Sunday, November 02, 2025

Haryana

ਕੈਬੀਨੇਟ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਪਿੰਡਾਂ ਵਿਚ ਧੰਨਵਾਦੀ ਦੌਰਾ ਕਰ ਗੋਹਾਨਾ ਹਲਕੇ ਦੇ ਲੋਕਾਂ ਦਾ ਪ੍ਰਗਟਾਇਆ ਧੰਨਵਾਦ

October 19, 2024 09:00 PM
SehajTimes

ਹਰਿਆਣਾ ਵਿਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾ ਕੇ ਆਮਜਨਤਾ ਨੇ ਭਾਜਪਾ ਡਬਲ ਇੰਜਨ ਸਰਕਾਰ ਦੀ ਨੀਤੀਆਂ 'ਤੇ ਲਗਾਹੀ ਹੈ ਮੋਹਰ - ਡਾ. ਅਰਵਿੰਦ ਸ਼ਰਮਾ

ਗਰੀਬ ਅੰਨਦਾਤਾ ਦੀ ਭਲਾਈ ਤੇ ਨਾਰੀ ਸ਼ਕਤੀਕਰਣ ਨੂੰ ਸਮਰਪਿਤ ਹੈ ਹਰਿਆਣਾ ਸਰਕਾਰ

ਚੰਡੀਗੜ੍ਹ :  ਹਰਿਆਣਾ ਦੇ ਕੈਬੀਨੇਟ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਸ਼ਨੀਵਾਰ ਨੁੰ ਗੋਹਾਨਾ ਵਿਚ ਲਗਭਗ ਇਕ ਦਰਜਨ ਤੋਂ ਵੱਧ ਪਿੰਡਾਂ ਵਿਚ ਧੰਨਵਾਦੀ ਦੌਰਾ ਕਰ ਗੋਹਾਨਾ ਹਲਕੇ ਦੇ ਲੋਕਾਂ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਨੇ ਕਿਹਾ ਕਿ ਗੋਹਾਨਾ ਹਲਕੇ ਦੇ ਲੋਕਾਂ ਦਾ ਪਿਆਰ ਹੀ ਹੈ ਜੋ ਉਨ੍ਹਾਂ ਨੁੰ ਕੈਬੀਨੇਟ ਮੰਤਰੀ ਦਾ ਅਹੁਦਾ ਮਿਲਿਆ। ਲੋਕਾਂ ਦੇ ਇਸੀ ਪਿਆਰ ਅਤੇ ਭਰੋਸੇ ''ੇ ਅੱਗੇ ਵੱਧਦੇ ਹੋਏ ਅਗਲੇ ਪੰਜ ਸਾਲ ਵਿਚ ਗੋਹਾਨਾ ਖੇਤਰ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। 5 ਸਾਲ ਵਿਚ ਹਰੇਕ ਵਰਗ ਦੇ ਉਥਾਨ ਲਈ ਇਤਿਹਾਸਕ ਕੰਮ ਕੀਤੇ ਜਾਣਗੇ। ਇਸ ਦੌਰਾਨ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਰਿਟਾ ਸ਼ਰਮਾ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੀ। ਕੈਬੀਨੇਟ ਮੰਤਰੀ ਡਾ. ਅਰਵਿੰਦ ਸ਼ਰਮਾ ਧੰਨਵਾਦੀ ਦੌਰੇ ਦੌਰਾਨ ਪਿੰਡ ਬੜਵਾਸਨੀ, ਰਤਨਗੜ੍ਹ, ਕਰੇਵੜੀ, ਜੁਆਂ, ਟ੍ਰਾਲੀ, ਰੋਲਦ, ਸਰਗਥਲ, ਕਾਸੜੀ, ਕਾਸੜਾ, ਖਾਨਪੁਰ, ਗਾਮੜੀ, ਗੜੀ ਉੱਜਾ ਲੇਖਾ ਪਹੁੰਚੇ, ਜਿਨ੍ਹਾਂ ਨੂੰ ਗ੍ਰਾਮੀਣਾਂ ਨੇ ਫੁੱਲ ਬਰਸਾ ਕੇ ਤੇ ਫੁੱਲ ਮਾਲਾਵਾਂ ਨਾਲ ਉਨ੍ਹਾਂ ਦਾ ਜੋਰਦਾਰ ਸਵਾਗਤ ਕੀਤਾ।

ਉਨ੍ਹਾਂ ਨੇ ਕਿਹਾ ਕਿ ਯੁਬੇ ਦੀ ਜਨਤਾ ਨੇ ਤੀਜੀ ਵਾਰ ਬਹੁਤ ਵੱਡੇ ਬਹੁਮਤ ਨਾਲ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਦੀ ਡਬਲ ਇੰਜਨ ਦੀ ਸਰਕਾਰ ਦੀ ਭਲਾਈਕਾਰੀ ਨੀਤੀਆਂ 'ਤੇ ਮੁਹਰ ਲਗਾਈ ਹੈ। ਚੋਣ ਦੌਰਾਨ ਵਿਰੋਧੀ ਧਿਰ ਨੇ ਜੋ ਨੈਰੇਟਿਵ ਬਣਾਇਆ , ਉਸ ਨੂੰ ਜਨਤਾ ਨੇ ਨਕਾਰਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ ਭਾਜਪਾ ਸਰਕਾਰ ਨੇ ਨੌਕਰੀਆਂ ਵਿਚ ਖਰਚੀ, ਪਰਚੀ ਦਾ ਅੰਤ ਕੀਤਾ ਅਤੇ ਅੱਜ ਗਰੀਬ ਪਰਿਵਾਰਾਂ ਦੇ ਬੱਚੇ ਵੀ ਆਪਣੀ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ੍ਰੀ ਨਾਇਬ ਸਿੰਘ ਸੈਨੀ ਨੇ ਮੁੱਖ ਮੰਤਰੀ ਅਹੁਦੇ 'ਤੇ ਬਾਅਦ ਵਿਚ ਜੁਆਇਨਿੰਗ ਦੀ ਪਹਿਲ ਸੂਬੇ ਦੇ ਯੋਗ 24 ਹਜਾਰ ਨੌਜੁਆਨਾਂ ਨੂੰ ਸਰਕਾਰੀ ਨੌਕਰੀਆਂ ਵਿਚ ਜੁਆਇਨ ਕਰਨ ਦਾ ਕੰਮ ਕਰ ਆਪਣੇ ਚੋਣਾਵੀ ਵਾਦੇ ਨੂੰ ਪੂਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਗਰੀਬ, ਯੁਵਾ, ਅੰਨਦਾਤਾ ਦੀ ਭਲਾਈ ਤੇ ਨਾਰੀ ਸ਼ਕਤੀਕਰਣ ਲਈ ਵਚਨਬੱਧ ਹੋ ਕੇ ਕੰਮ ਕਰੇਗੀ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ