Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Sports

ਪਹਿਲਵਾਨ ਗੁਰਸਹਿਜਪ੍ਰੀਤ ਸਿੰਘ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ਵਿਚੋਂ ਚਾਂਦੀ ਦਾ ਮੈਡਲ ਜਿੱਤ ਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਕੀਤਾ ਰੌਸ਼ਨ

October 17, 2024 03:58 PM
SehajTimes

ਬੰਗਾ : ਇਲਾਕੇ ਦੇ ਪ੍ਰਸਿੱਧ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਕੁਸ਼ਤੀ ਟਰੇਨਿੰਗ ਕਰਦੇ ਪਿੰਡ ਕੰਗਰੋੜ ਦੇ ਵਾਸੀ ਨੌਜਵਾਨ ਪਹਿਲਵਾਨ ਗੁਰਸਹਿਜਪ੍ਰੀਤ ਸਿੰਘ ਨੇ ਪਟਿਆਲਾ ਵਿਖੇ ਹੋਈਆਂ 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ 2024-25 ਦੇ ਸੂਬਾ ਪੱਧਰੀ ਫਰੀ ਸਟਾਈਲ ਕੁਸ਼ਤੀ ਮੁਕਾਬਲੇ ਵਿਚ 19 ਸਾਲ ਉਮਰ ਵਰਗ, 125 ਕਿਲੋਗ੍ਰਾਮ ਭਾਰ ਵਰਗ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਚਾਂਦੀ ਦਾ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ, ਕਲੱਬ ਦਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੌਸ਼ਨ ਕੀਤਾ ਹੈ । ਇਸ ਖੁਸ਼ੀ ਭਰੇ ਮੌਕੇ ਕਲੱਬ ਦੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਨੇ ਚਾਂਦੀ ਦਾ ਮੈਡਲ ਜੇਤੂ ਪਹਿਲਵਾਨ ਗੁਰਸਹਿਜਪ੍ਰੀਤ ਸਿੰਘ ਦਾ ਸਨਮਾਨ ਕੀਤਾ ਅਤੇ ਉਸ ਦੇ ਸੁਨਿਹਰੀ ਭਵਿੱਖ ਲਈ ਕਾਮਨਾ ਕੀਤੀ । ਇਸ ਮੌਕੇ ਪਹਿਲਵਾਨ ਦੀ ਮਾਤਾ ਜੀ ਬੀਬੀ ਹਰਬਖਸ਼ ਕੌਰ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜੋ ਪਿਛਲੇ ਅੱਠ ਸਾਲ ਤੋਂ ਆਪਣੇ ਬੱਚੇ ਗੁਰਸਹਿਜਪ੍ਰੀਤ ਸਿੰਘ ਨੂੰ ਕਲੱਬ ਦੇ ਕੁਸ਼ਤੀ ਅਖਾੜੇ ਬਾਹੜੋਵਾਲ ਵਿਚ ਟਰੇਨਿੰਗ ਦਿਵਾ ਰਹੀ ਹੈ । ਇਸ ਸਨਮਾਨ ਦੀ ਰਸਮ ਮੌਕੇ ਸ. ਸਰਬਜੀਤ ਸਿੰਘ ਸਾਬਕਾ ਸਰਪੰਚ ਬਾਹੜੋਵਾਲ, ਕੁਸ਼ਤੀ ਕੋਚ ਬਲਬੀਰ ਬੀਰਾ ਸੌਂਧੀ, ਮਾਸਟਰ ਗੁਰਨਾਮ ਰਾਮ, ਮਾਸਟਰ ਸੁਖਵਿੰਦਰ ਸਿੰਘ, ਬਲਜੀਤ ਸਿੰਘ ਕੰਗ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਵਰਨਣਯੋਗ ਹੈ ਕਲੱਬ ਦੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਦੀ ਅਗਵਾਈ ਵਿਚ ਸਾਲ 2008 ਵਿਚ ਪਿੰਡ ਬਾਹੜੋਵਾਲ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੁਸ਼ਤੀ ਟਰੇਨਿੰਗ ਹਾਲ ਬਣਾਇਆ ਗਿਆ ਜਿੱਥੇ ਗੱਦੇ ਦੀ ਅਤੇ ਮਿੱਟੀ ਦੀ ਕੁਸ਼ਤੀ ਦੀ ਟਰੇਨਿੰਗ ਮੁਫਤ ਵਿਚ ਦਿੱਤੀ ਜਾਂਦੀ ਹੈ ।

Have something to say? Post your comment

 

More in Sports

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"

ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਲਈ ਲੁਧਿਆਣਾ ਤਿਆਰ

ਸ਼ੇਰ-ਏ-ਪੰਜਾਬ ਟੀ-20 ਲੀਗ 2026 : ਸ਼ੁਭਮਨ ਗਿੱਲ ਫ਼ਾਜ਼ਿਲਕਾ ਫ਼ਾਲਕਨਜ਼ ’ਚ ਸ਼ਾਮਲ

ਮਾਲਵਾ ਮੇਲ ਨੇ ਜਿੱਤਿਆ ਪੰਜਾਬ ਕੁਈਨਜ਼ ਕੱਪ, ਫ਼ਾਈਨਲ ਵਿੱਚ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾਇਆ

ਐਸ.ਟੀ.ਸੀ. ਮਸਤੂਆਣਾ ਸਾਹਿਬ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ