Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

October 17, 2024 07:19 PM
SehajTimes

ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ : ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ। ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖ਼ਰੀਦਦਾਰੀ ਕਰਦੇ ਹਨ ਅਤੇ ਇਹ ਪੇਸ਼ਕਸ਼ ਬੈਂਕ ਦੇ ਗਾਹਕਾਂ ਨੂੰ ਆਉਣ ਵਾਲੇ ਤਿਉਹਾਰਾਂ ਨੂੰ ਵੱਡੇ ਪੱਧਰ ਉੱਤੇ ਮਨਾਉਣ ਦੀ ਸਹੂਲਤ ਦੇਣ ਲਈ ਹੈ। ਇਸ ਕਦਮ ਦਾ ਉਦੇਸ਼ ਸਹਿਕਾਰੀ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਪ੍ਰੋਸੈਸਿੰਗ ਫੀਸ ਸੀਮਤ ਸਮੇਂ ਲਈ ਹੈ ਅਤੇ ਇਹ 15 ਅਕਤੂਬਰ ਤੋਂ 15 ਨਵੰਬਰ 2024 ਤੱਕ ਜਾਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੇਸ਼ਕਸ਼ ਬੈਂਕ ਵੱਲੋਂ ਚੰਡੀਗੜ੍ਹ ਵਿੱਚ ਆਪਣੀਆਂ 18 ਸ਼ਾਖਾਵਾਂ ਰਾਹੀਂ ਆਪਣੇ ਗਾਹਕਾਂ ਨੂੰ ਪਰਸਨਲ, ਕੰਜਿਊਮਰ ਅਤੇ ਵਾਹਨ ਲੋਨ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪੇਸ਼ਕਸ਼ ਤਹਿਤ ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਤਿਉਹਾਰਾਂ ਦੌਰਾਨ ਗਾਹਕਾਂ ਨੂੰ ਇਨ੍ਹਾਂ ਕਰਜ਼ਿਆਂ 'ਤੇ ਪ੍ਰੋਸੈਸਿੰਗ ਫੀਸ/ਚਾਰਜ ਵਿੱਚ ਛੋਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੈਂਕ ਸਰਕਾਰੀ ਸੰਸਥਾਵਾਂ ਦੇ ਤਨਖ਼ਾਹਦਾਰ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸਮਾਜਿਕ-ਆਰਥਿਕ ਲੋੜਾਂ ਪੂਰੀਆਂ ਕਰਨ ਅਤੇ ਘਰਾਂ ਲਈ ਖਪਤਕਾਰ ਟਿਕਾਊ ਵਸਤੂਆਂ ਦੀ ਖਰੀਦ ਲਈ ਪਰਸਨਲ ਅਤੇ ਕੰਜਿਊਮਰ ਲੋਨ ਮੁਹੱਈਆ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਮਿਸਾਲ ਦਿੰਦਿਆਂ ਕਿਹਾ ਕਿ ਇਸ ਬੈਂਕ ਤੋਂ ਸਸਤੇ ਦਰਾਂ 'ਤੇ ਵਾਹਨ ਲੋਨ ਪ੍ਰਾਪਤ ਕਰ ਕੇ ਕੋਈ ਵੀ ਪਰਿਵਾਰ ਆਪਣੀ ਸੁਪਨਿਆਂ ਦੀ ਕਾਰ ਦੀ ਸਵਾਰੀ ਦਾ ਅਨੰਦ ਮਾਣ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਕੋਈ ਵੀ ਲੋਨ ਲੈਣ ਵਾਲੇ ਗਾਹਕ ਨੂੰ ਪੇਸ਼ਕਸ਼ ਦੀ ਮਿਆਦ ਦੌਰਾਨ ਪਰਸਨਲ ਲੋਨ, ਕੰਜਿਊਮਰ ਲੋਨ ਅਤੇ ਵਾਹਨ ਲੋਨ ਲਈ ਕੋਈ ਵੀ ਪ੍ਰੋਸੈਸਿੰਗ ਫੀਸ/ਚਾਰਜ ਅਦਾ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਗਾਹਕ ਇਸ ਆਫਰ ਦਾ ਲਾਭ ਲੈਣ ਲਈ ਚੰਡੀਗੜ੍ਹ ਸਥਿਤ ਪੰਜਾਬ ਰਾਜ ਸਹਿਕਾਰੀ ਬੈਂਕ ਦੀਆਂ 18 ਬ੍ਰਾਂਚਾਂ ਵਿੱਚੋਂ ਕਿਸੇ ਨਾਲ ਵੀ ਸੰਪਰਕ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ