Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਈ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ ਮਨਜ਼ੂਰ ਕੀਤਾ ਜਾਵੇ ਕੌਮ ਉਹਨਾਂ ਦੇ ਨਾਲ ਹੈ: ਜਥੇ: ਵਡਾਲਾ

October 17, 2024 02:50 PM
ਅਮਰਜੀਤ ਰਤਨ
ਸ਼੍ਰੋਮਣੀ ਅਕਾਲੀ ਦੇ ਆਈਈ ਵਿੰਗ ਨੇ ਸੁਖਬੀਰ ਬਾਦਲ ਦੇ ਇਸ਼ਾਰੇ ਤੇ ਸੋਸ਼ਲ ਮੀਡੀਆ ਗੁੰਡਾਗਰਦੀ ਕੀਤੀ
 
ਵਲਟੋਹਾ ਨੂੰ ਸਿਰਫ ਅਕਾਲੀ ਦਲ ਵਿੱਚੋ ਹੀ ਨਹੀਂ ਸਗੋਂ ਪੰਥ ਵਿੱਚੋ ਛੇਕਿਆ ਜਾਵੇ
 
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜੰਗੀਰ ਕੌਰ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸ: ਸੁਰਜੀਤ ਸਿੰਘ ਰੱਖੜਾ ਅਤੇ ਸ: ਸੁੱਚਾ ਸਿੰਘ ਛੋਟੇਪੁੱਰ ਨੇ ਸਾਂਝੇ ਤੌਰ ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਸਿੱਖ ਕੌਮ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ ਤੇ ਇਸ ਦੇ ਨਾਲ ਹੀ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦੇ ਹੋਏ ਜੱਥੇਦਾਰ ਸਾਹਿਬ ਆਪਣੇ ਅਸਤੀਫੇ ਦੇ ਮੁੜ ਗੌਰ ਫ਼ੁਰਮਾਉਣਗੇ ਇਸ ਦੀ ਸਿੱਖ ਕੌਮ ਉਮੀਦ ਕਰਦੀ ਹੈ। ਇਸ ਦੇ ਨਾਲ ਆਗੂਆਂ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕਿਸੇ ਵੀ ਹਾਲਤ ਵਿੱਚ ਸਵੀਕਾਰ ਕਰਨਾ ਸਿੱਖ ਕੌਮ ਨਾਲ ਬੇਇਨਸਾਫ਼ੀ ਹੋਵੇਗੀ। ਸਖ਼ਤ ਸਬਦਾਂ ਦੀ ਵਰਤੋਂ ਕਰਦਿਆਂ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪਿਛਲੇ ਹਫਤੇ ਤੋਂ ਲਗਾਤਾਰ ਕਹਿ ਰਿਹਾ ਸੀ ਕਿ ਕੌਮ ਨੂੰ ਅੱਗ ਵੱਲ ਧਕਿਆ ਜਾ ਰਿਹਾ ਹੈ। ਜਿਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਤਨਖਾਹੀਆ ਪ੍ਰਧਾਨ ਗਿਣੀ ਮਿਥੀ ਸ਼ਾਜਿਸ ਨੂੰ ਅੱਗੇ ਵਧਾ ਰਿਹਾ ਹੈ। ਕੌਮ ਦੇ ਖਿਲਾਫ ਰਚੀ ਗਈ ਸਾਜਿਸ਼ ਪਿੱਛੇ ਸਿਰਫ ਸੁਖਬੀਰ ਸਿੰਘ ਬਾਦਲ ਹੀ ਨਹੀਂ ਸਗੋਂ ਵਿਰਸਾ ਸਿੰਘ ਵਲਟੋਹਾ ਸਮੇਤ ਤਮਾਮ ਓਹ ਲੀਡਰ ਸ਼ਾਮਿਲ ਨੇ ਜਿਹੜੇ ਇਸ ਸਾਜਿਸ਼ ਦਾ ਵਿਰੋਧ ਕਰਨ ਦੀ ਬਜਾਏ ਓਹਨਾ ਦੀ ਪਿੱਠ ਥਾਪੜ ਰਹੇ ਹਨ।
 
ਇਸ ਤੋਂ ਇਲਾਵਾ ਜਥੇ: ਵਡਾਲਾ ਨੇ ਕਿਹਾ ਸਿੰਘ ਸਾਹਿਬਾਨਾਂ ਨੇ ਬੀਤੇ ਦਿਨ ਵਿਰਸਾ ਸਿੰਘ ਵਲਟੋਹਾ ਵਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਾ ਜਿਕਰ ਕੀਤਾ ਸੀ ਜਿਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਬੁਖਲਾ ਚੁੱਕਾ ਸੀ ਤੇ ਸ਼ਾਮ ਨੂੰ ਫਿਰ ਕਿਰਦਾਰਕੁਸ਼ੀ ਕਰਨੀ ਸ਼ੁਰੂ ਕਰ ਦਿੱਤੀ ਤੇ ਹੁਣ ਸਿੰਘ ਸਾਹਿਬਾਨ ਦੀਆਂ ਬੇਟੀਆਂ ਤੱਕ ਦੀਆਂ ਧਮਕੀਆਂ ਸਾਬਿਤ ਕਰਦੀਆਂ ਹਨ ਕਿ ਸੁਖਬੀਰ ਸਿੰਘ ਬਾਦਲ ਇਸ ਖੇਡ ਦਾ ਰਚਣਹਾਰਾ ਹੈ ਜਿਸ ਦੇ ਇਸ਼ਾਰੇ ਤੇ ਸ਼੍ਰੋਮਣੀ ਅਕਾਲੀ ਦਲ ਦਾ ਆਈਟੀ ਵਿੰਗ ਸੋਸ਼ਲ ਮੀਡੀਆ ਤੇ ਗੁੰਡਾ ਰੋਲ ਅਦਾ ਕਰ ਰਿਹਾ ਸੀ। ਸਿੱਖ ਕੌਮ ਨੂੰ ਸਿੰਘ ਸਾਹਿਬਾਨ ਦੀ ਹਿਫਾਜਤ ਲਈ ਅੱਗੇ ਆਉਣ ਦੀ ਅਪੀਲ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਅਬਦਾਲੀ ਦਾ ਰੂਪ ਲੈਕੇ ਚੁੱਕੇ ਸੁਖਬੀਰ ਸਿੰਘ ਬਾਦਲ ਅਤੇ ਬਾਬਰ ਦੀ ਆਤਮਾ ਵਾਲੇ ਵਿਰਸਾ ਸਿੰਘ ਵਲਟੋਹਾ ਖਿਲਾਫ ਇੱਕਠੇ ਹੋਕੇ ਜਵਾਬ ਦੇਈਏ। ਆਗੂਆਂ ਨੇ ਕਿਹਾ ਕਿ ਜੇਕਰ ਸਿੰਘ ਸਾਹਿਬਾਨ ਜਾਂ ਓਹਨਾ ਦੇ ਕਿਸੇ ਪਰਿਵਾਰਿਕ ਮੈਂਬਰ ਦਾ ਕਿਸੇ ਤਰੀਕੇ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਕੌਮ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ