Tuesday, September 16, 2025

Chandigarh

ਬਲਬੀਰ ਸਿੱਧੂ ਨੇ ਚੋਣ ਕਮਿਸ਼ਨ ਤੋਂ ਬੜਮਾਜਰਾ ਕਾਲੋਨੀ, ਜੁਝਾਰ ਨਗਰ, ਰਾਇਪੁਰ ਤੇ ਬਲੌਂਗੀ ਕਾਲੋਨੀ ਵਿਚ ਦੁਬਾਰਾ ਵੋਟਾਂ ਪੁਆਉਣ ਦੀ ਮੰਗ ਕੀਤੀ

October 17, 2024 03:36 PM
SehajTimes

ਐਸ.ਏ.ਐਸ. ਨਗਰ : ਸੀਨੀਅਰ ਕਾਂਗਰਸੀ ਆਗੂ ਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਮੋਹਾਲੀ ਬਲਾਕ ਦੇ ਪਿੰਡ ਬੜਮਾਜਰਾ ਕਾਲੋਨੀ, ਜੁਝਾਰ ਨਗਰ, ਰਾਇਪੁਰ ਤੇ ਬਲੌਂਗੀ ਕਾਲੋਨੀ ਵਿਚ ਪੰਚਾਇਤ ਚੋਣਾਂ ਲਈ ਮੁੜ ਤੋਂ ਵੋਟਾਂ ਪੁਆਈਆਂ ਜਾਣ ਕਿਉਂਕਿ ਇਹਨਾਂ ਪਿੰਡਾਂ ਵਿਚ ਵੋਟਾਂ ਦੀ ਗਿਣਤੀ ਵਿਚ ਧਾਂਦਲੀ ਕਰ ਕੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਹਾਰਿਆ ਕਰਾਰ ਦਿੱਤਾ ਗਿਆ ਹੈ।
ਸ਼੍ਰੀ ਸਿੱਧੂ ਨੇ ਚੋਣ ਅਮਲੇ ਉਤੇ ਦੋਸ਼ ਲਾਉਂਦਿਆਂ ਕਿਹਾ ਕਿ ਬੜਮਾਜਰਾ ਕਾਲੋਨੀ, ਜੁਝਾਰ ਨਗਰ ਅਤੇ ਰਾਏਪੁਰ ਵਿਚ ਤਾਂ ਵੋਟਾਂ ਦੀ ਗਿਣਤੀ ਕਰੇ ਤੋਂ ਬਿਨਾਂ ਹੀ ਸਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਕਰਾਰ ਦੇ ਦਿੱਤਾ ਹੈ। ਉਹਨਾਂ ਕਿਹਾ ਕਿ ਚੋਣ ਅਮਲੇ ਨੇ ਗਿਣਤੀ ਤੋਂ ਪਹਿਲਾਂ ਹੀ ਸਾਰੇ ਉਮੀਦਵਾਰਾਂ ਤੋਂ ਕਾਗਜ਼ਾਂ ਉਤੇ ਦਸਤਖ਼ਤ ਕਰਾਉਣ ਤੋਂ ਬਾਅਦ ਵਿਰੋਧੀ ਉਮੀਦਵਾਰਾਂ ਨੂੰ ਧੱਕੇ ਮਾਰ ਕੇ ਗਿਣਤੀ ਕੇਂਦਰਾਂ ਵਿਚੋਂ ਬਾਹਰ ਕੱਢ ਦਿੱਤਾ। ਕਾਂਗਰਸੀ ਆਗੂ ਨੇ ਕਿਹਾ ਕਿ ਪਿੰਡ ਬੜਮਾਜਰਾ ਕਾਲੋਨੀ ਵਿਚ ਉਹਨਾਂ ਦੇ ਹਿਮਾਇਤੀ ਉਮੀਦਵਾਰ ਨੂੰ 50, ਜੁਝਾਰ ਨਗਰ ਵਿਚ 40 ਅਤੇ ਰਾਇਪੁਰ ਵਿਚ 34 ਵੋਟਾਂ ਦੇ ਫ਼ਰਕ ਨਾਲ ਹਾਰਿਆ ਕਰਾਰ ਦੇ ਦਿਤਾ ਗਿਆ। ਉਹਨਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਮੁੜ ਗਿਣਤੀ ਦੀ ਮੰਗ ਕੀਤੀ ਤਾਂ ਚੋਣ ਅਮਲਾ ਵੋਟ ਪੇਟੀਆਂ ਲੈ ਕੇ ਹੀ ਭੱਜ ਗਿਆ। ਉਹਨਾਂ ਹੋਰ ਦਸਿਆ ਕਿ ਇਸ ਨੰਗੀ ਚਿੱਟੀ ਧੱਕੇਸ਼ਾਹੀ ਵਿਰੁੱਧ ਰੋਸ ਪ੍ਰਗਟ ਕਰ ਰਹੇ ਲੋਕਾਂ ਨੂੰ ਪੁਲੀਸ ਨੇ ਵੀ ਡਰਾਇਆ ਧਮਕਾਇਆ ਅਤੇ ਬਦਕਲਾਮੀ ਕੀਤੀ।


ਸ਼੍ਰੀ ਸਿੱਧੂ ਨੇ ਕਿਹਾ ਕਿ ਉਹਨਾਂ ਦੀ ਅਗਵਾਈ ਵਿਚ ਪੀੜਤ ਉਮੀਦਵਾਰਾਂ ਤੇ ਉਹਨਾਂ ਦੇ ਵੱਡੀ ਗਿਣਤੀ ਵਿਚ ਹਿਮਾਇਤੀਆਂ ਨੇ ਰਾਤ 10 ਵਜੇ ਤੋਂ ਲੈ ਕੇ 1.30 ਤੱਕ ਬਲੌਂਗੀ ਬੈਰੀਅਰ ਨੇੜੇ ਸੜਕੀ ਆਵਜਾਈ ਰੋਕੀ, ਪਰ ਪ੍ਰਸਾਸ਼ਨ ਅਧਿਕਾਰੀਆਂ ਦੇ ਕੰਨਾਂ ਉਤੇ ਜੂੰਅ ਨਹੀਂ ਸਰਕੀ। ਉਹਨਾਂ ਨੇ ਕਿਹਾ ਕਿ ਉਹ ਰਾਜ ਚੋਣ ਕਮਿਸ਼ਨ  ਨੂੰ ਇਹਨਾਂ ਪਿੰਡਾਂ ਵਿਚ ਮੁੜ ਤੋਂ ਵੋਟਾਂ ਪੁਆਉਣ ਸਬੰਧੀ ਮੈਮੋਰੰਡਮ ਦੇਣਗੇ ਅਤੇ ਜੇ ਉਹਨਾਂ ਨੇ ਮੁੜ ਵੋਟਾਂ ਪੁਆਉਣ ਲਈ ਹੁਕਮ ਜਾਰੀ ਨਾ ਕੀਤੇ ਤਾਂ ਫਿਰ ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਸ਼੍ਰੀ ਸਿੱਧੂ ਨੇ ਭਗਵੰਤ ਮਾਨ ਸਰਕਾਰ ਉਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਇਸ ਨੇ ਪੰਚਾਇਤ ਚੋਣਾਂ ਵਿਚ ਵੱਡੇ ਪੱਧਰ ਉਤੇ ਧਾਂਦਲੀਆਂ ਕਰ ਕੇ ਜਿੱਥੇ ਲੋਕਤੰਤਰ ਦਾ ਗਲਾ ਘੁੱਟਿਆ ਹੈ ਉਥੇ ਪਿੰਡਾਂ ਵਿਚ ਤਿੱਖੀ ਧੜੇਬੰਦੀ ਪੈਦਾ ਕਰ ਕੇ ਆਪਸੀ ਭਾਈਚਾਰੇ ਦੀ ਥਾਂ ਨਫ਼ਰਤ ਤੇ ਹਿੰਸਾ ਬੀਜ ਦਿੱਤੀ ਹੈ ਜਿਸ ਨਾਲ ਆਉਣ ਵਾਲੇ ਸਮੇਂ ਵਿਚ ਖਤਰਨਾਕ ਨਤੀਜੇ ਸਾਹਮਣੇ ਆਉਣਗੇ। ਉਹਨਾਂ ਕਿਹਾ, “ਇਹਨਾਂ ਪੰਚਾਇਤੀ ਚੋਣਾਂ ਵਿਚ ਹਰ ਪੱਧਰ ਉਤੇ ਧਾਂਦਲੀ ਤੇ ਧੱਕੇਸ਼ਾਹੀ ਕੀਤੀ ਗਈ ਹੈ। ਪਹਿਲਾਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਵੱਖ ਵੱਖ ਮਹਿਕਮਿਆਂ ਤੋਂ ‘ਬਕਾਇਆ ਨਹੀਂ” ਦੇ ਸਰਟੀਫੀਕੇਟ ਨਹੀਂ ਲੈਣ ਦਿਤੇ ਗਏ, ਨਾਮਜ਼ਾਦਗੀਆਂ ਦਾਖ਼ਲ ਕਰਨ ਦੇ ਆਖਰੀ ਦਿਨ ਦਫਤਰਾਂ ਵਿਚ ਜਾਣ ਨਹੀਂ ਦਿਤਾ ਗਿਆ, ਇਤਰਾਜ਼ ਨਹੀਂ ਲਏ ਗਏ, ਆਖਰੀ ਦਿਨ ਤੱਕ ਜਾਅਲੀ ਵੋਟਾਂ ਬਣਾਈਆਂ ਗਈਆਂ ਅਤੇ ਕੱਲ ਵੋਟਾਂ ਦੀ ਗਿਣਤੀ ਵਿਚ ਹੇਰਾਫੇਰੀ ਕੀਤੀ ਗਈ।”

Have something to say? Post your comment

 

More in Chandigarh

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ