Saturday, December 13, 2025

Chandigarh

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾਂ ਨਾਲ ਕੋਟਕਪੂਰਾ ਵਿੱਚ ਝੋਨੇ ਦੀ ਚੁਕਾਈ ਸ਼ੁਰੂ

October 21, 2024 12:27 PM
SehajTimes

ਚੰਡੀਗੜ੍ਹ : ਰਾਈਸ ਮਿੱਲਰਜ਼ ਐਸੋਸੀਏਸ਼ਨ ਪੰਜਾਬ, ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀ ਚੱਲ ਰਹੀ ਹੜਤਾਲ ਦੌਰਾਨ ਕੋਟਕਪੂਰਾ ਵਿੱਚ ਉਮੀਦ ਦੀ ਕਿਰਨ ਉੱਭਰ ਕੇ ਸਾਹਮਣੇ ਆਈ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਥਿਤੀ ਨੂੰ ਹੱਲ ਕਰਨ ਲਈ ਨਿੱਜੀ ਤੌਰ 'ਤੇ ਯਤਨ ਕੀਤੇ ਹਨ। ਸ. ਸੰਧਵਾਂ ਨੇ ਨਿੱਜੀ ਤੌਰ 'ਤੇ ਆਪਣੇ ਹਲਕੇ ਦੇ ਰਾਈਸ ਮਿੱਲਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਲਈ ਸੰਘਰਸ਼ ਕਰਨ ਲਈ ਵਚਨਬੱਧ ਹਨ ਅਤੇ ਜਲਦੀ ਤੋਂ ਜਲਦੀ ਸਕਾਰਾਤਮਕ ਨਤੀਜੇ ਦੇਣ ਲਈ ਕੰਮ ਕਰਨਗੇ। ਕੋਟਕਪੂਰਾ ਦੇ ਰਾਈਸ ਮਿੱਲਰਾਂ ਨੇ ਆਪਣੇ ਵਿਧਾਇਕ ਅਤੇ ਸਪੀਕਰ ਨਾਲ ਪਿਛਲੇ ਸਮੇਂ ਦਾ ਸਕਾਰਾਤਮਕ ਤਜਰਬਾ ਰੱਖਦਿਆਂ ਰਾਹਤ ਦਾ ਪ੍ਰਗਟਾਵਾ ਕੀਤਾ ਹੈ। ਰਾਈਸ ਮਿੱਲਰਜ਼ ਐਸੋਸੀਏਸ਼ਨ ਕੋਟਕਪੂਰਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸ. ਸੰਧਵਾਂ ਨੇ ਪਿਛਲੇ ਸਾਲ ਔਖੇ ਸਮਿਆਂ ਦੌਰਾਨ ਚੌਲਾਂ ਦੀ ਸਟੋਰੇਜ ਅਤੇ ਵਪਾਰ ਨਾਲ ਜੁੜੇ ਹੋਰ ਮਾਮਲਿਆਂ ਨੂੰ ਸੁਲਝਾਉਣ ਵਿੱਚ ਮਦਦ ਕੀਤੀ ਸੀ।

ਸਪੀਕਰ ਦੇ ਯਤਨਾਂ ਦੇ ਨਤੀਜੇ ਵਜੋਂ, 64 ਵਿੱਚੋਂ 41 ਮਿੱਲਾਂ ਨੇ ਹੁਣ ਵਿਭਾਗ ਨਾਲ ਸਮਝੌਤਿਆਂ 'ਤੇ ਦਸਤਖਤ ਕਰਨ ਦੀ ਹਾਮੀ ਭਰੀ ਹੈ। ਪਿਛਲੇ ਚਾਰ ਦਿਨਾਂ ਤੋਂ ਕੋਟਕਪੂਰਾ ਦਾਣਾ ਮੰਡੀ ਵਿੱਚੋਂ ਭਾਰੀ ਮਾਤਰਾ ਵਿੱਚ ਝੋਨੇ ਦੀ ਆਮਦ ਹੋਈ ਹੈ ਅਤੇ ਲਿਫਟਿੰਗ ਦੀ ਰਫ਼ਤਾਰ ਸ਼ਲਾਘਾਯੋਗ ਰਹੀ ਹੈ। ਕੋਟਕਪੂਰਾ ਦੀ ਰਾਈਸ ਮਿੱਲਰਜ਼ ਐਸੋਸੀਏਸ਼ਨ ਨੇ ਸਪੀਕਰ ਦੀ ਸਕਾਰਾਤਮਕ ਪਹੁੰਚ ਦੀ ਸ਼ਲਾਘਾ ਕੀਤੀ ਹੈ ਅਤੇ ਦਰਪੇਸ਼ ਸਮੱਸਿਆਵਾਂ ਦੇ ਜਲਦੀ ਹੱਲ ਦੀ ਉਮੀਦ ਪ੍ਰਗਟਾਈ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ