Wednesday, September 17, 2025

National

ਬੰਗਾਲ ਵਿੱਚ 30 ਮਈ ਤੱਕ ਲੱਗੇਗਾ ਸੰਪੂਰਨ ਲਾਕਡਾਊਨ

May 15, 2021 05:54 PM
SehajTimes

ਕੋਲਕਾਤਾ : ਦੇਸ਼ ਵਿੱਚ ਕਰੋਨਾ ਦੇ ਕਹਿਰ ਦੇ ਚਲਦਿਆਂ ਪੱਛਮੀ ਬੰਗਾਲ ਵਿੱਚ 30 ਮਈ ਤੱਕ ਦੇ ਸੰਪੂਰਨ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ। ਬੰਗਾਲ ਵਿੱਚ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰਾ ਕੁੱਝ ਬੰਦ ਰਹੇਗਾ। ਇਸ ਤੋਂ ਇਲਾਵਾ ਕਰਿਆਨਾ ਅਤੇ ਸਬਜ਼ੀ ਦੀਆਂ ਦੁਕਾਨਾਂ ਵੀ ਸਵੇਰੇ 7 ਵਜੇ ਤੋਂ ਲੈ ਕੇ 10 ਵਜੇ ਤੱਕ ਸਿਰਫ਼ ਤਿੰਨ ਘੰਟਿਆਂ ਲਈ ਹੀ ਖੁੱਲ੍ਹਣਗੀਆਂ ਅਤੇ ਬੈਂਕ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਅਹਿਮ ਜਾਣਕਾਰੀ ਇਹ ਮਿਲੀ ਹੈ ਕਿ ਸਰਕਾਰੀ ਅਤੇ ਨਿੱਜੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਲੋਕਲ ਰੇਲ ਗੱਡੀਆਂ, ਬੱਸ ਸੇਵਾ ਅਤੇ ਸਕੂਲ ਬੰਦ ਰਹਿਣਗੇ। 15 ਦਿਨਾਂ ਦੇ ਇਸ ਲਾਕਡਾਊਨ ਵਿਚ ਪਟਰੋਲ ਪੰਪਾਂ ਤੋਂ ਇਲਾਵਾ ਦੁੱਧ, ਪਾਣੀ, ਦਵਾਈਆਂ, ਕਾਨੂੰਨ ਵਿਵਸਥਾ ਅਤੇ ਮੀਡੀਆ ਨੂੰ ਛੋਟਾਂ ਦਿੱਤੀਆਂ ਗਈਆਂ ਹਨ। ਈ-ਕਾਮਰਸ ਅਤੇ ਘਰ ਸਮਾਨ ਪਹੁੰਚਾਉਣ ਵਾਲੀਆਂ ਸੇਵਾਵਾਂ ਨੂੰ ਵੀ ਛੋਟਾਂ ਦਿੱਤੀਆਂ ਗਈਆਂ ਹਨ। ਸਮਾਜਿਕ, ਰਾਜਨੀਤਿਕ, ਧਾਰਮਕ ਸਮਾਰੋਹਾਂ ’ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਨਾਲ ਹੀ ਨਾਲ ਕਾਰਖਾਨੇ ਬੰਦ ਕਰ ਦਿੱਤੇ ਗਏ ਹਨ। ਮਿਲਾਂ ਵਿੱਚ 30 ਫ਼ੀ ਸਦੀ ਮਜ਼ਦੂਰਾਂ ਨੂੰ ਕੰਮ ਕਰਨ ਖੁੱਲ੍ਹ ਦਿੱਤੀ ਗਈ ਹੈ। ਵਿਆਹ ਸ਼ਾਦੀਆਂ ਅਤੇ ਦਾਹ ਸਸਕਾਰ ਵਰਗੇ ਸਮਾਗਮਾਂ ਲਈ 20 ਲੋਕਾਂ ਦੇ ਇਕੱਠ ਨੂੰ ਖੁੱਲ੍ਹ ਦਿੱਤੀ ਗਈ ਹੈ।
ਇਥੇ ਜ਼ਿਕਰਯੋਗ ਹੈ ਕਿ ਬੰਗਾਲ ਵਿੱਚ ਕਰੋਨਾ ਦੀ ਲਾਗ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਬੰਗਾਲ ਵਿੱਚ ਬੀਤੇ ਦਿਨ 20,846 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਸਨ। ਬੰਗਾਲ ਵਿੱਚ ਕੁੱਲ ਪਾਜ਼ੇਟਿਵ ਮਾਮਲੇ 10 ਲੱਖ 94 ਹਜ਼ਾਰ 802 ਹੋ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਰਿਪੋਰਟਾਂ ਮੁਤਾਬਕ ਹੁਣ ਤੱਕ 136 ਲੋਕਾਂ ਦੀ ਕਰੋਨਾ ਕਾਰਨ ਮੌਤ ਵੀ ਹੋ ਚੁੱਕੀ ਹੈ ਅਤੇ ਮਰਨ ਵਾਲਿਆਂ ਦੀ ਕੁੱਲ ਗਿਣਤੀ 12,993 ਹੋ ਗਈ ਹੈ। ਇਸ ਦੇ ਮੁਕਾਬਲੇ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 19,131 ਹੈ।
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਕਰੋਨਾ ਮਾਮਲਿਆਂ ਦੀ ਗਿਣਤੀ ਵਿੱਚ ਭਾਵੇਂ ਗਿਰਾਵਟ ਵੇਖੀ ਗਈ ਹੈ ਪਰ ਫ਼ਿਰ ਵੀ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਪਿਛਲੇ 24 ਘੰਟਿਆਂ ਵਿੱਚ 3 ਲੱਖ 42 ਹਜ਼ਾਰ 896 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਜੋ ਕਿ ਆਪਣੇ ਆਪ ਵਿੱਚ ਇਕ ਬਹੁਤ ਵੱਡੀ ਗਿਣਤੀ ਹੈ।

Have something to say? Post your comment

 

More in National

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ

ਮੁੰਬਈ ਪੁਲੀਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਏ ਆਈ ਦੁਆਰਾ ਅਪਮਾਨ ’ਤੇ ਐਫ ਆਈ ਆਰ ਦਰਜ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ : ਹਰਮੀਤ ਸਿੰਘ ਕਾਲਕਾ*