Saturday, December 13, 2025

Chandigarh

ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

October 17, 2024 07:14 PM
SehajTimes

ਚੰਡੀਗੜ੍ਹ/ਪਠਾਨਕੋਟ : ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਉੱਤੇ ਅੱਜ ਵਾਲਮੀਕਿ ਚੌਂਕ ਵਿਖੇ ਆਯੋਜਿਤ ਵਿਸ਼ੇਸ਼ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਨੂੰ ਨਮਨ ਕੀਤੀ। ਉਹ ਇਸ ਮੌਕੇ ਆਯੋਜਿਤ ਹਵਨ ਵਿੱਚ ਵੀ ਸ਼ਾਮਿਲ ਹੋਏ। ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਿਧਾਂਤ ਲੋਕਾਂ ਨੂੰ ਸਮਾਜ ’ਚ ਬਰਾਬਰੀ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਹਨ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਆਪਣੀ ਮਹਾਨ ਰਚਨਾ ਰਾਮਾਇਣ ਰਾਹੀਂ ਬਦੀ ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪਵਿੱਤਰ ਗ੍ਰੰਥ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਤੇ ਲੋਕਾਂ ਲਈ ਨੈਤਿਕ ਜੀਵਨ ਦਾ ਚਾਨਣ ਮੁਨਾਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਭਗਵਾਨ ਵਾਲਮੀਕਿ ਜੀ ਮਹਾਰਾਜ ਜੀ ਦੇ ਫਲਸਫ਼ੇ ਨੂੰ ਪ੍ਰਸਾਰਿਤ ਕਰਨ ’ਚ ਸਹਾਈ ਹੁੰਦੇ ਹਨ ਸਗੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਵੱਲੋਂ ਦਰਸਾਏ ਨੈਤਿਕ ਕਦਰਾਂ-ਕੀਮਤਾਂ ਵਾਲੇ ਮਾਰਗ ’ਤੇ ਤੋਰਨ ਲਈ ਚਾਨਣ ਮੁਨਾਰੇ ਦੀ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਹਰ ਸਾਲ ਅਜਿਹੇ ਸਮਾਗਮ ਕਰਵਾਉਣ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ।

ਇਸ ਮੌਕੇ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਜੀ ਨੂੰ ਪ੍ਰਬੰਧਕਾਂ ਵਲੋਂ ਭਗਵਾਨ ਵਾਲਮੀਕਿ ਜੀ ਦੀ ਯਾਦਗਾਰੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਾਲਮੀਕਿ ਚੌਕ ਦੇ ਆਧੁਨਿਕਰਨ ਲਈ ਨਗਰ ਨਿਗਮ ਤੋਂ 5 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ ਕੀਤਾ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ