Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜਸਵੰਤ ਦਰਦਪਰੀਤ ਸਰਪੰਚ ਅਤੇ ਪਤਨੀ  ਪੰਚ ਬਣੇ

October 17, 2024 03:06 PM
SehajTimes
 
ਰਾਮਪੁਰਾ ਫੂਲ : ਨੇੜਲੇ ਪਿੰਡ ਕੋਠੇ ਮੰਡੀ ਕਲਾਂ ਅੰਦਰ ਲੋਕਾਂ ਨੇ ਸਖ਼ਤ ਮੁਕਾਬਲੇ ਵਿਚ ਪੱਤਰਕਾਰ ਅਤੇ ਸਾਹਿਤਕਾਰ ਜਸਵੰਤ ਦਰਦਪਰੀਤ ਨੂੰ ਆਪਣਾ ਸਰਪੰਚ ਚੁਣਿਆ ਹੈ, ਜਦਕਿ ਉਹਨਾਂ ਦੀ ਧਰਮਪਤਨੀ ਲਖਵੀਰ ਕੌਰ ਪਹਿਲਾਂ ਹੀ ਪੰਚ ਚੁਣੇ ਗਏ ਹਨ। ਜਾਣਕਾਰੀ ਮੁਤਾਬਕ ਜਸਵੰਤ ਦਰਦਪਰੀਤ ਨੂੰ 121 ਵੋਟਾਂ ਮਿਲੀਆਂ ਹਨ ,ਜਦਕਿ ਉਹਨਾਂ ਨੂੰ ਸਖ਼ਤ ਟੱਕਰ ਦਿੰਦੇ ਆ ਰਹੇ ਜੋਗਿੰਦਰ ਸਿੰਘ ਨੂੰ 114 ਵੋਟਾਂ ਮਿਲੀਆਂ ਹਨ,ਜਦਕਿ ਸਰਪੰਚੀ ਦੇ ਤੀਜੇ ਉਮੀਦਵਾਰ ਜੱਗਾ ਰਾਮ ਵੀ ਇਸ ਟੱਕਰ ਵਿੱਚ 104 ਵੋਟਾਂ ਲੈਣ ਵਿੱਚ ਕਾਮਯਾਬ ਰਹੇ ਹਨ ‌। ਇਸ ਤਰਾਂ ਮਹਿਜ 7 ਵੋਟਾਂ ਦੇ ਫ਼ਰਕ ਨੇ ਦਰਦਪਰੀਤ ਸਿਰ ਸਰਪੰਚੀ ਦਾ ਤਾਜ ਸਜਾ ਦਿੱਤਾ। ਜਿੱਤ ਉਪਰੰਤ ਜਸਵੰਤ ਦੇ ਸਮਰਥਕਾਂ ਵਲੋਂ ਉਹਨਾਂ ਅਤੇ ਉਹਨਾਂ ਦੀ ਪਤਨੀ ਨੂੰ ਢ੍ਹੋਲ ਢਮੱਕੇ ਨਾਲ ਗਿਣਤੀ ਕੇਂਦਰ ਤੋਂ ਉਹਨਾਂ ਦੇ ਘਰ ਤੱਕ ਜੇਤੂ ਜਲੂਸ ਦੀ ਸ਼ਕਲ ਵਿਚ ਲੈ ਜਾਇਆ ਗਿਆ। ਨਤੀਜੇ ਤੋਂ ਜਾਪਦਾ ਹੈ ਕਿ ਲੋਕਾਂ ਨੇ ਜਸਵੰਤ ਦਰਦਪਰੀਤ ਦੇ ਪੜ੍ਹੇ ਲਿਖੇ ਹੋਣ ਨੂੰ ਮੂਹਰੇ ਰੱਖਿਆ ਹੈ। ਲੋਕਾਂ ਨੇ ਦੱਸਿਆ ਸਰਪੰਚੀ ਦੀ ਚੋਣ ਲੜਨ ਲਈ ਦਰਦਪਰੀਤ ਨੇ ਭਾਵੇਂ ਯਕਲਖਤ ਮਨ ਬਣਾਇਆ, ਪ੍ਰੰਤੂ ਪੱਤਰਕਾਰ ਹੋਣ ਕਰਕੇ ਉਹ ਸਰਕਾਰੀ ਦਰਬਾਰੇ ਫੋਨ ਅਤੇ ਨਿਜੀ ਪਹੁੰਚ ਕਰਕੇ ਲੋਕਾਂ ਦੇ ਦੁੱਖਾਂ ਦੀ ਦਾਰੂ ਬਣਦੇ ਰਹੇ ਹਨ,ਸਮਾਜ ਸੇਵਾ ਦਾ ਇਹ ਕਣ ਸ਼ਾਇਦ ਉਹਨਾਂ ਨੂੰ ਸਖ਼ਤ ਮੁਕਾਬਲੇ ਚ ਜੇਤੂ ਬਣਾ ਗਿਆ। ਪੱਤਰਕਾਰ ਭਾਈਚਾਰੇ ਅਤੇ ਮੰਡੀ ਕਲਾਂ ਦੇ ਸੁਹਿਰਦ ਲੋਕਾਂ ਨੇ ਯਕੀਨ ਪ੍ਰਗਟ ਕੀਤਾ ਹੈ ਕਿ ਦਰਦਪਰੀਤ ਪਹਿਲਾਂ ਨਾਲੋਂ ਵੀ ਵੱਧ ਤਨਦੇਹੀ ਨਾਲ ਸਾਂਝੇ ਮਸਲੇ ਹੱਲ ਕਰਵਾਉਣ ਨੂੰ ਤਰਜੀਹ ਦੇਣਗੇ। ਸਰਪੰਚ ਜਸਵੰਤ ਦਰਦਪਰੀਤ ਦਾ ਕਹਿਣਾ ਹੈ ਕਿ ਉਹ ਤਨੋ ਮਨੋ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ 'ਚ ਕੋਈ ਕਸਰ ਨਹੀਂ ਛੱਡਣਗੇ। ਸਰਪੰਚ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
 

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ