Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਭਰੂਣ ਹੱਤਿਆ,ਗੰਦਗੀ ਅਤੇ ਭ੍ਰਿਸਟਾਚਾਰ ਵਰਗੀਆ ਬੁਰਾਈਆ ਨੂੰ  ਸਾਨੂੰ ਜੜ ਤੋ ਹੀ ਪੁੱਟਣਾ ਚਾਹੀਦਾ ਹੈ : ਡਾ ਜਮੀਲ ਬਾਲੀ 

October 21, 2024 11:50 AM
SehajTimes
ਹੁਸ਼ਿਆਰਪੁਰ : ਸਾਨੂੰ ਸਭਨੂੰ ਰਲਕੇ ਭਰੂਣ ਹੱਤਿਆ ਗੰਦਗੀ ਅਤੇ ਭ੍ਰਿਸਟਾਚਾਰ ਵਰਗੀਆਂ ਬੁਰਾਈਆਂ ਨੂੰ ਵੀ ਜੜ੍ਹ ਤੋ ਹੀ ਖਤਮ ਕਰਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਅਤੇ ਬੁੱਧੀਜੀਵੀ ਸ਼ਖਸ਼ੀਅਤ  ਬਾਲੀ ਹਸਪਤਾਲ ਦੇ ਐਮ ਡੀ ਡਾਕਟਰ ਐਮ ਜਮੀਲ ਬਾਲੀ  ਨੇ ਕੁਝ ਚੋਣਵੇ ਪੱਤਰਕਾਰਾਂ ਨਾਲ ਕੀਤਾ।  ਉਹਨਾਂ ਕਿਹਾ ਕਿ ਸਮਾਜ ਵਿੱਚੋਂ ਇਹਨਾਂ ਤਿੰਨਾਂ ਬੁਰਾਈਆਂ ਨੂੰ ਖਤਮ ਕਰਨਾ ਸਭ ਤੋਂ ਜਰੂਰੀ ਹੈ ਉਹਨਾਂ ਕਿਹਾ ਕਿ ਸਮਾਜ ਵਿੱਚ ਧੀਆਂ ਲਈ ਸਤਿਕਾਰ ਕਰਨਾ ਵੀ ਅਤਿ ਜਰੂਰੀ ਹੈ।  ਉਹਨਾਂ ਕਿਹਾ ਕਿ  ਭਰੂਣ ਹੱਤਿਆ ਵਰਗੀਆ ਬੁਰਾਈਆ ਨੂੰ ਵੀ ਸਮਾਜ  ਵਿੱਚੋ ਜੜੋਂ ਪੁੱਟਣਾ ਹੋਵੇਗਾ  ਉਹਨਾਂ ਕਿਹਾ ਕਿ ਸਮਾਜ ਵਿੱਚ ਗੰਦਗੀ ਵੀ ਇੱਕ ਤਰ੍ਹਾਂ ਦੀ ਬੁਰਾਈ ਹੈ ਇਸ ਨੂੰ ਖਤਮ ਕੀਤੇ ਬਿਨਾਂ ਲੋਕ ਅਤੇ ਦੇਸ਼ ਅੱਗੇ ਨਹੀਂ ਵਧ ਸਕਦੇ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਜਰੂਰੀ ਹੈ ਉਹਨਾਂ ਕਿਹਾ ਕਿ ਇਸ ਸਮੇਂ ਵਿੱਚ ਸਾਡੇ ਲੋਕਾਂ ਵਿੱਚ ਬਹੁਤ ਸਾਰੀਆਂ ਬੁਰਾਈਆਂ ਹਨ ਜਿਨਾਂ ਨੂੰ ਖਤਮ ਕਰਨਾ ਬਹੁਤ ਜਰੂਰੀ ਹੈ ਉਹਨਾਂ ਕਿਹਾ ਕਿ  ਸਫਾਈ ਸਬੰਧੀ ਮੁਹਿੰਮ ਚਲਾਉਣ ਦੇ ਬਾਵਜੂਦ ਵੀ ਗੰਦਗੀ ਤੋਂ ਛੁਟਕਾਰਾ ਨਹੀਂ ਮਿਲ ਰਿਹਾ ਇਸ ਦੇ ਲਈ ਜਿੰਮੇਵਾਰ ਵੀ ਅਸੀਂ ਹਾਂ ਦੇਸ਼ ਵਿੱਚ ਹਰ  ਰੋਜ਼ ਇਕ ਲੱਖ ਮੀਟਰਿਕ ਟਨ ਕੂੜਾ ਪੈਦਾ ਹੁੰਦਾ ਹੈ ਉਹਨਾਂ ਕਿਹਾ ਕਿ ਅੱਜ ਹਰ ਇਨਸਾਨ ਆਪਣਾ ਕੰਮ ਜਲਦੀ ਕਰਵਾਉਣ ਦੇ ਲਈ ਰਿਸ਼ਵਤ ਨੂੰ ਪਹਿਲ ਦਿੰਦਾ ਹੈ  ਜਦ ਕਿ ਅਸੀਂ ਭ੍ਰਿਸ਼ਟਾਚਾਰ ਦੇ ਮੁੱਦੇ ਤੇ ਨੇਤਾਵਾਂ ਦੀ ਆਲੋਚਨਾ ਕਰਦੇ ਰਹਿੰਦੇ ਹਾਂ ਪਰ ਲੋਕ ਖੁਦ ਹੀ ਆਪਣਾ ਕੰਮ ਕਰਵਾਉਣ ਲਈ ਰਿਸ਼ਵਤ ਖੋਰੀ ਦਾ ਸਹਾਰਾ ਲੈਂਦੇ ਹਨ। ਉਹਨਾਂ ਕਿਹਾ ਕਿ ਜੇਕਰ ਲੋਕ ਸਿੱਖਿਅਤ ਨਹੀਂ ਹੋਣਗੇ ਤਾਂ ਵਿਕਾਸ ਵੀ ਨਹੀਂ ਹੋਵੇਗਾ ਉਹਨਾਂ ਕਿਹਾ ਕਿ ਇਸ ਸਮੇਂ ਭਾਰਤ ਵਿੱਚ 25 ਫੀਸਦੀ ਲੋਕ ਸਿੱਖਿਆ ਦੇ ਅਧਿਕਾਰ ਤੋਂ ਵਾਂਝੇ ਹਨ। ਉਹਨਾਂ ਕਿਹਾ ਕਿ ਆਉਣ ਵਾਲੀ ਪੀੜੀ ਨੂੰ ਸਿੱਖਿਅਤ ਕਰਕੇ ਹੀ ਇੱਕ ਬਿਹਤਰ ਸਮਾਜ ਦੀ ਨੀਂਹ ਰੱਖੀ ਜਾ ਸਕਦੀ ਹੈ।  

Have something to say? Post your comment

 

More in Doaba

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ