਾ ਨਾਲ ਨਜਿੱਠਣ ’ਤੇ ਮਿਲਦੀ ਹੈ ਜਿੱਤ : ਇੰਸਪੈਕਟਰ ਸੰਦੀਪ ਕੁਮਾਰ

October 16, 2024 05:35 PM
SehajTimes
ਕੁਦਰਤੀ ਆਫ਼ਤਾਂ ਤੋਂ ਬਚਣ ਸਬੰਧੀ ਦਿਖਾਏ ਡੈਮੋ
ਮਾਨਸਾ : ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਵਿੱਚ ਬਠਿੰਡਾ ਤੋਂ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਸਥਾਨਕ ਸਰਕਾਰੀ ਕੋ-ਐਜੂ. ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਨਸਾ ਵਿਖੇ ਆਫ਼ਤ ਪ੍ਰਬੰਧਨ ਦੀ ਸਿਖਲਾਈ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਐਨ.ਡੀ.ਆਰ.ਐਫ. ਦੀ ਟੀਮ ਦੇ ਮਾਹਿਰਾਂ ਵੱਲੋਂ ਸਕੂਲੀ ਵਿਦਿਆਰਥੀਆਂ ਨਾਲ ਆਫ਼ਤ ਪ੍ਰਬੰਧਨ ਦੇ ਨੁਕਤੇ ਸਾਂਝੇ ਕੀਤੇ ਗਏ। ਇਸ ਮੌਕੇ ਉਨ੍ਹਾਂ ਨਾਲ ਸਬ-ਇੰਸਪੈਕਟਰ ਰਾਜਿੰਦਰ ਸਿੰਘ ਵੀ ਮੌਜੂਦ ਸਨ। ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਸਿਖਲਾਈ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਦੇਸ਼ ਦੀਆਂ ਵੱਖ-ਵੱਖ ਥਾਵਾਂ ’ਚ ਵੱਖ-ਵੱਖ ਸਮੇਂ ਦੌਰਾਨ ਆਈਆਂ ਕੁਦਰਤੀ ਆਫ਼ਤਾਂ ਅਤੇ ਉਨ੍ਹਾਂ ਨਾਲ ਨਜਿੱਠਣ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਕਿਹੜੀਆਂ ਸਥਿਤੀਆਂ ਅਤੇ ਹਾਲਾਤਾਂ ਵਿੱਚ ਕਿਹੜੇ ਸਾਧਨਾਂ ਜਾਂ ਉਪਕਰਣਾਂ ਦੀ ਸਹਾਇਤਾ ਨਾਲ ਖੁਦ ਦੀ ਅਤੇ ਆਪਣੇ ਆਸ-ਪਾਸ ਦੇ ਲੋਕਾਂ ਦੀ ਮਦਦ ਕੀਤੀ ਜਾ ਸਕਦੀ ਹੈ।
ਆਫ਼ਤ ਆਉਣ ਸਮੇਂ ਕਈ ਵਾਰ ਤਣਾਅ ਦੀ ਸਥਿਤੀ ਪੈਦਾ ਹੋ ਜਾਂਦੀ ਹੈ ਅਤੇ ਸਾਨੂੰ ਕਿਸ ਤਰ੍ਹਾਂ ਤਣਾਅ ਮੁਕਤ ਹੁੰਦੇ ਹੋਏ ਪੂਰੀ ਸਹਿਜਤਾ ਨਾਲ ਇਨ੍ਹਾਂ ਸਥਿਤੀਆਂ ਦਾ ਸਾਹਮਣਾ ਕਰਕੇ ਉਨ੍ਹਾਂ ਨਾਲ ਨਜਿੱਠਣਾ ਚਾਹੀਦਾ ਹੈ, ਬਾਰੇ ਵੀ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤਾਂ ਤੋਂ ਨਜਿੱਠਣ ਸਬੰਧੀ ਡੈਮੋ ਵੀ ਕਰ ਕੇ ਵਿਖਾਏ, ਤਾਂ ਜੋ ਵਿਦਿਆਰਥੀ ਇਸ ਨੂੰ ਦੇਖ ਕੇ ਆਸਾਨੀ ਨਾਲ ਆਫ਼ਤ ਪ੍ਰਬੰਧਨ ਸਬੰਧੀ ਸਿਖਲਾਈ ਪ੍ਰਾਪਤ ਕਰ ਸਕਣ।
ਇਸ ਮੌਕੇ ਐਨ.ਡੀ.ਆਰ.ਐਫ. ਦੇ ਟੀਮ ਮੈਂਬਰ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਮੌਜੂਦ ਸਨ।
 
 

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ