Monday, June 16, 2025

Chandigarh

ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜੇ 5 ਉਮੀਦਵਾਰ ਅਯੋਗ ਕਰਾਰ

October 17, 2024 02:38 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜੇ 5 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਹੁਕਮਾਂ ਤਹਿਤ ਅਯੋਗ ਕਰਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 78 ਅਨੁਸਾਰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਆਪਣੇ ਚੋਣ ਖਰਚੇ ਦੇ ਵੇਰਵੇ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਏ, ਜਿਸ ਕਾਰਨ ਹੁਣ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਲਈ ਅਯੋਗ ਕਰਾਰ ਦੇ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ 3 ਸੰਗਰੂਰ ਜ਼ਿਲ੍ਹੇ ਦੇ ਹਨ ਅਤੇ 1-1 ਉਮੀਦਵਾਰ ਮਾਨਸਾ ਅਤੇ ਫਰੀਦਕੋਟ ਜ਼ਿਲ੍ਹੇ ਤੋਂ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਤਹਿਤ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸ਼ਕਤੀ ਕੁਮਾਰ ਗੁਪਤਾ, ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੁਨਾਮ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਸਨੀਕ ਹਰਭਗਵਾਨ ਸ਼ਰਮਾ ਭੀਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲਾਂ ਲਈ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਹੈ।

Have something to say? Post your comment

 

More in Chandigarh

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ