Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੁਲ ਦੇ ਨਿਰਮਾਣ ਕਾਰਜ਼ ਦੀ ਰਫ਼ਤਾਰ ਮੱਠੀ, ਲੋਕ ਪ੍ਰੇਸ਼ਾਨ

October 20, 2024 07:18 PM
ਦਰਸ਼ਨ ਸਿੰਘ ਚੌਹਾਨ
ਭਾਕਿਯੂ ਉਗਰਾਹਾਂ ਅਤੇ ਵਪਾਰ ਮੰਡਲ ਵੱਲੋਂ ਕੰਮ ਚ ਤੇਜ਼ੀ ਲਿਆਉਣ ਦੀ ਮੰਗ
ਸੁਨਾਮ : ਸੰਗਰੂਰ ਮੁੱਖ ਸੜਕ ’ਤੇ ਸਥਿਤ ਪਿੰਡ ਅਕਾਲਗੜ੍ਹ, ਚੱਠੇ ਨਕਟੇ ਦੇ ਨਜ਼ਦੀਕ ਸਰਹਿੰਦ ਚੋਅ ਤੇ ਉਸਾਰੀ ਅਧੀਨ ਪੁਲ ਦਾ ਨਿਰਮਾਣ ਕਾਰਜ ਮੱਠੀ ਰਫ਼ਤਾਰ ਵਿੱਚ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਝੋਨੇ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਕਿਸਾਨ ਅਤੇ ਵਪਾਰੀ ਵਰਗ ਚਿੰਤਤ ਦਿਖਾਈ ਦੇ ਰਹੇ ਹਨ, ਸੁਨਾਮ ਸ਼ਹਿਰ ਨਾਲ ਜੁੜੇ ਦਰਜ਼ਨਾਂ ਪਿੰਡਾਂ ਦਾ ਸੰਪਰਕ ਵੀ ਕਟਿਆ ਗਿਆ ਹੈ। ਜਿਸ ਕਾਰਨ ਸੁਨਾਮ ਸ਼ਹਿਰ ਦਾ ਕਾਰੋਬਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਪਿੰਡਾਂ ਦੇ ਵਸਨੀਕ ਲੰਮਾ ਪੈਂਡਾ ਤੈਅ ਕਰਕੇ  ਹੋਰ ਖੇਤਰਾਂ ਤੋਂ ਖਰੀਦਦਾਰੀ ਕਰਨ ਨੂੰ ਤਰਜੀਹ ਦੇ ਰਹੇ ਹਨ। ਜਿਸ ਕਾਰਨ ਵਪਾਰੀ ਵਰਗ ਨਿਰਾਸ਼ ਹੈ। ਵਪਾਰੀ ਵੀ ਆਪਣੇ ਕਿਸਾਨ ਗਾਹਕਾਂ ਨੂੰ ਲੈ ਕੇ ਚਿੰਤਤ ਹਨ। ਦੱਸਣਯੋਗ ਹੈ ਕਿ ਪੁਲ ਦੇ ਨਿਰਮਾਣ ਦਾ ਕੰਮ ਕ਼ਰੀਬ ਪੰਜ ਮਹੀਨਿਆਂ ਤੋਂ ਚੱਲ ਰਿਹਾ ਹੈ ਅਤੇ ਹੁਣ ਤੱਕ ਪੁਲ ਦੇ ਨਿਰਮਾਣ ਦਾ ਅੱਧਾ ਕੰਮ ਵੀ ਪੂਰਾ ਨਹੀਂ ਹੋ ਸਕਿਆ ਹੈ। ਇਹ ਪੁਲ ਸੁਨਾਮ, ਲਹਿਰਾਗਾਗਾ ਅਤੇ ਹਰਿਆਣਾ ਨੂੰ ਸੰਗਰੂਰ ਨਾਲ ਜੋੜਨ ਵਾਲਾ ਇੱਕੋ-ਇੱਕ ਰਸਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਆ ਗਿਆ ਹੈ। ਇਸ ਇਲਾਕੇ ਦੇ ਕਿਸਾਨਾਂ ਨੂੰ ਸੁਨਾਮ ਦੀ ਅਨਾਜ ਮੰਡੀ ਵਿੱਚ ਝੋਨਾ ਲਿਆਉਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਪੁਲ ਦੀ ਉਸਾਰੀ ਵਿੱਚ ਲਗਾਤਾਰ ਹੋ ਰਹੀ ਦੇਰੀ ਦਾ ਖਮਿਆਜ਼ਾ ਆਮ ਲੋਕ ਭੁਗਤ ਰਹੇ ਹਨ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਸਰਕਾਰ ਨੂੰ ਤੁਰੰਤ ਦਖਲ ਦੇ ਕੇ ਉਸਾਰੀ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। 
- ਵਪਾਰ ਮੰਡਲ ਦੇ ਪ੍ਰਧਾਨ ਨਰੇਸ਼ ਭੋਲਾ ਕੁਲਾਰ ਨੇ ਕਿਹਾ ਕਿ ਪੁਲ ਦੀ ਉਸਾਰੀ ਦੀ ਬਹੁਤ ਹੀ ਮੱਠੀ ਰਫ਼ਤਾਰ ਸੁਨਾਮ ਦੇ ਕਾਰੋਬਾਰ ਨੂੰ ਪ੍ਰਭਾਵਿਤ ਕਰ ਰਹੀ ਹੈ। ਕਾਰੋਬਾਰ ਪਹਿਲਾਂ ਹੀ ਮੰਦੀ ਵਿੱਚੋਂ ਲੰਘ ਰਿਹਾ ਹੈ। ਇਸ ਦੇ ਨਾਲ ਹੀ ਪੁਲ ਦੇ ਨਿਰਮਾਣ ਦੀ ਰਫ਼ਤਾਰ ਮੱਠੀ ਹੋਣ ਕਾਰਨ ਵਪਾਰੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲ ਦਾ ਨਿਰਮਾਣ ਜਲਦੀ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ