Tuesday, September 16, 2025

Chandigarh

ਦਸਮੇਸ਼ ਖਾਲਸਾ ਕਾਲਜ ਵਿਖੇ ਪੰਜਾਬੀ ਭਾਸ਼ਾ ਦੀ ਕੰਪਿਊਟਰ ਵਿਚ ਵਰਤੋਂ" ਸਬੰਧੀ ਇੱਕ ਹਫ਼ਤੇ ਦੀ ਵਰਕਸ਼ਾਪ ਆਯੋਜਿਤ 

October 17, 2024 02:45 PM
ਅਮਰਜੀਤ ਰਤਨ

ਜ਼ੀਰਕਪੁਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ  ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਦਸਮੇਸ਼ ਖਾਲਸਾ ਕਾਲਜ, ਜ਼ੀਰਕਪੁਰ ਵਿਖੇ  ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਦੇ ਦਿਸ਼ਾ-ਨਿਰਦੇਸ਼ ਹੇਠ, ਡਾ : ਕਰਮਬੀਰ ਸਿੰਘ, ਪ੍ਰਿੰਸੀਪਲ ਦੀ ਯੋਗ ਅਗਵਾਈ ਅਧੀਨ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਕੰਪਿਊਟਰ ਵਿਭਾਗ ਦੇ ਸਹਿਯੋਗ ਨਾਲ  ਵਿਦਿਆਰਥੀਆਂ ਲਈ "ਪੰਜਾਬੀ ਭਾਸ਼ਾ ਦੀ ਕੰਪਿਊਟਰ ਵਿਚ ਵਰਤੋਂ " ਵਿਸ਼ੇ 'ਤੇ ਇੱਕ ਹਫ਼ਤੇ ਦੀ ਵਰਕਸ਼ਾਪ ਆਰੰਭ ਕੀਤੀ ਗਈ ਹੈ। ਪੰਜਾਬੀ ਵਿਭਾਗ ਦੇ ਮੁਖੀ ਡਾ. ਕਿਰਨਪਾਲ ਕੌਰ ਨੇ ਵਿਦਿਆਰਥੀਆਂ ਨੂੰ ਵਰਕਸ਼ਾਪ ਦੇ ਪਹਿਲੇ ਸੈਸ਼ਨ ਦੌਰਾਨ ਪੰਜਾਬੀ ਫੋਂਟਾਂ ਅਤੇ ਉਹਨਾਂ ਦੀ ਕੰਪਿਊਟਰ ਵਿਚ ਵਰਤੋਂ ਬਾਰੇ ਵਿਸਥਾਰਪੂਰਵਕ ਦੱਸਿਆ | ਉਹਨਾਂ ਨੇ ਇਸ ਮੌਕੇ ਦੱਸਿਆ ਕਿ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਪੰਜਾਬੀ ਵਿਚ ਟਾਈਪਿੰਗ, ਫੋਂਟ ਬਦਲੀ ਅਤੇ ਇਲੈਕਟ੍ਰੋਨਿਕ ਮੀਡੀਆ ਦੇ ਖੇਤਰ ਵਿਚ ਪੰਜਾਬੀ ਭਾਸ਼ਾ ਦੀ ਵਰਤੋਂ ਬਾਰੇ ਸਿਖਾਇਆ ਜਾਵੇਗਾ | ਪ੍ਰੋ. ਮਨਵੀਨ ਕੌਰ, ਮੁਖੀ, ਕੰਪਿਊਟਰ ਵਿਭਾਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਵਰਕਸ਼ਾਪ ਉਹਨਾਂ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ ਅਤੇ ਵਿਦਿਆਰਥੀਆਂ ਨੂੰ ਵਰਕਸ਼ਾਪ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ । ਕਾਲਜ ਪ੍ਰਿੰਸੀਪਲ ਡਾ. ਕਰਮਬੀਰ ਸਿੰਘ ਨੇ ਪੰਜਾਬੀ ਅਤੇ ਕੰਪਿਊਟਰ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। 

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ