Monday, June 16, 2025

Chandigarh

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

October 17, 2024 01:25 PM
ਅਮਰਜੀਤ ਰਤਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਵਿਜੈ ਕੁਮਾਰ ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਨਵੇਂ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁਕਾਈ। 1989 ਬੈਚ ਦੇ ਪੰਜਾਬ ਕੇਡਰ ਦੇ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਵਿਜੈ ਕੁਮਾਰ ਜੰਜੂਆ ਨੇ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਸਨ। ਜ਼ਿਕਰਯੋਗ ਹੈ ਕਿ ਸ੍ਰੀ ਜੰਜੂਆ ਨੇ ਪੰਜਾਬ ਦੇ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਵੀ ਕੰਮ ਕੀਤਾ।
 
 
ਉਨ੍ਹਾਂ ਨੇ ਭਾਰਤ ਸਰਕਾਰ ਦੇ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ ਉਦਯੋਗਾਂ ਦੇ ਡਾਇਰੈਕਟਰ ਵਜੋਂ ਤਿੰਨ ਸਾਲ ਸੇਵਾ ਨਿਭਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾਈਆਂ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਸਕੱਤਰ ਪ੍ਰਸੋਨਲ ਗੁਰਪ੍ਰੀਤ ਕੌਰ ਸਪਰਾ ਵੱਲੋਂ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਸਕੱਤਰ ਗੌਰੀ ਪਰਾਸ਼ਰ ਜੋਸ਼ੀ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਮਲ ਸੇਤੀਆ, ਡਾਇਰੈਕਟਰ ਪ੍ਰਸ਼ਾਸ਼ਨਿਕ ਸੁਧਾਰ ਗਿਰੀਸ਼ ਦਿਆਲਨ, ਵਿਸ਼ੇਸ਼ ਸਕੱਤਰ ਪ੍ਰਸੋਨਲ ਬਲਦੀਪ ਕੌਰ, ਵਧੀਕ ਸਕੱਤਰ ਤਾਲਮੇਲ ਰਾਹੁਲ ਅਤੇ ਵਧੀਕ ਸਕੱਤਰ ਪ੍ਰਸੋਨਲ ਨਵਜੋਤ ਕੌਰ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ