Monday, November 03, 2025

Doaba

ਸੱਚਦੇਵਾ ਸਟਾਕਸ ਸਾਈਕਲੋਥਾਨ ਵਿੱਚ ਹਰ ਵਰਗ ਦਰਜ ਕਰਾਵੇ ਸ਼ਮੂਲੀਅਤ : ਸੱਚਦੇਵਾ

October 21, 2024 11:46 AM
SehajTimes

25 ਅਕਤੂਬਰ ਤੱਕ ਚੱਲੇਗੀ ਰਜਿਸਟ੍ਰੇਸ਼ਨ, ਹੁਣ ਤੱਕ ਵਿਦਿਆਰਥੀ ਮੋਹਰੀ


ਹੁਸ਼ਿਆਰਪੁਰ : ਫਿੱਟ ਬਾਈਕਰ ਕਲੱਬ ਹੁਸ਼ਿਆਰਪੁਰ ਵੱਲੋਂ 10 ਨਵੰਬਰ 2024 ਨੂੰ ਕਰਵਾਈ ਜਾ ਰਹੀ ਸੱਚਦੇਵਾ ਸਟਾਕਸ ਸਾਈਕਲੋਥਾਨ ਸੀਜਨ-4 ਵਿੱਚ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਲੱਬ ਮੈਂਬਰ ਲਗਾਤਾਰ ਵੱਖ-ਵੱਖ ਸਕੂਲਾਂ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਜਾਗਰੂਕ ਕਰ ਰਹੇ ਹਨ ਤੇ ਇਸੇ ਕੜੀ ਤਹਿਤ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਵੱਲੋਂ ਆਪਣੀ ਟੀਮ ਦੇ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਤੋਵਾਲ ਵਿੱਚ ਪਹੁੰਚ ਕੀਤੀ ਗਈ ਤੇ ਇੱਥੇ ਵਿਦਿਆਰਥੀਆਂ ਨੂੰ ਸਾਈਕਲੋਥਾਨ ਪ੍ਰਤੀ ਜਾਣਕਾਰੀ ਦਿੰਦੇ ਹੋਏ ਇਸ ਵਿੱਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਗੁਰਪ੍ਰੀਤ ਸਿੰਘ ਤੇ ਸਮੂਹ ਸਟਾਫ ਵੱਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਵਿਦਿਆਰਥੀਆਂ ਦੇ ਨਾਲ-ਨਾਲ ਸਟਾਫ ਦੇ ਮੈਂਬਰ ਵੀ ਵੱਧ ਚੜ੍ਹ ਕੇ ਇਸ ਸਾਈਕਲੋਥਾਨ ਦਾ ਹਿੱਸਾ ਬਣਨਗੇ। ਇਸ ਸਮੇਂ ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਹੁਣ ਤੱਕ ਜਿੰਨੀ ਰਜਿਸਟ੍ਰੇਸ਼ਨ ਹੋਈ ਹੈ ਉਸ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਦੀ ਹੈ ਤੇ ਸਾਡੀ ਸਮਾਜ ਦੇ ਹਰ ਵਰਗ ਨੂੰ ਅਪੀਲ ਹੈ ਕਿ ਇਸ ਸਾਈਕਲੋਥਾਨ ਦਾ ਹਿੱਸਾ ਬਣਨ ਲਈ ਰਜਿਸਟ੍ਰੇਸ਼ਨ ਜਰੂਰ ਕਰਨ। ਇਸ ਮੌਕੇ ਕਲੱਬ ਮੈਂਬਰ ਸ਼ਿਵਾਂਜਲੀ ਨੇ ਕਿਹਾ ਕਿ ਔਰਤਾਂ ਨੂੰ ਚਾਹੀਦਾ ਹੈ ਕਿ ਉਹ ਵੀ ਵੱਧ ਚੜ੍ਹ ਕੇ ਸਾਈਕਲੋਥਾਨ ਵਿੱਚ ਹਿੱਸਾ ਲੈਣ,  ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਦੀ ਆਖਿਰੀ ਤਾਰੀਖ 25 ਅਕਤੂਬਰ ਹੈ।

ਪਰਮਜੀਤ ਸੱਚਦੇਵਾ ਨੇ ਕਿਹਾ ਕਿ ਜਿਸ ਕੋਲ ਆਪਣਾ ਸਾਈਕਲ ਨਹੀਂ ਵੀ ਹੈ ਉਹ ਵੀ ਵਲੰਟੀਅਰ ਦੇ ਤੌਰ ’ਤੇ ਇਸ ਸਾਈਕਲੋਥਾਨ ਦਾ ਹਿੱਸਾ ਬਣ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ 1 ਨਵੰਬਰ ਤੋਂ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਲੋਕਾਂ ਨੂੰ ਟੀ-ਸ਼ਰਟ ਦੇਣ ਦਾ ਸਿਲਸਿਲਾ ਸੱਚਦੇਵਾ ਸਟਾਕਸ ਦੇ ਬੂਲਾਵਾੜੀ ਸਥਿਤ ਮੁੱਖ ਦਫਤਰ ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਾਈਕਲੋਥਾਨ ਨੂੰ ਕਵਰ ਕਰਨ ਲਈ ਇੰਡੀਆ ਬੁੱਕ ਆਫ ਰਿਕਾਰਡ ਦੀ ਟੀਮ ਆ ਰਹੀ ਹੈ ਤੇ ਹੁਣ ਹੁਸ਼ਿਆਰਪੁਰ ਵਾਸੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੁਨੀਆ ਨੂੰ ਦਿਖਾ ਦੇਣ ਕੇ ਜਿਲ੍ਹਾ ਹੁਸ਼ਿਆਰਪੁਰ ਦੇ ਲੋਕ ਪੜ੍ਹਾਈ-ਲਿਖਾਈ ਦੇ ਨਾਲ-ਨਾਲ ਤੰਦਰੁਸਤ ਰਹਿਣ ਲਈ ਹੋਣ ਵਾਲੇ ਪ੍ਰੋਗਰਮਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ। ਇਸ ਮੌਕੇ ਉੱਤਮ ਸਿੰਘ ਸਾਬੀ, ਉਕਾਂਰ ਸਿੰਘ ਚੱਬੇਵਾਲ, ਦੌਲਤ ਸਿੰਘ, ਸੌਰਵ ਸ਼ਰਮਾ, ਤਰਲੋਚਨ ਸਿੰਘ, ਗੁਰਮੇਲ ਸਿੰਘ, ਅਮਰਿੰਦਰ ਸੈਣੀ, ਰੋਹਿਤ ਬੱਸੀ, ਗੁਰਵਿੰਦਰ ਸਿੰਘ, ਅਮਨਦੀਪ ਕੌਰ ਆਦਿ ਵੀ ਮੌਜੂਦ ਸਨ।

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ