Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਿਦੇਸ਼ ਭੇਜਣ ਦੇ ਨਾਂ ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੈਂਟਾਂ ਵਿਰੁੱਧ ਮੁਕੱਦਮਾ ਦਰਜ

October 19, 2024 03:44 PM
ਅਮਰਜੀਤ ਰਤਨ

ਚੰਡੀਗੜ੍ਹ : ਸ੍ਰੀ ਚਮਕੌਰ ਸਾਹਿਬ ਪੁਲਿਸ ਵੱਲੋਂ ਪਿੰਡ ਸਲਾਹਪੁਰ ਦੇ ਦੋ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂ ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੈਂਟਾਂ ਵਿਰੁੱਧ ਵੱਖ ਵੱਖ ਧਰਾਵਾਂ ਦੀ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਰੋਹਿਤ ਸ਼ਰਮਾ ਐਸਐਚਓ ਸ੍ਰੀ ਚਮਕੌਰ ਸਾਹਿਬ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਸਲਾਹਪੁਰ , ਅਤੇ ਅਸ਼ੋਕ ਕੁਮਾਰ ਪੁੱਤਰ ਅਜੀਤ ਰਾਮ ਵਾਸੀ ਪਿੰਡ ਰਸੀਦਪੁਰ ਥਾਣਾ ਸ੍ਰੀ ਚਮਕੌਰ ਸਾਹਿਬ ਜਿਲਾ ਰੂਪਨਗਰ ਵੱਲੋਂ ਐਸਐਸਪੀ ਰੂਪਨਗਰ ਨੂੰ ਭੇਜੀ ਦਰਖਾਸਤ ਵਿੱਚ ਦੱਸਿਆ ਕਿ ਉਹਨਾਂ ਵੱਲੋਂ ਵਿਦੇਸ਼ ਜਾਣ ਲਈ ਸੁਰਮੁੱਖ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਮੱਕੋਵਾਲ ਸ੍ਰੀ ਚਮਕੌਰ ਸਾਹਿਬ ਨਾਲ ਵਿਦੇਸ਼ ਜਾਣ ਲਈ ਗੱਲਬਾਤ ਕੀਤੀ ਸੀ ਅਤੇ ਉਹਨਾਂ ਨੂੰ ਸਪੇਨ ਭੇਜਣ ਲਈ ਸੁਰਮੁੱਖ ਸਿੰਘ ਪੁੱਤਰ ਅਜੈਬ ਸਿੰਘ , ਭੁਪਿੰਦਰ ਕੌਰ ਪਤਨੀ ਸੁਰਮੁੱਖ ਸਿੰਘ , ਰਵਿੰਦਰ ਸਿੰਘ ਪੁੱਤਰ ਸੁਰਮਖ ਸਿੰਘ ਅਤੇ ਹਰਪ੍ਰੀਤ ਕੌਰ ਪਤਨੀ ਸੁਭਾਸ਼ ਸਿੰਘ ਬੱਬੀ ਵਾਸੀ ਪਿੰਡ ਮੱਕੋਵਾਲ ਨੇ ਉਹਨਾਂ ਕੋਲੋ 7.50 ਲੱਖ ਤੇ 6.50 ਲੱਖ ਰੁਪਏ ਵਸੂਲ ਕੀਤੇ ਗਏ ਸਨ , ਪ੍ਰੰਤੂ ਉਹਨਾਂ ਨੂੰ ਸਪੇਨ ਭੇਜਣ ਦੀ ਥਾਂ ਤੇ ਦਿੱਲੀ ਤੋਂ ਮਸਕਟ ਭੇਜ ਦਿੱਤਾ ਗਿਆ ,ਜਿੱਥੋਂ ਅੱਗੇ ਉਹਨਾਂ ਨੂੰ ਏਜੈਂਟਾਂ ਵੱਲੋਂ ਰੂਸ ਦੀ ਰਾਜਧਾਨੀ ਮਾਸਕੋ ਪਹੁੰਚਾਇਆ ਗਿਆ ਜਿੱਥੋਂ ਟੈਕਸੀ ਰਾਹੀਂ ਬੇਲਾਰੂਸ ਦੇ ਸ਼ਹਿਰ ਮਿੰਸਕ ਤੋਂ ਡੌਂਕੀ ਰਾਹੀਂ ਸਪੇਨ ਜਾਣ ਲਈ ਕਿਹਾ ਗਿਆ ਪ੍ਰੰਤੂ ਉਹਨਾਂ ਵੱਲੋਂ ਡੌਂਕੀ ਰਾਹੀਂ ਜਾਣ ਤੋਂ ਇਨਕਾਰ ਕਰ ਦਿੱਤਾ ਗਿਆ, ਜਿਸ ਉਪਰੰਤ ਸੁਰਮੁੱਖ ਸਿੰਘ ਤੇ ਹੋਰਾਂ ਨੇ ਉਹਨਾਂ ਦੇ ਫੋਨ ਚੁੱਕਣੇ ਵੀ ਬੰਦ ਕਰ ਦਿੱਤੇ ਅਤੇ ਉਹ 15 ਦਿਨ ਖੱਜਲ ਖੁਆਰ ਹੋਣ ਉਪਰੰਤ ਆਪਣੇ ਖਰਚੇ ਤੇ ਵਾਪਸ ਇੰਡੀਆ ਆਪਣੇ ਘਰ ਪਹੁੰਚੇ। ਜਿੱਥੇ ਉਹਨਾਂ ਵੱਲੋਂ ਸੁਰਮੁੱਖ ਸਿੰਘ ਤੇ ਹੋਰਾਂ ਕੋਲੋਂ ਆਪਣੀ ਦਿੱਤੀ ਗਈ ਰਕਮ ਵਾਪਸ ਮੰਗੀ ਗਈ, ਪ੍ਰੰਤੂ ਉਹਨਾਂ ਵੱਲੋਂ ਰਕਮ ਦੇਣ ਸਬੰਧੀ ਟਾਲਮਟੋਲ ਕੀਤਾ ਜਾਣ ਲੱਗਾ। ਉਹਨਾਂ ਦੱਸਿਆ ਕਿ ਇਸ ਸਬੰਧੀ ਜਦੋਂ ਐਸਐਸਪੀ ਰੂਪਨਗਰ ਨੂੰ ਦਰਖਾਸਤ ਦਿੱਤੀ ਗਈ ਤਾਂ ਸਬੰਧਤ ਏਜੈਂਟਾਂ ਵੱਲੋਂ ਚਾਰ ਮਹੀਨਿਆਂ ਦੇ ਅੰਦਰ ਅੰਦਰ ਰਕਮ ਵਾਪਸ ਕਰਨ ਦਾ ਲਿਖਤੀ ਇਕਰਾਰਨਾਮਾ ਕੀਤਾ ਗਿਆ ਪ੍ਰੰਤੂ ਚਾਰ ਬੀਤਣ ਉਪਰੰਤ ਵੀ ਇਹਨਾਂ ਵੱਲੋਂ ਪੈਸੇ ਵਾਪਸ ਨਹੀਂ ਕੀਤੇ ਗਏ। ਜਸਵਿੰਦਰ ਸਿੰਘ ਨੇ ਦੱਸਿਆ ਕਿ ਉਪਰੋਕਤ ਦੋਸ਼ੀਆਂ ਵੱਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਹਨਾਂ ਕੋਲੋਂ 14 ਲੱਖ ਰੁਪਏ ਦੀ ਠੱਗੀ ਮਾਰੀ ਗਈ ਹ। ਇਸ ਲਈ ਦੋਸ਼ੀਆਂ ਵਿਰੁੱਧ ਲੋੜੀਦੀ ਕਾਨੂੰਨੀ ਕਾਰਵਾਈ ਕਰਕੇ ਉਹਨਾਂ ਦੀ ਰਕਮ ਵਾਪਸ ਕਰਵਾਈ ਜਾਵੇ।

ਇੰਸਪੈਕਟਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਜੀ ਦਰਖਾਸਤ ਦੀ ਪੜਤਾਲ ਡੀਐਸਪੀ ਚਮਕੌਰ ਸਾਹਿਬ ਸ਼੍ਰੀ ਮਨਜੀਤ ਸਿੰਘ ਔਲਖ ਵੱਲੋਂ ਕੀਤੀ ਗਈ ਜਿਨਾਂ ਵੱਲੋਂ ਅਰਵਿੰਦਰ ਸਿੰਘ ਪੁੱਤਰ ਸੁਰਮਖ ਸਿੰਘ ਅਤੇ ਭੁਪਿੰਦਰ ਕੌਰ ਪਤਨੀ ਸੁਰਮੁੱਖ ਸਿੰਘ ਦੀ ਇਸ ਲੈਣ ਦੇਣ ਵਿੱਚ ਕੋਈ ਸ਼ਮੂਲੀਅਤ ਨਾ ਹੀ ਪਾਈ ਗਈ ਉਹਨਾਂ ਦੱਸਿਆ ਕਿ ਡੀਐਸਪੀ ਸ੍ਰੀ ਔਲਖ ਵੱਲੋਂ ਜਿਲ੍ਹੇ ਦੇ ਲੀਗਲ ਅਧਿਕਾਰੀ ਦੀ ਸਲਾਹ ਲੈਣ ਉਪਰੰਤ ਸੁਰਮਖ ਸਿੰਘ ਪੁੱਤਰ ਅਜੈਬ ਸਿੰਘ ਸੁਭਾਸ਼ ਚੰਦ ਪੁੱਤਰ ਲਹੌਰੀ ਰਾਮ ਅਤੇ ਹਰਪ੍ਰੀਤ ਕੌਰ ਪਤਨੀ ਸੁਭਾਸ਼ ਚੰਦ ਵਾਸੀ ਪਿੰਡ ਮੱਕੋਵਾਲ ਥਾਣਾ ਸ੍ਰੀ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਵਿਰੁੱਧ ਆਈਪੀਸੀ ਦੀ ਧਾਰਾ 406/420 ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲਸ ਐਕਟ 2014 ਦੀ ਧਾਰਾ 13 ਅਧੀਨ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ