Monday, June 23, 2025

Doaba

ਸਪੈਸ਼ਲ ਬੱਚਿਆਂ ਨੇ ਵੁੱਡਲੈਂਡ ਸਕੂਲ ’ਚ ਲਗਾਈ ਮੋਮਬੱਤੀਆਂ ਦੀ ਪ੍ਰਦਰਸ਼ਨੀ

October 18, 2024 03:25 PM
SehajTimes
ਹੁਸ਼ਿਆਰਪੁਰ :  ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦੇ ਸਪੈਸ਼ਲ ਬੱਚਿਆਂ ਵੱਲੋਂ ਦਾ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿੱਚ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ, ਇਸ ਪ੍ਰਦਰਸ਼ਨੀ ਦਾ ਉਦਘਾਟਨ ਸਕੂਲ ਪਿ੍ਰੰਸੀਪਲ ਪੂਜਾ ਧੀਮਾਨ ਨੇ ਕੀਤਾ। ਸਕੂਲ ਡਾਇਰੈਕਟਰ ਮਨਦੀਪ ਗਿੱਲ  ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਕੂਲ ਵਿੱਚ ਬੱਚਿਆਂ ਵੱਲੋਂ ਪ੍ਰਦਰਸ਼ਨੀ ਲਗਾਈ ਗਈ ਤੇ ਇਸ ਦੌਰਾਨ ਬੱਚਿਆਂ ਵੱਲੋਂ ਵੱਖ-ਵੱਖ ਪ੍ਰਕਾਰ ਦੀਆਂ ਬਣਾਈਆਂ ਗਈਆਂ ਮੋਮਬੱਤੀਆਂ ਦੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਖਰੀਦਦਾਰੀ ਕੀਤੀ ਗਈ। ਸਕੂਲ ਦੀ ਪਿ੍ਰੰਸੀਪਲ ਪੂਜਾ ਧੀਮਾਨ ਨੇ ਸਪੈਸ਼ਲ ਬੱਚਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸਪੈਸ਼ਲ ਬੱਚੇ ਕਿਸੇ ਤੋਂ ਵੀ ਘੱਟ ਨਹੀਂ ਹਨ ਚੰਗੀ ਗੱਲ ਇਹ ਹੈ ਕਿ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਇਨ੍ਹਾਂ ਬੱਚਿਆਂ ਦੇ ਹੁਨਰ ਨੂੰ ਹੋਰ ਨਿਖਾਰਨ ਦਾ ਕੰਮ ਕਰ ਰਹੀ ਹੈ। ਇਸ ਮੌਕੇ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਤੇ ਸਕੂਲ ਦੀ ਪਿ੍ਰੰਸੀਪਲ ਸ਼ੈਲੀ ਸ਼ਰਮਾ ਵੱਲੋਂ  ਵੁੱਡਲੈਂਡ ਸਕੂਲ ਦੀ ਡੀਨ ਸਿਮਰਜੀਤ ਕੌਰ ਗਿੱਲ, ਮਨਦੀਪ ਗਿੱਲ ਤੇ ਪੂਜਾ ਧੀਮਾਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਾਈਸ ਪਿ੍ਰੰਸੀਪਲ ਇੰਦੂ ਬਾਲਾ, ਸੁਨੀਤਾ, ਕਮਲਜੀਤ ਕੌਰ, ਗੁਰਪ੍ਰਸਾਦ,  ਹਰਦੀਪ ਸਿੰਘ, ਡਾ. ਰੀਨਾ ਆਦਿ ਵੀ ਮੌਜੂਦ ਸਨ।

Have something to say? Post your comment

 

More in Doaba

ਜਿਲ੍ਹਾ ਪੁਲਿਸ ਹੁਸ਼ਿਆਰਪੁਰ ਵਲੋਂ ਅੰਨੇ ਕਤਲ ਦੀ ਗੁੱਥੀ ਨੂੰ 24 ਘੰਟੇ 'ਚ ਸੁਲਝਾਉਣ ਦਾ ਕੀਤਾ ਦਾਅਵਾ

ਸਾਨੂੰ ਕਦੇ ਵੀ ਗੁਰੂਆਂ ਦੁਆਰਾ ਕੀਤੀਆਂ ਗਈਆਂ ਸ਼ਹੀਦੀਆਂ ਨੂੰ ਭੁੱਲਣਾ ਨਹੀ ਚਾਹੀਦਾ  : ਡਾ. ਹਰਜੀਤ. ਭੁਪਿੰਦਰ

ਬਲੱਡ ਬੈਂਕ ਢਾਹਾਂ ਕਲੇਰਾਂ ਵਿਖੇ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਵਿਚ 31 ਯੂਨਿਟ ਖੂਨਦਾਨ

CM ਮਾਨ ਦੀ ਵੋਟਰਾਂ ਨੂੰ ਅਪੀਲ ; ‘ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ’

ਲੁਧਿਆਣਾ ਪੱਛਮੀ ਉਪ ਚੋਣਾਂ ਸੁਰੱਖਿਆ ਦੇ ਪੁਖਤਾ ਪ੍ਰਬੰਧ

ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਇਕ ਹੋਰ ਕਦਮ

ਹਲਕਾ ਚੱਬੇਵਾਲ ਵਿਖ਼ੇ ਨਵ ਨਿਯੁਕਤ ਕੋਆਰਡੀਨੇਟਰ ਵਿਸ਼ਵਾਨਾਥ ਬੰਟੀ  ਦਾ ਕੀਤਾ ਗਿਆ ਭਰਵਾਂ ਸਵਾਗਤ

ਮਾਮਲਾ ਸਥਾਨਕ ਸਰਕਾਰਾਂ ਮੰਤਰੀ ਦੀਆਂ ਵਾਇਰਲ ਵੀਡੀਓਜ਼ ਤੇ ਫੋਟੋਆਂ ਦਾ 

ਆਲੋਵਾਲ ਦੇ ਸਾਬਕਾ ਸਰਪੰਚ ਵੱਲੋਂ ਕੀਤੇ ਗਬਨ 'ਤੇ ਕਾਰਵਾਈ ਲਈ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ 

ਥਾਣਾ ਸਿਟੀ ਦੀ ਪੁਲਿਸ ਨੇ 500 ਗਰਾਮ ਚਰਸ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ