Wednesday, December 17, 2025

Chandigarh

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵਿਸ਼ੇਸ਼ ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

October 19, 2024 04:59 PM
SehajTimes

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਨੂੰ ਪੰਜਾਬ ਵਿੱਚ ਸਹਿਕਾਰੀ ਲਹਿਰ ਦੀ ਰੀੜ੍ਹ ਦੀ ਹੱਡੀ ਦੱਸਿਆ
ਸੂਬੇ ਭਰ ਵਿੱਚ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਦਿੱਤੇ ਦਿ਼ਸ਼ਾ-ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਦੇ ਕੰਪਿਊਟਰੀਕਰਨ ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰਕਿਰਿਆ ਨੂੰ 31 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਰਾਜ ਪੱਧਰੀ ਇੰਪਲੀਮੈਨਟੇਸ਼ਨ ਅਤੇ ਮੌਨੀਟਰਿੰਗ ਕਮੇਟੀ (ਐਸ.ਐਲ.ਆਈ.ਐਮ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਪੰਜਾਬ ਵਿੱਚ ਸਹਿਕਾਰੀ ਲਹਿਰ ਦੀ ਰੀੜ੍ਹ ਦੀ ਹੱਡੀ ਵਜੋਂ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੀ ਮਹੱਤਤਾ ਦੀ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ ਕਿ ਸੁਸਾਇਟੀਆਂ ਜ਼ਮੀਨੀ ਪੱਧਰ 'ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਸ੍ਰੀ ਵੀ.ਕੇ. ਸਿੰਘ ਨੇ ਕਿਹਾ ਕਿ ਇਨ੍ਹਾਂ ਸਭਾਵਾਂ ਦੇ ਕੰਪਿਊਟਰੀਕਰਨ ਨਾਲ ਸੁਸਾਇਟੀਆਂ ਦੇ ਕੰਮਕਾਜ ਵਿੱਚ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਆਵੇਗੀ, ਜਿਸ ਨਾਲ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ।

ਵਿਸ਼ੇਸ਼ ਮੁੱਖ ਸਕੱਤਰ ਨੇ ਚੱਲ ਰਹੇ ਕੰਪਿਊਟਰੀਕਰਨ ਦੀ ਜ਼ਿਲ੍ਹਾ ਪੱਧਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਸਮੇਂ ਸਿਰ ਅਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਕਮੇਟੀ ਨੇ ਪੰਜਾਬ ਵਿੱਚ ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ ਅਤੇ ਖੇਤੀਬਾੜੀ ਸਹਿਕਾਰੀ ਬੈਂਕਾਂ ਦੇ ਦਫ਼ਤਰ ਦੇ ਕੰਪਿਊਟਰੀਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਸ੍ਰੀ ਵੀ.ਕੇ. ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰੋਜੈਕਟ ਪੰਜਾਬ ਭਰ ਵਿੱਚ ਸਹਿਕਾਰੀ ਸੁਸਾਇਟੀਆਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਏਗਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੱਤਰ ਸਹਿਕਾਰਤਾ-ਕਮ-ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ ਅਨਿੰਦਿਤਾ ਮਿੱਤਰਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਮਲ ਸੇਤੀਆ, ਨਾਬਾਰਡ, ਸਹਿਕਾਰਤਾ ਵਿਭਾਗ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਨੁਮਾਇੰਦੇ ਅਤੇ ਹੋਰ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ