Sunday, November 02, 2025

Chandigarh

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 18-10-2024 ਨੂੰ ਪਲੇਸਮੈਂਟ ਕੈਂਪ

October 17, 2024 03:48 PM
SehajTimes

ਐਸ.ਏ.ਐਸ ਨਗਰ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 18-10-2024 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜਿਲ੍ਹਾ ਰੋਜ਼ਗਾਰ ਬਿਊਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਤੀਜੀ ਮੰਜਿਲ, ਸੈਕਟਰ-76, ਵਿਖੇ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ਼ੁੱਕਰਵਾਰ ਮਿਤੀ 18-10-2024 ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਜਿਸ ਵਿੱਚ ਬਿਗ ਬਾਸਕੇਟ (ਬਾਲਾਜੀ ਕੰਸਲਟੈਂਟਸ), ਬੀਐਲਡੀ ਆਊਟਸੋਰਸਿੰਗ, ਪ੍ਰੋਟਾਲਕ ਸੋਲਿਊਸ਼ਨ, ਆਈਸੀਆਈਸੀਆਈ ਬੈਂਕ (ਆਈ ਪ੍ਰੋਸੈਸ), ਸ਼ਾਮਲ ਹੋਣਗੀਆਂ। ਇਨ੍ਹਾਂ ਕੰਪਨੀਆਂ ਵੱਲੋਂ ਡਿਲਿਵਰੀ ਫੂਡ, ਗ੍ਰੋਸਰੀਜ਼ ਟੂ ਕਸਟਮਰਜ਼ ਡੈਸਟੀਨੇਸ਼ਨ, ਚੈਟ ਪ੍ਰੋਸੈਸ, ਫੀਲਡ ਕਲੈਕਸ਼ਨ ਮੈਨੇਜਰ, ਸੀਨੀਅਰ ਓਪਰੇਸ਼ਨ ਮੈਨੇਜਰ, ਟ੍ਰੈਕਿੰਗ ਅਤੇ ਟਰੇਸਿੰਗ ਐਗਜ਼ਕਿਊਟਿਵ, ਐਮ ਆਈ ਐਸ ਕਾਰਜਕਾਰੀ, ਹੋਮ ਲੋਨ ਅਤੇ ਕਮਰਸ਼ੀਅਲ ਕਾਰਡ ਵਿੱਚ ਸੇਲਜ਼ ਐਗਜ਼ੀਕਿਊਟਿਵ (Delivery Food, Groceries to Customers destination, Chat Process, 6ield Collection Manager, Senior Operations Manager, “racking & “racing Executive, MIS Executive, Sales executive in 8ome loan & Commercial Card) ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਚੁਣੇ ਗਏ ਪ੍ਰਾਰਥੀਆਂ ਦੀ ਘੱਟੋ ਘੱਟ ਤਨਖਾਹ 13000 ਤੋਂ 30000 ਤੱਕ ਹੋਵੇਗੀ। ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ 9ਵੀ, ਦਸਵੀ, ਬਾਰਵੀ, ਗ੍ਰੈਜੁਏਸ਼ਨ ਆਦਿ ਵਿੱਚ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜ਼ਿਨ੍ਹਾਂ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਆਉਣ ਦੀ ਖੇਚਲ ਕਰਨ।

 

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ