Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

October 17, 2024 06:57 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 18 ਅਕਤੂਬਰ, 2024 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ। ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਜ਼ਿਮਨੀ ਚੋਣ ਮੁਕੰਮਲ ਹੋਣ ਦੀ ਆਖਰੀ ਮਿਤੀ 25 ਨੰਵਬਰ (ਸੋਮਵਾਰ) ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

ਸਿਬਿਨ ਸੀ ਨੇ ਦੱਸਿਆ ਕਿ 18 ਅਕਤੂਬਰ 2024 ਤੋਂ 25 ਅਕਤੂਬਰ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਸਬੰਧਿਤ ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ  ਨਾਮਜ਼ਦਗੀ ਪੱਤਰ ਫਾਰਮ 2B ਵਿੱਚ ਭਰੇ ਜਾਣੇ ਹਨ। ਜ਼ਿਕਰਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮੈਟ ਵਿੱਚ ਹੋਣ। ਉਨ੍ਹਾਂ ਕਿਹਾ ਕਿ ਤੀਸਰੇ ਸ਼ਨੀਵਾਰ ਯਾਨੀ 19 ਅਕਤੂਬਰ, 2024 ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 19 ਅਕਤੂਬਰ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ  ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 20 ਅਕਤੂਬਰ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਕਤੂਬਰ, 2024 (ਮੰਗਲਵਾਰ) ਨੂੰ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 25 ਨਵੰਬਰ, 2024 ਤੱਕ ਲਾਗੂ ਰਹੇਗਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ