Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗ੍ਰਿਫਤਾਰ

October 17, 2024 02:04 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਖੇਤਰ ਵਿੱਚ ਸੰਗਠਿਤ ਅਪਰਾਧ ਦੇ ਖਿਲਾਫ ਸਫਲਤਾ ਪ੍ਰਾਪਤ ਕਰਦੇ ਹੋਏ ਮਾਲੇਰਕੋਟਲਾ ਪੁਲਿਸ ਨੇ ਥਾਣਾ ਸ਼ਹਿਰੀ -1 ਮਾਲੇਰਕੋਟਲਾ ਅਧੀਨ ਪੈਂਦੇ ਇਲਾਕੇ ਤੋਂ ਲੁੱਟ-ਖੋਹ ਕਰਨ ਵਾਲੇ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਸ.ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸਾਸ਼ਨ ਵਲੋਂ ਜ਼ਿਲ੍ਹੇ ਦੀ ਅਵਾਮ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੌਕਸੀ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਉਹ ਸੁਰੱਖਿਅਤ ਅਤੇ ਮੈਫੂਜ਼ ਮਹਿਸੂਸ ਕਰ ਸਕਣ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਵਲੋਂ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ ਮੁਹਿੰਮ ਉਲੀਕੀ ਗਈ ਹੈ । ਉਹਨਾਂ ਦੱਸਿਆ ਕਿ ਦਰਖਾਸਤੀ ਉਸਮਾਨ ਅਲੀ ਵਾਸੀ ਕਮਲ ਸਿਨਮਾ ਰੋਡ ਮਾਲੇਰਕੋਟਲਾ ਦੀ ਸ਼ਿਕਾਇਤ ਤੇ ਤੁਰੰਤ ਕਾਰਵਾਈ ਕਰਦਿਆਂ ਇੰਸਪੈਕਟਰ ਸੁਰਿੰਦਰ ਕੁਮਾਰ ਭੱਲਾ ਦੀ ਅਗਵਾਈ ਵਾਲੀ ਟੀਮ ਨੇ ਡੀ.ਐਸ.ਪੀ ਮਾਲੇਰਕੋਟਲਾ ਕੁਲਦੀਪ ਸਿੰਘ ਦੀ ਨਿਗਰਾਨੀ ਹੇਠ ਯੂਸਫ਼ ਉਰਫ ਕਾਲੀਆ ਵਾਸੀ ਮੁਹੱਲਾ ਜੱਟਪੁਰਾ ਮਾਲੇਰਕੋਟਲਾ, ਆਸ਼ੂ ਵਰਮਾ ਉਰਫ ਵਾਲੀਆ ਵਾਸੀ ਸੁਨਿਆਰਾ ਵਾਲਾ ਇੰਨ ਸਾਇਡ ਮਾਲੇਰਕੋਟਲਾ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ’ਚੋਂ ਖੋਹ ਕੀਤੇ 03 ਮੋਬਾਇਲ ਅਤੇ ਵਾਰਦਾਤ ਸਮੇਂ ਵਰਤਿਆ ਇੱਕ ਹੋਂਡਾ ਟਵਿੱਸਟਰ (PB10-DU-8352) ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।ਲੁੱਟ ਕਰਨ ਵਾਲੇ 2 ਮੁਲਜ਼ਮਾਂ ਨੂੰ ਕੇਵਲ ਕੁਝ ਘੰਟਿਆਂ ਵਿੱਚ ਹੀ ਕਾਬੂ ਕਰ ਲਿਆ ਗਿਆ। ਇਸ ਤਰ੍ਹਾਂ ਦੀ ਕਾਰਵਾਈ ਨਾਲ ਮਾਲੇਰਕੋਟਲਾ ਪੁਲਿਸ ਦੀ ਫ਼ੁਰਤੀ ਅਤੇ ਸੁਰੱਖਿਆ ਪ੍ਰਤੀ ਵਚਨਬੱਧਤਾ ਸਾਬਤ ਹੁੰਦੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹਨਾਂ ਮੁਲਜ਼ਮਾਂ ਤੇ ਪਹਿਲਾਂ ਵੀ ਐੱਨ ਡੀ ਪੀ ਐੱਸ ਐਕਟ ਅਤੇ ਇਰਾਦਾ ਕਤਲ ਦੇ ਅਪਰਾਧਿਕ ਮਾਮਲੇ ਦਰਜ ਹਨ। ਦੋਸ਼ੀਆਂ ਖਿਲਾਫ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਲੈ ਕੇ ਮਾਮਲੇ ਦੀ ਹੋਰ ਪੁੱਛ-ਗਿੱਛ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾਵੇਗੀ।ਐਸ.ਐਸ.ਪੀ ਮਾਲੇਰਕੋਟਲਾ ਨੇ ਚੇਤਾਵਨੀ ਦਿੱਤੀ ਕਿ ਅਪਰਾਧਿਕ ਗਤੀਵਿਧੀਆਂ ਰਾਹੀਂ ਜਿਲ੍ਹੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ਨਾਲ ਲੋਕਾਂ ਦੇ ਮਨ ਵਿੱਚ ਵਿਸ਼ਵਾਸ ਵਧੇਗਾ ਕਿ ਪੁਲਿਸ ਹਮੇਸ਼ਾ ਜ਼ਰੂਰਤ ਪੇਸ਼ ਆਉਣ ’ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ ਅਤੇ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਂਦੀ ਹੈ।

 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ