Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜੀਆਂ ਦੀ ਮੰਗ : ਮਨਤੇਜ ਸਿੰਘ ਚੀਮਾ 

October 16, 2024 06:14 PM
SehajTimes
ਐਸ.ਏ.ਐਸ ਨਗਰ : ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ/ਵਾਰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆ ਗਈਆ ਗਤੀਵਿਧੀਆਂ ਦੇ ਆਧਾਰ ‘ਤੇ ਵਿੱਤੀ ਸਹਾਇਤਾਂ ਦੇਣ ਲਈ ਜਿਲ੍ਹੇ ਭਰ ‘ਚੋ ਅਰਜੀਆਂ ਦੀ ਮੰਗ 5 ਨਵੰਬਰ 2024 ਤੱਕ ਕੀਤੀ ਗਈ ਹੈ। ਇਹ ਸੰਬੰਧੀ ਜਾਣਕਾਰੀ ਸਾਂਝੀ ਕਰਦਿਆ ਕੈਪਟਨ ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ.ਨਗਰ ਦੱਸਿਆ ਕਿ ਯੁਵਕ ਸੇਵਾਵਾਂ ਕਲੱਬਾਂ, ਆਪਣੀਆਂ ਅਰਜੀਆਂ ਦੇ ਨਾਲ ਕੀਤੀਆ ਗਈਆ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆ ਜਾਣ ਤਾਂ ਜੋ ਵਧੀਆਂ ਕੰਮ ਕਰਨ ਵਾਲੀਆਂ ਜਿਲ੍ਹੇ ਭਰ ਚੋਂ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਕਰਕੇ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾਂ ਦੇ ਰੂਪ ਵਿੱਚ ਗ੍ਰਾਂਟ ਜਾਰੀ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਯੂਥ ਕਲੱਬਾਂ ਨੇ ਕਦੀ ਵਿੱਤੀ ਸਹਾਇਤਾ ਗ੍ਰਾਂਟ ਦਾ ਲਾਭ ਨਹੀਂ ਲਿਆ ਅਤੇ ਲਗਾਤਾਰ ਪਿਛਲੇ ਦੋ ਸਾਲਾਂ ਤੋਂ ਆਪਣੇ ਪਿੰਡਾਂ ਦੇ ਵਿਕਾਸ ਲਈ ਕੰਮ ਕਰ ਰਹੇ ਹਨ। ਉਨ੍ਹਾਂ ਯੂਥ ਕਲੱਬਾਂ ਨੂੰ ਪਹਿਲ ਦੇ ਆਧਾਰ ‘ਤੇ ਗ੍ਰਾਂਟ ਰਲੀਜ ਕੀਤੀ ਜਾਵੇਗੀ। ਯੋਗ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਜਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਉਕਤ ਅਰਜੀਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਕਮਰਾ ਨੰਬਰ 511-512, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਜਮ੍ਹਾ ਕਰਵਾਈਆਂ ਜਾਣ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਅਧਿਕਾਰੀ/ਕਰਮਚਾਰੀ ਦੇ ਸੰਪਰਕ ਨੰਬਰ, ਸਹਾਇਕ ਡਾਇਰੈਕਟਰ, ਮਨਤੇਜ ਸਿੰਘ ਚੀਮਾ (8427777899) ਅਤੇ ਸਟੈਨੋ ਚਰਨਜੀਤ ਕੌਰ (7814472169) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ