Saturday, November 29, 2025

Chandigarh

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ 18-44 ਸਾਲ ਦੇ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਭਾਰਤ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਲਈ ਆਖਿਆ

May 15, 2021 08:16 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਕੇਂਦਰ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਦੀ ਅਪੀਲ ਕੀਤੀ ਹੈ।   ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿਚ ਕਿਹਾ,“ਮਹਾਮਾਰੀ ਦੀ ਸਥਿਤੀ ਵਿਚ ਸਮੁੱਚੀ ਯੋਗ ਆਬਾਦੀ ਦਾ ਟੀਕਾਕਰਨ ਕੇਂਦਰ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿਉਂਕਿ ਕਿਸੇ ਤਰ੍ਹਾਂ ਦੀ ਗੈਰ-ਸ਼ਮੂਲੀਅਤ ਬਾਕੀ ਸਮੂਹਿਕ ਯਤਨਾਂ ਨੂੰ ਕਮਜੋਰ ਕਰ ਸਕਦੀ ਹੈ। ਮੁੱਖ ਮੰਤਰੀ ਨੇ ਪਿਛਲੇ ਤਿੰਨ ਹਫ਼ਤਿਆਂ ਦੇ ਤਜਰਬਿਆਂ ਦਾ ਵੀ ਹਵਾਲਾ ਦਿੱਤਾ ਜਦੋਂ ਵੱਖ-ਵੱਖ ਸੂਬਿਆਂ ਵੱਲੋਂ ਘਰੇਲੂ ਉਤਪਾਦਕਾਂ ਦੇ ਨਾਲ-ਨਾਲ ਵਿਦੇਸ਼ਾਂ ਤੋਂ ਵੈਕਸੀਨ ਮੰਗਵਾਉਣ ਲਈ ਆਪਣੇ ਪੱਧਰ ਉਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਕ ਏਜੰਸੀ ਵਜੋਂ ਸਾਰੀ ਵੈਕਸੀਨ ਦੇ ਵਸੀਲਿਆਂ ਦਾ ਕਾਰਜ ਆਪਣੇ ਹੱਥਾਂ ਵਿਚ ਤੁਰੰਤ ਲੈਣਾ ਚਾਹੀਦਾ ਹੈ। ਭਾਰਤ ਸਰਕਾਰ ਨੂੰ 18-44 ਉਮਰ ਵਰਗ ਦੇ ਸਹੀ ਢੰਗ ਨਾਲ ਟੀਕਾਕਰਨ ਲਈ ਕਲੀਨੀਕਲ ਸਥਾਪਨਾ ਰਾਹੀਂ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਵਿਚ ਵੈਕਸੀਨ ਦੀ ਵੰਡ ਯਕੀਨੀ ਬਣਾਉਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਸੁਝਾਅ ਦਿੱਤਾ ਕਿ ਸਪਲਾਈ ਚੇਨ ਦੇ ਪ੍ਰਬੰਧਨ ਦੇ ਢੰਗ-ਤਰੀਕਿਆਂ ਦੇ ਮੱਦੇਨਜ਼ਰ ਇਹ ਕਾਰਜਸ਼ੀਲ ਅਤੇ ਵਿੱਤੀ ਤੌਰ ਉਤੇ ਬਹੁਤ ਫਾਇਦਾਮੰਦ ਹੋਵੇਗਾ, ਜੇਕਰ 18-44 ਸਾਲ ਦੀ ਉਮਰ ਵਰਗ ਦੇ ਵਿਅਕਤੀਆਂ ਸਮੇਤ ਸਾਰੇ ਉਮਰ ਵਰਗਾਂ ਲਈ ਵੈਕਸੀਨ ਦੀ ਖਰੀਦ ਅਤੇ ਸਪਲਾਈ ਕੇਂਦਰ ਸਰਕਾਰ ਦੇ ਜ਼ਰੀਏ ਕੀਤੀ ਜਾਂਦੀ ਹੈ ਜਿੱਥੇ ਕਿ ਕੇਂਦਰ ਵੱਲੋਂ ਸੂਬਿਆਂ ਨੂੰ ਸਿੱਧੇ ਤੌਰ ਉਤੇ ਖਰੀਦ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।

Have something to say? Post your comment

 

More in Chandigarh

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 22.66 ਕਰੋੜ ਦੀ ਰਕਮ ਜਾਰੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 'ਰੰਗਲਾ ਪੰਜਾਬ ਯੋਜਨਾ' ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ ਐਮ.ਐਲ.ਏ. ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

'ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ