Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ

October 21, 2024 11:22 AM
ਅਮਰਜੀਤ ਰਤਨ
ਮੋਹਾਲੀ : ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਸਰਸ ਮੇਲੇ ’ਤੇ ਬਹੁ-ਭਾਂਤੀ ਸਭਿਆਚਾਰਕ ਪੇਸ਼ਕਾਰੀਆਂ ਅਤੇ ਨਾਮਵਰ ਕਲਾਕਾਰਾਂ ਦੀਆਂ ਸੰਗੀਤਕ ਸ਼ਾਮਾਂ ਦੇ ਨਾਲ-ਨਾਲ ਸਮਾਜਿਕ ਜ਼ਿੰਮੇਂਵਾਰੀਆਂ ਨਾਲ ਭਰਪੂਰ ਗਤੀਵਿਧੀਆਂ ਵੀ ਰੋਜ਼ਾਨਾ ਕਰਵਾਈਆਂ ਜਾ ਰਹੀਆਂ ਹਨ। ਅੱਜ ਬ੍ਰਹਮਕੁਮਾਰੀਆਂ ਦੇ ਸਥਾਨਕ ਆਸ਼ਰਮ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਨ ਲਈ ਸਟੇਜ ’ਤੇ ਨਸ਼ਿਆਂ ਖ਼ਿਲਾਫ਼ ਨਾਟਕ ਖੇਡਿਆ ਗਿਆ ਅਤੇ ਬ੍ਰਹਮਕੁਮਾਰੀਆਂ ਵੱਲੋਂ ਅਧਿਆਤਮਵਾਦ ਰਾਹੀਂ ਸਮਾਜਿਕ ਬੁਰਾਈਆਂ ’ਤੇ ਕਾਬੂ ਪਾਉਣ ਦਾ ਸੰਦੇਸ਼ ਦਿੱਤਾ ਗਿਆ। ਬਾਅਦ ਵਿੱਚ ਮੇਲੇ ’ਚ ਚੇਤਨਾ ਰੈਲੀ ਕੱਢ ਕੇ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸੰਦੇਸ਼ ਵੀ ਦਿੱਤਾ ਗਿਆ। ਐਤਵਾਰ ਦਾ ਦਿਨ ਹੋਣ ਕਾਰਨ ਅੱਜ ਮੇਲੇ ’ਚ ਲੋਕਾਂ ਦੀ ਆਮ ਨਾਲੋਂ ਵੱਧ ਆਮਦ ਦੇਖੀ ਗਈ ਅਤੇ ਲੋਕਾਂ ਵੱਲੋਂ ਮੇਲੇ ’ਚ ਸ਼ਿਲਪਕਾਰੀ ਅਤੇ ਦਸਤਕਾਰੀ ਵਸਤਾਂ ਦੀ ਚੰਗੀ ਖਰੀਦ ਕੀਤੀ ਗਈ। ਮੇਲੇ ’ਚ ਲੱਕੜ ਦੀ ਨਕਾਸ਼ੀ ਵਾਲੀਆਂ ਵਸਤਾਂ, ਮਹੀਨ ਮੀਨਾਕਾਰੀ ਵਾਲੀਆਂ ਤੇ ਤਰਾਸ਼ੀਆਂ ਹੋਈਆਂ ਪੱਥਰ ਦੀਆਂ ਮੂਰਤਾਂ ਤੇ ਵਸਤਾਂ, ਕਢਾਈ ਵਾਲੀਆਂਫੁਲਕਾਰੀਆਂ ਤੇ ਜੁੱਤੀਆਂ, ਅਚਾਰ-ਮੁਰੱਬੇ ਅਤੇ ਕਸ਼ਮੀਰ ਦੇ ਵੱਖਰੇ ਸੁਆਦ ਵਾਲੇ ਕਾਹਵੇ ਦੀਆਂ ਧੁੰਮਾਂ ਪਈਆਂ ਹੋਈਆਂ ਹਨ।
 
 
ਜੋਧਪੁਰ ਸ਼ਹਿਰ ਦੇ ਮਹੇਸ਼ ਕੁਮਾਰ ਜੋ ਕਿ ਪੰਜ ਪੀੜੀਆਂ ਤੋਂ ਲਗਾਤਾਰ ਰਾਜਸਥਾਨੀ ਜੁੱਤੀ ਦਾ ਕੰਮ ਕਰ ਰਹੇ ਹਨ, ਦੀ ਸਟਾਲ ਟ੍ਰਾਈਸਿਟੀ ਦੇ ਬਸ਼ਿੰਦਿਆਂ ਲਈ ਪਹਿਲੀ ਪਸੰਦ ਬਣੀ ਹੋਈ ਹੈ। ਮਹੇਸ਼ ਕੁਮਾਰ ਦੇ ਦਾਦਾ ਮਿਸ਼ਰੀ ਲਾਲ ਅਤੇ ਪਿਤਾ ਫਾਹੂ ਲਾਲ ਜੋਧਪੁਰ ਦੇ ਪਿੰਡ ਜਤਰਨ ਦੇ ਰਹਿਣ ਵਾਲੇ ਹਨ ਅਤੇ ਹੱਥੀਂ ਬੱਕਰੇ ਅਤੇ ਊਠ ਦੀ ਖੱਲ ਤੋਂ ਜੁੱਤੀਆਂ ਤਿਆਰ ਕਰਦੇ ਹਨ। ਮਹੇਸ਼ ਕੁਮਾਰ ਦੇ ਨਾਲ਼ ਉਸ ਦੇ ਚਾਚੇ ਦਾ ਮੁੰਡਾ ਮਾਂਗੀ ਲਾਲ ਵੀ ਜੁੱਤੀਆਂ ਦਾ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕੇ ਰਾਜਸਥਾਨੀ ਦੇਸੀ ਜੁੱਤੀ, ਖੁੱਸਾ ਅਤੇ ਨਾਗਰਾ ਸਟਾਇਲ ਦੀਆਂ ਔਰਤਾਂ ਅਤੇ ਬੱਚਿਆਂ ਤੇ ਮਰਦਾਂ ਦੀਆਂ ਜੁੱਤੀਆਂ ਬਣਾਈਆਂ ਜਾਂਦੀਆਂ ਹਨ ਜੋ ਕਿ ਕਿਸੇ ਸਮੇਂ ਜੋਧਪੁਰ ਦੇ ਮਹਾਰਾਜਾ ਪਰਿਵਾਰ ਦੇ ਲੋਕ ਪਾਉਂਦੇ ਸੀ। ਮਹੇਸ਼ ਕੁਮਾਰ ਵੱਲੋਂ ਬਣਾਈ ਤਿੰਨ ਫੁੱਟ ਲੰਬੀ ਮਹੀਨ ਕਢਾਈ ਵਾਲੀ ਜੁੱਤੀ ਰਾਸ਼ਟਰੀ ਐਵਾਰਡ ਲਈ ਵੀ ਚੁਣੀ ਗਈ ਸੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ