Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਾਦਲ ਪਰਿਵਾਰ ‘ਚ ਜਲਦ ਵੱਜਣ ਵਾਲੀ ਹੈ ਸ਼ਹਿਨਾਈ

October 17, 2024 01:29 PM
SehajTimes
 
ਚੰਡੀਗੜ੍ਹ : ਬਾਦਲ ਪਰਿਵਾਰ ਤੋਂ ਇਸ ਸਮੇਂ ਵੱਡੀ ਖਬਰ ਆ ਰਹੀ ਹੈ ਕਿ ਜਲਦ ਹੀ ਬਾਦਲ ਪਰਿਵਾਰ ‘ਚ ਸ਼ਹਿਨਾਈ ਵੱਜਣ ਜਾ ਰਹੀ ਹੈ। ਜੀ ਹਾਂ ਸੁਖਬੀਰ ਬਾਦਲ ਦੀ ਧੀ ਦਾ ਵਿਆਹ ਪੱਕਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਧੀ ਦਾ ਵਿਆਹ ਤੈਅ ਹੋ ਗਿਆ ਹੈ। ਇਹ ਜਾਣਕਾਰੀ ਅਕਾਲੀ ਦਲ ਛੱਡ ਚੁੱਕੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਦਾ ਵਿਆਹ ਅਗਲੇ ਸਾਲ ਫਰਵਰੀ ਮਹੀਨੇ ਵਿੱਚ ਤੈਅ ਹੋ ਗਿਆ ਹੈ। ਇਸ ਲਈ ਬਾਦਲ ਪਰਿਵਾਰ ਤਿਆਰੀਆਂ ਦੇ ਵਿੱਚ ਲੱਗਿਆ ਹੋਇਆ ਹੈ।ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਦਾ ਵਿਆਹ ਅੰਤਰਰਾਸ਼ਟਰੀ ਕਾਰੋਬਾਰੀ ਨਾਲ ਹੋ ਰਿਹਾ ਹੈ। ਜੋ ਮੂਲ ਰੂਪ ਵਿੱਚ ਦੋਆਬਾ ਖੇਤਰ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਪੂਰਾ ਪਰਿਵਾਰ ਵਿਦੇਸ਼ ਵਿੱਚ ਰਹਿੰਦਾ ਹੈ। ਹਾਲਾਂਕਿ ਬਾਦਲ ਪਰਿਵਾਰ ਦੇ ਹੋਣ ਵਾਲੇ ਜੁਵਾਈ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਪਰ ਇੰਨਾ ਪਤਾ ਲੱਗਿਆ ਹੈ ਕਿ ਵਿਆਹ ਅਗਲੇ ਸਾਲ ਫਰਵਰੀ ਮਹੀਨੇ 'ਚ ਹੋਏਗਾ।ਪੰਜਾਬ ‘ਤੇ ਰਾਜ ਕਰਨ ਵਾਲਾ ਅਕਾਲੀ ਦਲ ਹੁਣ ਸਿਰਫ਼ ਇੱਕ ਲੋਕ ਸਭਾ ਸੀਟ ਤੱਕ ਸਿਮਟ ਕੇ ਰਹਿ ਗਿਆ ਹੈ। ਦੱਸ ਦੇਈਏ ਕਿ ਬਾਦਲ ਖੁਦ ਪੰਜਾਬ ਦੇ ਵੱਡੇ ਕਾਰੋਬਾਰੀ ਹਨ। ਜਿਨ੍ਹਾਂ ਦਾ ਟਰਾਂਸਪੋਰਟ ਅਤੇ ਹੋਰ ਕਈ ਸੈਕਟਰਾਂ ਵਿੱਚ ਵੀ ਵੱਡਾ ਕਾਰੋਬਾਰ ਚੱਲ ਰਿਹਾ ਹੈ। ਸੁਖਬੀਰ ਬਾਦਲ ਦੀ ਪੁਰਾਣੀ ਤਸਵੀਰ ਜਿਸ ਵਿੱਚ ਉਹ ਆਪਣੀ ਦੋਵੇਂ ਧੀਆਂ ਦੇ ਨਾਲ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਜਦੋਂ ਵੀ ਕੋਈ ਖਾਸ ਮੌਕਾ ਮਿਲਦਾ ਹੈ ਤਾਂ ਉਹ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਸ਼ੇਅਰ ਕਰ ਦਿੰਦੇ ਹਨ।
 
 
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ