Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ : ਮੁੱਖ ਮੰਤਰੀ

October 19, 2024 07:32 PM
SehajTimes

ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ

ਸੂਬਾ ਸਰਕਾਰ ਕਿਸੇ ਵੀ ਜ਼ਿਲ੍ਹੇ ਵਿੱਚ ਝੋਨੇ ਦੀ ਬੇਕਦਰੀ ਦੀ ਇਜਾਜ਼ਤ ਨਹੀਂ ਦੇਵੇਗੀ

ਅਨਾਜ ਦੀ ਖ਼ਰੀਦ ਵਿੱਚ ਕਿਸਾਨ, ਆੜ੍ਹਤੀ ਅਤੇ ਮਿੱਲਰ ਅਹਿਮ ਕੜੀ ਕਰਾਰ

ਕਿਸਾਨਾਂ ਨੂੰ ਹੁਣ ਤੱਕ ਤਿੰਨ ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ

ਵਿਰੋਧੀ ਤਾਕਤਾਂ ਸਿਹਰਾ ਲੈਣ ਲਈ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਕੇ ਝੋਨੇ ਦੀ ਖ਼ਰੀਦ ਦੇ ਮਾਮਲੇ ਦਾ ਸਿਆਸੀਕਰਨ ਕਰ ਰਹੀਆਂ ਨੇ

ਕੋਈ ਵੀ ਕਿਸਾਨ ਦੀਵਾਲੀ ਦਾ ਤਿਉਹਾਰ ਮੰਡੀਆਂ ਵਿੱਚ ਨਹੀਂ ਮਨਾਏਗਾ ਅਤੇ ਇਸ ਤੋਂ ਪਹਿਲਾਂ ਖ਼ਰੀਦ ਮੁਕੰਮਲ ਕਰ ਲਈ ਜਾਵੇਗੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ ਕਰਨ ਲਈ ਪਲਾਨ ਬੀ ਤਿਆਰ ਹੈ। ਇੱਥੇ ਪੰਜਾਬ ਭਵਨ ਵਿਖੇ ਸਾਂਝੇ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਸੂਬੇ ਵਿੱਚ ਅਨਾਜ ਪੈਦਾਵਾਰ ਦੀ ਅਹਿਮ ਕੜੀ ਹਨ ਅਤੇ ਇਸ ਕੜੀ ਨੂੰ ਤੋੜਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕੜੀ ਦੇ ਹਰ ਹਿੱਸੇਦਾਰ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਵੀ ਹਿੱਸੇਦਾਰ ਨੂੰ ਬਲੈਕਮੇਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇ ਲੋੜ ਪਈ ਤਾਂ ਸੂਬਾ ਸਰਕਾਰ ਸੂਬੇ ਤੋਂ ਬਾਹਰੋਂ ਚੌਲਾਂ ਦੀ ਮਿਲਿੰਗ ਕਰਵਾਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਆਮ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੌਲਾਂ ਦੀ ਮਿਲਿੰਗ ਕਰਵਾਉਣ ਲਈ ਪਲਾਨ ਬੀ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਇਹ ਫੈਸਲਾ ਲੈਣ ਤੋਂ ਪਿੱਛੇ ਨਹੀਂ ਹਟੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਝੋਨੇ ਦੀ ਖ਼ਰੀਦ ਦਾ ਸਿਹਰਾ ਲੈਣ ਲਈ ਇਸ ਮਾਮਲੇ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਾ ਸਾਡਾ ਫ਼ਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਚੁਕਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ ਅਤੇ ਇਸ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦਿਆਂ ਹੀ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਬੇਕਦਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਲਈ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ ਮੰਡੀ ਵਿੱਚ 185 ਲੱਖ ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਲਈ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਕਰੀਬ 18.31 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 16.37 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਤਿੰਨ ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਝੋਨੇ ਦੀ ਲਵਾਈ ਲੇਟ ਹੋਈ ਸੀ, ਜਿਸ ਕਾਰਨ ਮੌਜੂਦਾ ਸਮੇਂ ਥਾਂ ਦੀ ਸਮੱਸਿਆ ਪੈਦਾ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਕੋਲ ਇਹ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਮਾਰਚ 2025 ਤੱਕ 120 ਲੱਖ ਮੀਟਰਿਕ ਟਨ ਝੋਨਾ ਸੂਬੇ ਤੋਂ ਤਬਦੀਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਨਾਜ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਅਤੇ ਚੁਕਾਈ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਕਿਸਾਨ ਦੀਵਾਲੀ ਦਾ ਤਿਉਹਾਰ ਮੰਡੀਆਂ ਵਿੱਚ ਨਹੀਂ ਮਨਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੇ ਮੁੱਦੇ ਭਾਰਤ ਸਰਕਾਰ ਕੋਲ ਉਠਾ ਚੁੱਕੇ ਹਨ ਅਤੇ ਕੇਂਦਰ ਸਰਕਾਰ ਨੇ ਜ਼ਿਆਦਾਤਰ ਮੰਗਾਂ ਮੰਨ ਲਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਮੰਤਰੀ ਨੂੰ ਇਹ ਨੂੰ ਦੱਸਿਆ ਸੀ ਕਿ ਪੰਜਾਬ ਅਤੇ ਹਰਿਆਣਾ ਕੇਂਦਰੀ ਖ਼ਰੀਦ ਜ਼ੋਨ ਅਧੀਨ ਆਉਂਦੇ ਹਨ ਅਤੇ ਇਸ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਰਦਾਨੇ ਸਬੰਧੀ ਮਸਲਾ ਪਹਿਲਾਂ ਹੀ ਹੱਲ ਹੋ ਚੁੱਕਾ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਗਿਆ ਸੀ।


ਮੁੱਖ ਮੰਤਰੀ ਨੇ ਕਿਹਾ ਕਿ ਆਰ.ਬੀ.ਆਈ. ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ ਨਕਦ ਕਰਜ਼ਾ ਹੱਦ ਵਜੋਂ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਵਾਰ-ਵਾਰ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਹੈ ਕਿ ਪੱਕਣ ਲਈ ਵੱਧ ਸਮਾਂ ਲੈਣ ਵਾਲੀ ਝੋਨੇ ਦੀ ਕਿਸਮ (ਪੂਸਾ 44) ਦੇ ਮੁਕਾਬਲੇ ਪੀ.ਆਰ. 126 ਲਗਪਗ 20-25 ਫੀਸਦੀ ਪਾਣੀ ਦੀ ਬੱਚਤ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿੱਚ ਪਰਾਲੀ (10 ਫੀਸਦੀ) ਘੱਟ ਹੁੰਦੀ ਹੈ, ਜਿਸ ਨਾਲ ਰਹਿੰਦ-ਖੂੰਹਦ ਪ੍ਰਬੰਧਨ ਲਈ 25-40 ਦਿਨਾਂ ਦਾ ਵਧੇਰੇ ਸਮਾਂ ਮਿਲਦਾ ਹੈ ਅਤੇ ਲਗਪਗ ਪੰਜ ਹਜ਼ਾਰ ਰੁਪਏ ਪ੍ਰਤੀ ਏਕੜ ਲਾਗਤ ਦੀ ਬੱਚਤ ਹੁੰਦੀ ਹੈ,ਜਿਸ ਨਾਲ ਕਿਸਾਨਾਂ ਨੂੰ ਬਹੁਤ ਲਾਭ ਮਿਲਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਲੇਬਰ ਚਾਰਜਿਜ਼ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਜੇ ਲੋੜ ਪਈ ਤਾਂ ਸੂਬਾ ਸਰਕਾਰ ਇਸ ਵਿੱਚ ਹੋਰ ਵਾਧਾ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2023-24 ਤੋਂ ਪੰਜਾਬ ਦੀਆਂ ਮੰਡੀਆਂ ਵਿੱਚੋਂ ਬਚੀ ਹੋਈ ਸਮੱਗਰੀ ਚੁੱਕਣ ਦਾ ਠੇਕਾ ਨਾ ਦੇਣ ਦਾ ਫੈਸਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਗਰੀਬ ਕਬੀਲਿਆਂ/ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਿਆ ਗਿਆ ਹੈ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਡੀ.ਏ.ਪੀ. ਖਾਦ ਦੀ ਨਿਰਵਿਘਨ ਸਪਲਾਈ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਆਗਾਮੀ ਬਿਜਾਈ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਸੰਕਲਪ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ